ਫ਼ਰੀਦਕੋਟ: ਹਲਕਾ ਜੈਤੋ ਦੇ ਨੇੜਲੇ ਪਿੰਡ ਮੱਤਾ ਵਿੱਚ ਅਣਪਛਾਤੇ ਵਿਅਕਤੀਆਂ ਵੱਲੋਂ ਕੱਬਡੀ ਖਿਡਾਰੀ ਨੂੰ ਗੋਲੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਖਿਡਾਰੀ ਦੀ ਹਾਲਤ ਗੰਭੀਰ ਹੋਣ ਕਰਕੇ ਉਸ ਨੂੰ ਫ਼ਰੀਦਕੋਟ ਤੋਂ ਲੁਧਿਆਣਾ ਰੈਫ਼ਰ ਕਰ ਦਿੱਤਾ ਗਿਆ। ਪੀੜਤ ਖਿਡਾਰੀ ਦੀ ਪਛਾਣ ਮਨਪ੍ਰੀਤ ਸਿੰਘ ਮਨੀ ਵਾਸੀ ਜੈਤੋ ਵਜੋਂ ਹੋਈ ਹੈ।
ਇਹ ਵੀ ਪੜ੍ਹੋ: ਕੀ ਵਿਦਿਆਰਥੀ ਯੂਨੀਅਨਾਂ ਵਿਦਿਆਰਥੀ ਮੁੱਦਿਆ ਮੌਕੇ ਹੋਣਗੀਆਂ ਇੱਕਠੀਆਂ?
ਇਸ ਬਾਰੇ ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਇਹ ਘਟਨਾ ਉਸ ਵੇਲੇ ਵਾਪਰੀ ਜਦੋਂ ਉਹ ਆਪਣੇ 2 ਹੋਰ ਸਾਥੀਆਂ ਸਮੇਤ ਕੱਬਡੀ ਖੇਡ ਕੇ ਵਾਪਸ ਪਰਤ ਰਿਹਾ ਸੀ। 3 ਨੌਜਵਾਨ ਮੋਟਰਸਾਈਕਲ 'ਤੇ ਜਾ ਰਹੇ ਸਨ ਜਿਨਾਂ 'ਚੋਂ ਮੋਟਰਸਾਈਕਲ ਚਲਾ ਰਹੇ ਨੌਜਵਾਨ ਨੂੰ ਪਿੱਛੇ ਤੋਂ ਆਏ ਕੁਝ ਲੋਕਾਂ ਨੇ ਗੋਲੀ ਮਾਰ ਦਿੱਤੀ। ਘਟਨਾ ਦਾ ਪਤਾ ਚਲਦੇ ਹੀ SSP ਫਰੀਦਕੋਟ ਰਾਜ ਬਚਨ ਸਿੰਘ ਮੌਕੇ ਤੇ ਪਹੁੰਚੇ ਘਟਨਾ ਦਾ ਜਾਇਜ਼ਾ ਲਿਆ।
ਇਸ ਮੌਕੇ ਐੱਸਐੱਸਪੀ ਰਾਜਬਚਨ ਸਿੰਘ ਨੇ ਦੱਸਿਆ ਕਿ ਉਹ ਮਾਮਲੇ ਦੀ ਜਾਂਚ ਕਰ ਰਹੇ ਹਨ ਤੇ ਛੇਤੀ ਹੀ ਦੋਸ਼ੀਆਂ ਨੂੰ ਫੜ ਲਿਆ ਜਵੇਗਾ। ਉਨ੍ਹਾਂ ਦੱਸਿਆ ਕਿ ਇਹ ਹਮਲਾ ਆਪਸੀ ਪੁਰਾਣੀ ਰੰਜਿਸ਼ ਦੇ ਚਲਦਿਆਂ ਹੋਇਆ ਹੈ। ਪੁਲਿਸ ਮਾਮਲੇ ਦੀ ਜਾਂਚ ਵਿੱਚ ਜੁੱਟ ਗਈ ਹੈ।