ETV Bharat / state

'ਦਿੱਲੀ 'ਚ ਕੇਜਰੀਵਾਲ ਨੇ ਸਾਰੇ ਵਾਅਦੇ ਪੂਰੇ ਕੀਤੇ' - Kejriwal government

ਫਰੀਦਕੋਟ ਵਿਚ ਆਮ ਆਦਮੀ ਪਾਰਟੀ ਪ੍ਰਧਾਨ (Aam Aadmi Party President) ਭਗਵੰਤ ਮਾਨ ਪਹੁੰਚੇ ਅਤੇ ਉਨ੍ਹਾਂ ਨੇ ਉਮੀਦਵਾਰ ਗੁਰਦਿੱਤ ਸਿੰਘ ਸੇਖੋਂ ਦੇ ਹੱਕ ਵਿਚ ਪ੍ਰਚਾਰ ਕੀਤਾ।ਪੰਜਾਬ ਵਿਧਾਨ ਸਭਾ ਚੋਣਾਂ 2022 ਨੂੰ ਲੈ ਕੇ ਪੰਜਾਬ ਭਰ ਵਿਚ ਸਿਆਸਤ ਗਰਮ ਹੈ।

'ਦਿੱਲੀ 'ਚ ਕੇਜਰੀਵਾਲ ਨੇ ਸਾਰੇ ਵਾਅਦੇ ਪੂਰੇ ਕੀਤੇ'

author img

By

Published : Jan 5, 2022, 5:07 PM IST

ਫਰੀਦਕੋਟ: ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਸਾਂਸਦ ਮੈਂਬਰ ਭਗਵੰਤ ਮਾਨ (Bhagwant Mann) ਨੇ ਕਿਹਾ ਕਿ ਲੋਕਾਂ ਨੂੰ ਅਸਲ ਆਜ਼ਾਦੀ ਤਾਂ ਹੀ ਮਿਲ ਸਕਦੀ ਹੈ। ਜਦੋਂ ਉਨ੍ਹਾਂ ਨੂੰ ਮਹਿੰਗਾਈ, ਬੇਰੁਜ਼ਗਾਰੀ, ਭ੍ਰਿਸ਼ਟਾਚਾਰ, ਅਫ਼ਸਰਸ਼ਾਹੀ ਅਤੇ ਮਾਫ਼ੀਆ ਤੋਂ ਮੁਕਤੀ ਮਿਲੇਗੀ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਆਜ਼ਾਦ ਹੋਇਆਂ 70 ਸਾਲ ਤੋਂ ਵੱਧ ਦਾ ਸਮਾਂ ਹੋ ਗਿਆ ਹੈ ਪਰ ਪੰਜਾਬ ਸਮੇਤ ਸਮੁੱਚੇ ਦੇਸ਼ ਦੇ ਲੋਕਾਂ ਨੂੰ ਅੱਜ ਤੱਕ ਇਸ ਤੋਂ ਛੁਟਕਾਰਾ ਨਹੀਂ ਮਿਲਿਆ। ਮਾਨ ਨੇ ਕਿਹਾ ਕਿ ਪਹਿਲਾਂ ਪੰਜਾਬ ਦੇਸ਼ ਦਾ ਮੋਹਰੀ ਅਤੇ ਖੁਸ਼ਹਾਲ ਸੂਬਾ ਹੁੰਦਾ ਸੀ ਪਰ ਭ੍ਰਿਸ਼ਟ ਨੇਤਾਵਾਂ ਅਤੇ ਸਰਕਾਰਾਂ ਨੇ ਸੂਬੇ ਨੂੰ ਪੂਰੀ ਤਰਾਂ ਨਾਲ ਖੋਖਲਾ ਕਰ ਦਿੱਤਾ ਹੈ।

'ਕੇਜਰੀਵਾਲ ਨੇ ਦਿੱਲੀ ਵਿਚ ਸਾਰੇ ਵਾਅਦੇ ਪੂਰੇ ਕੀਤੇ'

ਭਗਵੰਤ ਮਾਨ ਨੇ ਫਰੀਦਕੋਟ ਤੋਂ 'ਆਪ' ਉਮੀਦਵਾਰ ਗੁਰਦਿੱਤ ਸਿੰਘ ਸੇਖੋਂ ਦੇ ਹੱਕ 'ਚ ਚੋਣ ਪ੍ਰਚਾਰ ਕੀਤਾ ਅਤੇ ਜਨ ਸਭਾ ਨੂੰ ਸੰਬੋਧਨ ਕੀਤਾ। ਜਨ ਸਭਾ ਨੂੰ ਸੰਬੋਧਨ ਕਰਦਿਆਂ ਮਾਨ ਨੇ ਕਿਹਾ ਕਿ ਅਸੀਂ ਮਾਫੀਆ ਵਿਚ ਸ਼ਾਮਿਲ ਨਹੀਂ ਹੁੰਦੇ। ਅਸੀਂ ਲੋਕਾਂ ਦੇ ਦੁੱਖ-ਸੁੱਖ ਵਿਚ ਹਿੱਸਾ ਲੈਂਦੇ ਹਾਂ, ਜਨਤਾ ਦਾ ਪੈਸਾ ਜਨਤਾ 'ਤੇ ਖਰਚ ਕਰਨਾ ਆਮ ਆਦਮੀ ਪਾਰਟੀ ਦੀ ਨੀਤੀ ਹੈ। 'ਆਪ' ਸਰਕਾਰ ਜਨਤਾ ਦੇ ਟੈਕਸ ਦੇ ਪੈਸੇ ਨਾਲ ਜਨਤਾ ਨੂੰ ਮੁਫ਼ਤ ਅਤੇ ਉੱਚ ਮਿਆਰੀ ਸਿੱਖਿਆ ਸਮੇਤ ਵਧੀਆ ਮੈਡੀਕਲ, ਮੁਫਤ ਬਿਜਲੀ, ਪਾਣੀ ਅਤੇ ਹੋਰ ਸਹੂਲਤਾਂ ਉਪਲਬਧ ਕਰਵਾਉਂਦੀ ਹੈ। ਦਿੱਲੀ ਦੀ ਕੇਜਰੀਵਾਲ ਸਰਕਾਰ (Kejriwal government) ਇਸਦੀ ਉਦਾਹਰਣ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇਸ਼ ਦੀ ਇੱਕੋ ਇੱਕ ਪਾਰਟੀ ਹੈ ਜੋ ਆਪਣੇ ਸਾਰੇ ਵਾਅਦੇ ਪੂਰੇ ਕਰਦੀ ਹੈ। ਆਮ ਆਦਮੀ ਪਾਰਟੀ ਵੱਲੋਂ ਦਿੱਲੀ ਵਾਸੀਆਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਗਏ।

'ਦਿੱਲੀ 'ਚ ਕੇਜਰੀਵਾਲ ਨੇ ਸਾਰੇ ਵਾਅਦੇ ਪੂਰੇ ਕੀਤੇ'

'ਮਾਨ ਨੇ ਸਿੱਧੂ 'ਤੇ ਸਾਧੇ ਨਿਸ਼ਾਨੇ'
ਨਵਜੋਤ ਸਿੱਧੂ 'ਤੇ ਤਿੱਖਾ ਹਮਲਾ ਕਰਦੇ ਹੋਏ ਮਾਨ ਨੇ ਕਿਹਾ ਕਿ ਜਦੋਂ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੀਆਂ 18 ਸਾਲ ਤੋਂ ਵੱਧ ਉਮਰ ਦੀਆਂ ਸਾਰੀਆਂ ਔਰਤਾਂ ਨੂੰ 1000 ਰੁਪਏ ਦੀ ਵਿੱਤੀ ਸਹਾਇਤਾ ਦੇਣ ਦੀ ਗਾਰੰਟੀ ਦਿੱਤੀ ਸੀ ਤਾਂ ਸਿੱਧੂ ਕੇਜਰੀਵਾਲ ਨੂੰ ਗਾਲਾਂ ਕੱਢ ਰਹੇ ਸਨ ਅਤੇ ਪੁੱਛ ਰਹੇ ਸਨ ਕਿ ਇੰਨੇ ਪੈਸੇ ਕਿੱਥੋਂ ਆਉਣਗੇ। ਹੁਣ ਕੇਜਰੀਵਾਲ ਦੀ ਨਕਲ ਕਰਕੇ ਉਹ ਖੁਦ ਔਰਤਾਂ ਨੂੰ 2000 ਰੁਪਏ ਮਹੀਨਾਂ ਅਤੇ ਮੁਫ਼ਤ ਐਲਪੀਜੀ ਸਿਲੰਡਰ ਦੇਣ ਸਮੇਤ ਹੋਰ ਕਈ ਵਾਅਦੇ ਕਰ ਰਿਹਾ ਹੈ। ਉਨ੍ਹਾਂ ਸਿੱਧੂ ਤੋਂ ਪੁੱਛਿਆ ਕਿ ਦੱਸੋ ਇੰਨਾ ਪੈਸਾ ਹੁਣ ਕਿੱਥੋਂ ਆਵੇਗਾ? ਕੀ ਉਨ੍ਹਾਂ ਕੋਲ ਹੁਣ ਕੋਈ ਨੋਟ ਛਾਪਣ ਵਾਲੀ ਮਸ਼ੀਨ ਆ ਗਈ ਹੈ?

'ਪੰਜਾਬ ਵਿਚ ਮਾਫ਼ੀਆ ਰਾਜ ਹੈ'
ਮਾਨ ਨੇ ਚੰਨੀ ਸਰਕਾਰ ਨੂੰ ਇੱਕ ਬਹੁਤ ਹੀ ਕਮਜ਼ੋਰ ਅਤੇ ਅਸਥਿਰ ਸਰਕਾਰ ਦੱਸਦਿਆਂ ਕਿਹਾ ਕਿ ਇਸ ਕਮਜ਼ੋਰ ਸਰਕਾਰ ਕਾਰਨ ਹੀ ਪੰਜਾਬ ਵਿੱਚ ਬੇਅਦਬੀ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ। ਕਮਜ਼ੋਰ ਸਰਕਾਰਾਂ ਕਾਰਨ ਹੀ ਪੰਜਾਬ ਵਿੱਚ ਮਾਫ਼ੀਆ ਰਾਜ ਚੱਲ ਰਿਹਾ ਹੈ।

'ਬਾਦਲ ਦੀ ਉਮਰ ਹੁਣ ਸੇਵਾ ਕਰਨ ਦੀ ਨਹੀਂ ਸਗੋਂ ਕਰਵਾਉਣ ਦੀ ਹੈ'

ਅਕਾਲੀ ਦਲ ਬਾਦਲ 'ਤੇ ਹਮਲਾ ਬੋਲਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਅਕਾਲੀ ਦਲ ਹੁਣ ਇੱਕ 'ਖਾਲੀ ਪਾਰਟੀ' ਬਣ ਕੇ ਰਹਿ ਗਈ ਹੈ, ਪੰਜਾਬ ਦੇ ਲੋਕ ਸੁਖਬੀਰ ਬਾਦਲ ਨੂੰ ਬਿਲਕੁਲ ਵੀ ਪਸੰਦ ਨਹੀਂ ਕਰਦੇ, ਇਸੇ ਲਈ 94 ਸਾਲ ਦੀ ਉਮਰ 'ਚ ਵੀ ਪ੍ਰਕਾਸ਼ ਸਿੰਘ ਬਾਦਲ ਸੱਤਾ ਅਤੇ ਪੁੱਤਰ ਮੋਹ ਵਿੱਚ ਵੀਲ੍ਹਚੇਅਰ 'ਤੇ ਬੈਠ ਕੇ ਪ੍ਰਚਾਰ ਕਰ ਰਹੇ ਹਨ। ਮਾਨ ਨੇ ਚੁਟਕੀ ਲੈਂਦਿਆਂ ਕਿਹਾ ਕਿ 94 ਸਾਲ ਦਾ ਵਿਅਕਤੀ ਜਨਤਾ ਦੀ ਸੇਵਾ ਕਿਵੇਂ ਕਰ ਸਕਦਾ ਹੈ। ਬਾਦਲ ਦੀ ਉਮਰ ਹੁਣ ਸੇਵਾ ਕਰਨ ਦੀ ਨਹੀਂ ਸਗੋਂ ਕਰਵਾਉਣ ਦੀ ਹੈ। ਹੁਣ ਉਹਨਾਂ ਨੂੰ ਕੁਰਸੀ ਦਾ ਮੋਹ ਛੱਡ ਕੇ ਵਾਹਿਗੁਰੂ ਦਾ ਸਿਮਰਨ ਕਰਨ ਅਤੇ ਸ਼ਾਂਤੀ ਨਾਲ ਘਰ ਬੈਠਣਾ ਚਾਹੀਦਾ ਹੈ।

'ਸਾਧਨ ਅਤੇ ਸਹੂਲਤਾਂ ਉਪਲਬਧ ਕਰਾਵਾਂਗੇ'
ਭਗਵੰਤ ਮਾਨ ਨੇ ਲੋਕਾਂ ਨੂੰ ਆਮ ਆਦਮੀ ਪਾਰਟੀ ਦਾ ਸਾਥ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ 'ਆਪ' ਕੋਲ ਪੰਜਾਬ ਦਾ ਪੂਰਾ ਰੋਡ ਮੈਪ ਤਿਆਰ ਹੈ। 'ਆਪ' ਸਰਕਾਰ ਪੰਜਾਬ ਦੀ ਖੇਤੀ ਅਤੇ ਕਾਰੋਬਾਰ ਨੂੰ ਅੱਗੇ ਲੈ ਕੇ ਜਾਵੇਗੀ। ਕਿਸਾਨਾਂ ਦੀ ਖੁਸ਼ਹਾਲੀ ਲਈ ਫਸਲਾਂ ਦੀ ਪੈਦਾਵਾਰ ਵਧਾਵਾਂਗੇ ਅਤੇ ਲਾਗਤਾਂ ਵੀ ਘਟਾਵਾਂਗੇ। ਉਦਯੋਗ ਅਤੇ ਵਪਾਰ ਵਧਾ ਕੇ ਪੰਜਾਬ ਤੋਂ ਪਰਵਾਸ ਕਰਨ ਲਈ ਮਜਬੂਰ ਹੋਏ ਨੌਜਵਾਨਾਂ ਨੂੰ ਪੰਜਾਬ ਵਿੱਚ ਹੀ ਸਾਰੇ ਸਾਧਨ ਅਤੇ ਸਹੂਲਤਾਂ ਉਪਲਬਧ ਕਰਾਵਾਂਗੇ।

ਇਹ ਵੀ ਪੜੋ:PM ਦੀ ਰੈਲੀ ਰੱਦ, ਭਾਜਪਾਈਆਂ ਨੇ ਸਮੇਟਿਆ ਸਮਾਨ

ETV Bharat Logo

Copyright © 2025 Ushodaya Enterprises Pvt. Ltd., All Rights Reserved.