ਫ਼ਰੀਦਕੋਟ: ਦਿੱਲੀ ਵਿੱਚ ਕੇਜਰੀਵਾਲ ਦੀ ਜਿੱਤ ਦਾ ਜਸ਼ਨ ਫ਼ਰੀਦਕੋਟ ਵਿੱਚ ਵੀ ਦੇਖਣ ਨੂੰ ਮਿਲਿਆ । ਇਥੇ ਆਮ ਆਦਮੀ ਪਾਰਟੀ ਦੇ ਲੋਕਾਂ ਨੇ ਬਜ਼ਾਰ ਵਿੱਚ ਲੋਕਾਂ ਨੂੰ ਲੱਡੂ ਵੰਡ ਕੇ ਖੁਸ਼ੀ ਜ਼ਾਹਰ ਕੀਤੀ ਅਤੇ ਇੱਕ ਦੂਜੇ ਦਾ ਮੁੰਹ ਮਿੱਠਾ ਕਰਵਾਇਆ।
ਇਸ ਮੌਕੇ 'ਆਪ' ਵਰਕਰਾਂ ਨੇ ਕਿਹਾ ਕਿ"ਦਿੱਲੀ ਹਮਾਰੀ ਹੁਣ ਪੰਜਾਬ ਦੀ ਵਾਰੀ ਹੈ" 2022 ਵਿੱਚ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ ।
ਆਪ ਦੇ ਯੂਥ ਆਗੂ ਅਮਨਦੀਪ ਸਿੰਘ ਵੜਿੰਗ ਨੇ ਕਿਹਾ ਕਿ ਉਹ ਅਰਵਿੰਦ ਕੇਜਰੀਵਰ ਨੇ ਤੀਜੀ ਵਾਰ ਦਿੱਲੀ ਵਿੱਚ ਸਰਕਾਰ ਬਣਾਈ ਹੈ ਉਸਦੀ ਖੁਸੀ ਸਾਂਝੀ ਕਰ ਰਹੇ ਹਨ। ਦਿੱਲੀ ਦੇ ਲੋਕਾਂ ਨੇ ਉਨ੍ਹਾਂ ਦੇ ਕੰਮਾਂ ਨੂੰ ਵੇਖਦੇ ਹੋਏ ਜਤਾਇਆ ਹੈ। 2022 ਵਿੱਚ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ ।
ਇਸ ਮੌਕੇ ਉਨ੍ਹਾਂ ਕਿਹਾ ਕਿ ਦਿੱਲੀ ਹਮਾਰੀ ਹੈ ਹੁਣ ਪੰਜਾਬ ਦੀ ਵਾਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਅਕਾਲੀ ਦਲ ਅਤੇ ਕਾਂਗਰਸ ਦੋਹਾਂ ਹੀ ਪਾਰਟੀਆਂ ਤੋਂ ਤੰਗ ਹਨ ਅਤੇ ਹੁਣ ਉਹ ਆਮ ਆਦਮੀ ਪਾਰਟੀ 'ਤੇ ਭਰੋਸਾ ਕਰਨਗੇ ।