ਫਰੀਦਕੋਟ: ਪੰਜਾਬ ਲਗਾਤਾਰ ਮਾਹੌਲ ਵਿਗਾੜਨ ਦੀ ਸਾਜਿਸ਼ ਰਚੀ ਜਾ ਰਹੀ ਹੈ। ਮਾਮਲਾ ਫਰੀਦਕੋਟ ਦਾ ਜਿੱਥੇ ਇੱਕ ਵਾਰ ਫਿਰ ਤੋਂ ਖਾਲਿਸਤਾਨ ਦੇ ਨਾਅਰੇ ਲਿਖਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਫਰੀਦਕੋਟ ਜ਼ਿਲ੍ਹਾ ਅਤੇ ਸੈਸ਼ਨ ਜੱਜ ਦੀ ਸਰਕਾਰੀ ਰਿਹਾਇਸ਼ ਦੇ ਬਾਹਰ ਕੰਧ ’ਤੇ ਖਾਲਿਸਤਾਨ ਦੇ ਨਾਅਰੇ ਲਿਖੇ ਹੋਏ ਮਿਲੇ।
ਕੰਧ ’ਤੇ ਲਿਖੇ ਮਿਲੇ ਖਾਲਿਸਤਾਨ ਜਿੰਦਾਬਾਦ ਦੇ ਨਾਅਰੇ: ਦੱਸ ਦਈਏ ਕਿ ਮੌਕੇ ’ਤੇ ਪਹੁੰਚੀ ਪੁਲਿਸ ਨੇ ਕੰਧ ’ਤੇ ਲਿਖੇ ਨਾਅਰੇ ’ਤੇ ਪੇਂਟ ਕਰ ਦਿੱਤਾ। ਪਰ ਇਸ ਮਾਮਲੇ ਤੋਂ ਬਾਅਦ ਲੋਕਾਂ ਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ। ਕਾਬਿਲੇਗੌਰ ਹੈ ਕਿ ਫਰੀਦਕੋਟ ’ਚ ਇੱਕ ਮਹੀਨੇ ਦੇ ਅੰਦਰ ਇਹ ਦੂਜੀ ਘਟਨਾ ਹੈ।
ਪੁਲਿਸ ਕਰ ਰਹੀ ਮਾਮਲੇ ਦੀ ਜਾਂਚ: ਮਾਮਲੇ ਦੇ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਤੁਰੰਤ ਹਰਕਤ ’ਚ ਆ ਗਈ ਹੈ। ਦੱਸ ਦਈਏ ਕਿ ਜੱਜ ਦੀ ਰਿਹਾਇਸ਼ ਦੇ ਬਾਹਰ ਖਾਲਿਸਤਾਨ ਜਿੰਦਾਬਾਦ ਦੇ ਨਾਅਰੇ ਲਿਖੇ ਗਏ ਹਨ। ਜਿਸ ਸਬੰਧੀ ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ। ਪੂਰੇ ਸ਼ਹਿਰ ’ਚ ਨਾਕਾਬੰਦੀ ਕਰ ਦਿੱਤੀ ਗਈ ਹੈ। ਰਿਹਾਇਸ਼ ਦੇ ਨੇੜੇ ਲੱਗੇ ਸੀਸੀਟੀਵੀ ਫੁਟੇਜ ਨੂੰ ਖੰਗਾਲੇ ਜਾ ਰਹੇ ਹਨ।
ਖੰਗਾਲੇ ਜਾ ਰਹੇ ਹਨ ਸੀਸੀਟੀਵੀ ਫੁਟੇਜ: ਮਾਮਲੇ ਸਬੰਧੀ ਐਸਐਸਪੀ ਅਵਨੀਤ ਕੌਰ ਉਨ੍ਹਾਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਨੇੜੇ ਦੇ ਸੀਸੀਟੀਵੀ ਫੁਟੇਜ ਵੀ ਖੰਗਾਲੇ ਜਾ ਰਹੇ ਹਨ। ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਪਹਿਲੇ ਮਾਮਲੇ ’ਚ ਕੁਝ ਵੀ ਸਾਹਮਣੇ ਨਹੀਂ ਆਇਆ ਸੀ ਕਿਉਂਕਿ ਉਹ ਬਹੁਤ ਪਹਿਲਾਂ ਲਿਖਿਆ ਹੋਇਆ ਸੀ, ਪਰ ਉਨ੍ਹਾਂ ਵੱਲੋਂ ਇਨ੍ਹਾਂ ਸ਼ਰਾਰਤੀ ਅਨਸਰਾਂ ਦੀ ਭਾਲ ਕੀਤੀ ਜਾ ਰਹੀ ਹੈ।
ਮਹੀਨੇ ਚ ਇਹ ਦੂਜੀ ਘਟਨਾ: ਕਾਬਿਲੇਗੌਰ ਹੈ ਕਿ ਜ਼ਿਲ੍ਹੇ ਚ ਇਹ ਕੋਈ ਪਹਿਲੀ ਘਟਨਾ ਨਹੀਂ ਹੈ ਇਸ ਤੋਂ ਪਹਿਲਾਂ ਵੀ ਜ਼ਿਲ੍ਹੇ ਦੇ ਬਾਜ਼ੀਗਰ ਬਸਤੀ ਦੇ ਪਾਰਕ ’ਚ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਮਿਲੇ ਸੀ। ਜਿਸ ਸਬੰਧੀ ਸਫਾਈ ਕਰਮਚਾਰੀਆਂ ਨੇ ਪੁਲਿਸ ਨੂੰ ਸੂਚਨਾ ਦਿੱਤੀ ਸੀ।
ਇਹ ਵੀ ਪੜੋ: ਬਜਟ ਸੈਸ਼ਨ ਤੋਂ ਬਾਅਦ ਪੰਜਾਬ ਕੈਬਨਿਟ ਦਾ ਵਿਸਥਾਰ !