ਫ਼ਰੀਦਕੋਟ: ਪੁਲਿਸ ਵੱਲੋਂ ਮੰਗਲਵਾਰ ਨੂੰ ਸੰਥੈਟਿੱਕ ਨਸ਼ੇ ਦੇ ਕਾਰੋਬਾਰੀ ਅਤੇ ਮੈਡੀਕਲ ਸਟੋਰ ਦੇ ਮਾਲਕ ਦੇ ਘਰ ਅਤੇ ਦੁਕਾਨ 'ਤੇ ਛਾਪੇਮਾਰੀ ਕੀਤੀ ਗਈ। ਛਾਪੇਮਾਰੀ ਦੋਰਾਨ ਨਸ਼ੇ ਦਾ ਵੱਡਾ ਜ਼ਖੀਰਾ ਪੁਲਿਸ ਦੇ ਹੱਥ ਲੱਗਾ। ਪੁਲਿਸ ਨੂੰ ਇਸ ਮੈਡੀਕਲ ਸਟੋਰ ਦੇ ਮਾਲਕ ਦੀ ਪਿਛਲੀ ਲੰਬੇ ਸਮੇਂ ਤੋਂ ਭਾਲ ਸੀ ਅਤੇ ਕਾਫ਼ੀ ਜੱਦੋ-ਜਹਿਦ ਦੇ ਬਾਅਦ ਇਸ ਨੂੰ ਕਾਬੂ ਕੀਤਾ ਗਿਆ। ਕਾਬੂ ਹੋਏ ਵਿਅਕਤੀ ਕੋਲੋਂ 68400 ਪਬੰਦੀ ਸ਼ੁਦਾ ਨਸ਼ੀਲੀਆਂ ਗੋਲੀਆਂ, 119 ਨਸ਼ੀਲੇ ਟੀਕੇ ਅਤੇ 30 ਨਸ਼ੀਲੀ ਦਵਾਈ ਦੀਆਂ ਸ਼ੀਸੀਆਂ ਬਰਾਮਦ ਹੋਈਆਂ। ਨਾਲ ਹੀ 87 ਵੱਖ 5900 ਹਜ਼ਾਰ ਦੀ ਡਰੱਗ ਮਨੀ ਵੀ ਜਬਤ ਕੀਤੀ ਗਈ। ਜ਼ਿਲ੍ਹਾ ਪੁਲਿਸ ਮੁਖੀ ਨੇ ਪ੍ਰੈਸ ਕਾਨਫ਼ਰੰਸ ਕਰਕੇ ਸਭ ਜਾਣਕਾਰੀ ਪੱਤਰਕਾਰਾਂ ਨਾਲ ਸਾਂਝੀ ਕੀਤੀ।
ਇਹ ਵੀ ਪੜ੍ਹੋ: ਜਾਸੂਸੀ ਦੇ ਸ਼ੱਕ 'ਚ ਨੌਜਵਾਨ ਪੁਲਿਸ ਅੜਿੱਕੇ, 3 ਦਿਨਾਂ ਦਾ ਪੁਲਿਸ ਰਿਮਾਂਡ
ਇਸ ਮੌਕੇ ਪੁਲਿਸ ਮੁਖੀ ਰਾਜ ਬਚਨ ਸਿੰਘ ਸੰਧੂ ਨੇ ਦੱਸਿਆ ਕਿ ਸ਼ਹਿਰ ਅੰਦਰ ਸੰਥੈਟਿੱਕ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਕਿੰਗ ਪਿੰਨ ਨੂੰ ਕਾਬੂ ਕੀਤਾ ਜਿਸ ਦੀ ਲੰਮੇਂ ਸਮੇਂ ਤੋਂ ਤਲਾਸ਼ ਸੀ। ਉਨ੍ਹਾਂ ਕਿਹਾ ਕਿ ਪੁਲਿਸ ਨੂੰ ਇਸ ਨਸ਼ੇ ਦੇ ਕਾਰੋਬਾਰੀ ਨੂੰ ਫੜ੍ਹਨ ਲਈ ਕਾਫੀ ਮੁਸ਼ੱਕਤ ਕਰਨੀ ਪਈ ਅਤੇ ਪੂਰੀ ਵਿਉਂਤਬੰਦੀ ਤਹਿਤ ਹੀ ਇਸ ਨੂੰ ਕਾਬੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਫੜ੍ਹੇ ਗਏ ਵਿਅਕਤੀ ਨੂੰ ਅਦਾਲਤ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤੀ ਜਾਵੇਗੀ ਅਤੇ ਇਸ ਪਾਸੋਂ ਹੋਰ ਵੀ ਕਈ ਵੱਡੇ ਖੁਲਾਸੇ ਹੋਣ ਦੀ ਸੰਭਾਵਨਾਂ ਹੈ ਕਿਉਂਕਿ ਫੜ੍ਹੇ ਗਏ ਵਿਅਕਤੀ ਖਿਲਾਫ਼ ਪਹਿਲਾਂ ਵੀ ਕਈ ਮੁਕੱਦਮੇਂ ਦਰਜ ਹਨ।