ਫ਼ਰੀਦਕੋਟ: ਗੁਰਦੁਆਰਾ ਟਿੱਲਾ ਬਾਬਾ ਫ਼ਰੀਦ ਜੀ ਵਿੱਚ ਬੀਤੇ ਦਿਨ ਸ਼ੇਖ ਫ਼ਰੀਦ ਆਗਮਨ ਪੁਰਬ ਦਾ ਰਸਮੀਂ ਆਗਾਜ਼ ਕੀਤਾ ਗਿਆ। ਇਸ ਤੋਂ ਸ਼ਾਮ ਨੂੰ ਵਿਸ਼ੇਸ਼ ਕੀਰਤਨ ਦਰਬਾਰ ਕਰਵਾਇਆ ਗਿਆ। ਇਸ ਮੌਕੇ ਪ੍ਰਸਿੱਧ ਗਾਇਕ ਨਿਰਮਲ ਸਿੱਧੂ ਅਤੇ ਢਾਡੀ ਸਿੰਘਾਂ ਨੇ ਸੰਗਤਾਂ ਨੂੰ ਕੀਰਤਨ ਅਤੇ ਵਾਰਾਂ ਸੁਣਾ ਕੇ ਨਿਹਾਲ ਕੀਤਾ।
ਇੱਥੇ ਦੱਸ ਦਈਏ ਕਿ ਸ਼ੇਖ ਫ਼ਰੀਦ ਆਗਮਨ ਪੁਰਬ ਦਾ ਵੀਰਵਾਰ ਨੂੰ ਰਸਮੀ ਆਗ਼ਾਜ਼ ਗੁਰਦੁਆਰਾ ਟਿੱਲਾ ਬਾਬਾ ਫ਼ਰੀਦ ਜੀ ਵਿਖੇ ਸੁਖਮਨੀ ਸਾਹਿਬ ਦੇ ਪਾਠ ਅਤੇ ਅਰਦਾਸ ਨਾਲ ਹੋਇਆ। ਇਸ ਮੌਕੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਕੁਮਾਰ ਸੌਰਭ ਰਾਜ, ਐਸ.ਐਸ.ਪੀ. ਮਨਜੀਤ ਸਿੰਘ ਢੇਸੀ ਅਤੇ ਬਾਬਾ ਫ਼ਰੀਦ ਸੰਸਥਾਵਾਂ ਦੇ ਮੁੱਖ ਸੇਵਾਦਾਰ ਇੰਦਰਜੀਤ ਸਿੰਘ ਖ਼ਾਲਸਾ ਨੇ ਸਾਂਝੇ ਤੌਰ 'ਤੇ ਆਗਮਨ ਪੁਰਬ ਦੀ ਸ਼ੁਰੂਆਤ ਕੀਤੀ।
ਹਰ ਸਾਲ ਫ਼ਰੀਦਕੋਟ ਵਿੱਚ ਸ਼ੇਖ ਫ਼ਰੀਦ ਆਗਮਨ ਪੁਰਬ ਮਨਾਇਆ ਜਾਂਦਾ ਹੈ ਅਤੇ ਇਸ ਵਾਰ ਇਹ ਲਗਾਤਾਰ 10 ਦਿਨਾਂ ਤੱਕ ਚੱਲੇਗਾ। ਇਸ ਵਾਰ ਉੱਥੇ 10 ਰੋਜ਼ਾ ਆਰਟ ਐਂਡ ਕਰਾਫ਼ਟ ਮੇਲਾ ਲਗਾਇਆ ਗਿਆ ਹੈ ਜਿੱਥੇ 150 ਤੋਂ ਵੱਧ ਸਟਾਲ ਲਗਾਏ ਗਏ ਗਨ।
ਇਸ ਮੌਕੇ ਆਰਟ ਐਂਡ ਕਰਾਫ਼ਟ ਮੇਲੇ ਵਿੱਚ ਪਹੁੰਚੇ ਜੈਪੁਰ ਤੋਂ ਆਏ ਦੁਕਾਨਦਾਰ ਜੈਪੁਰ ਦੀਆਂ ਜੁੱਤੀਆਂ ਲੈ ਕੇ ਆਏ ਹਨ। ਉਨ੍ਹਾਂ ਵਲੋਂ ਇਹ ਜੁੱਤੀਆਂ ਆਪਣੇ ਹੱਥੀਂ ਤਿਆਰ ਕੀਤੀਆਂ ਗਈਆਂ ਹਨ।