ਫਰੀਦਕੋਟ: ਦਿੱਲੀ ਵਿਖੇ ਕੇਂਦਰ ਸਰਕਾਰ ਖਿਲਾਫ ਤਿੰਨ ਖੇਤੀ ਕਾਨੂੰਨ ਨੂੰ ਰੱਦ ਕਰਵਾਉਣ ਲਈ ਸ਼ੰਘਰਸ਼ ਕੀਤਾ ਜਾ ਰਿਹਾ ਹੈ। ਇਸੇ ਦੇ ਚੱਲਦੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਜਿੱਥੇ ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਭਾਰਤ ਦੇ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਹਾੜੇ ’ਤੇ ਉਨ੍ਹਾਂ ਨੂੰ ਉਹਨਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ। ਨਾਲ ਹੀ ਸਮੂਹ ਕਿਸਾਨ ਜਥੇਬੰਦੀਆ ਨੇ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਹਾੜੇ ਨੂੰ ਸੰਵਿਧਾਨ ਬਚਾਓ ਦਿਵਸ ਵੱਜੋਂ ਮਨਾਇਆ ਗਿਆ। ਇਸ ਦੌਰਾਨ ਕਿਸਾਨ ਜਥੇਬੰਦੀਆਂ ਨੇ ਕੇਂਦਰ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕਰ ਭਾਰਤੀ ਸੰਵਿਧਾਨ ਚ ਕੀਤੀਆਂ ਜਾ ਰਹੀਆਂ ਸੋਧਾਂ ਖਿਲਾਫ ਰੋਸ ਪ੍ਰਗਟ ਕੀਤਾ।
ਇਸ ਮੌਕੇ ਗੱਲਬਾਤ ਕਰਦਿਆ ਕਿਸਾਨ ਆਗੂ ਜਗਸੀਰ ਸਿੰਘ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਮਿੰਨੀ ਸਕੱਤਰੇਤ ਵਿੱਚ ਡਾ. ਭੀਮ ਰਾਓ ਅੰਬੇਡਕਰ ਦੀ ਬੁੱਤ ’ਤੇ ਭੁੱਲ ਭੇਂਟ ਕੀਤੇ। ਜਿੱਥੇ ਉਨ੍ਹਾਂ ਵੱਲੋਂ ਉਨ੍ਹਾਂ ਦਾ ਜਨਮ ਦਿਹਾੜਾ ਮਨਾਇਆ ਗਿਆ ਉੱਥੇ ਹੀ ਕੇਂਦਰ ਸਰਕਾਰ ਵੱਲੋਂ ਭਾਰਤੀ ਸੰਵਿਧਾਨ ਨੂੰ ਤੋੜ ਮਰੋੜ ਕਰ ਬਦਲਣ ਦੇ ਕੀਤੇ ਜਾ ਰਹੇ ਯਤਨਾਂ ਦਾ ਵਿਰੋਧ ਕੀਤਾ ਗਿਆ।