ਫਰੀਦਕੋਟ: ਇੱਕ ਪਾਸੇ ਜਿੱਥੇ ਪੰਜਾਬ ਸਰਕਾਰ ਕਿਸਾਨਾਂ ਅਤੇ ਖੇਤੀਬਾੜੀ ਨੂੰ ਲੈ ਕੇ ਵੱਡੇ ਵੱਡੇ ਦਾਅਵੇ ਵਾਅਦੇ ਕਰ ਰਹੀ ਹੈ ਉੱਥੇ ਹੀ ਦੂਜੇ ਪਾਸੇ ਕਿਸਾਨਾਂ ਵੱਲੋਂ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ ਜਾ ਰਹੇ ਹਨ। ਦੂਜੇ ਪਾਸੇ ਵਿਰੋਧੀਆਂ ਵੱਲੋਂ ਵੀ ਲਗਾਤਾਰ ਕਿਸਾਨਾਂ ਨੂੰ ਘੇਰਿਆ ਜਾ ਰਿਹਾ ਹੈ। ਸੱਤਾ ’ਚ ਪੰਜਾਬ ਦੀ ਆਮ ਆਦਮੀ ਪਾਰਟੀ ਨੂੰ ਤਿੰਨ ਮਹੀਨੇ ਪੂਰੇ ਹੋ ਗਏ ਹਨ ਅਤੇ ਲਗਾਤਾਰ ਹੀ ਸਰਕਾਰ ਨੂੰ ਘੇਰਿਆ ਜਾ ਰਿਹਾ ਹੈ।
ਕਿਸਾਨੀ ਮਸਲਿਆਂ ਨੂੰ ਸਾਡੇ ਪੱਤਰਕਾਰ ਨੇ ਕਿਸਾਨ ਯੂਨੀਅਨ ਦੇ ਸੂਬਾਈ ਆਗੂ ਰਜਿੰਦਰ ਸਿੰਘ ਦੀਪ ਸਿੰਘ ਵਾਲਾ ਨਾਲ ਵਿਸ਼ੇਸ਼ ਗੱਲਬਾਤ ਕੀਤੀ। ਇਸ ਦੌਰਉਨ੍ਹਾਂ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਕਈ ਗੰਭੀਰ ਇਲਜ਼ਾਮ ਲਗਾਏ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਕੋਲ ਨਾ ਤਾਂ ਪੰਜਾਬ ਦੇ ਖੇਤੀਬਾੜੀ ਸਿਸਟਮ ਲਈ ਕੋਈ ਯੋਗ ਨੀਤੀ ਹੈ ਅਤੇ ਨਾ ਹੀ ਸਰਕਾਰ ਕਿਸਾਨੀ ਮਸਲਿਆਂ ਦੇ ਹੱਲ ਲਈ ਸੁਹਿਰਦ ਹੈ।
ਉਹਨਾਂ ਕਿਹਾ ਕਿ ਸਰਕਾਰ ਨੇ ਆਪਣਾ ਇੱਕ ਵੀ ਵਾਅਦਾ ਪੁਰਾ ਨਹੀਂ ਕੀਤਾ ਬੱਸ ਐਲਾਨ ਕੀਤੇ ਅਤੇ ਇਸ਼ਤਿਹਾਰਬਾਜ਼ੀ ਕੀਤੀ ਪਰ ਸੂਬੇ ਦੇ ਲੋਕਾਂ ਦੀ ਭਲਾਈ ਲਈ ਇਕ ਵੀ ਕਦਮ ਨਹੀਂ ਚੁੱਕਿਆ। ਉਹਨਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਖੇਤੀ ਖੇਤਰ ਲਈ ਨਹਿਰੀ ਪਾਣੀ ਦੀ ਵੱਡੀ ਘਾਟ ਚੱਲ ਰਹੀ ਹੈ, ਜਿਸ ਕਾਰਨ ਖੇਤੀ ਵਿਭਿੰਨਤਾ ਅਪਣਾਉਣ ਵਾਲੇ ਕਿਸਾਨ ਖੁਦ ਨੂੰ ਠੱਗੇ ਠੱਗੇ ਮਹਿਸੂਸ ਕਰ ਰਹੇ ਹਨ।
ਉਨ੍ਹਾਂ ਅੱਗੇ ਕਿਹਾ ਕਿ ਅਬੋਹਰ ਏਰੀਏ ਵਿਚ ਕਈ ਕਿਸਾਨਾਂ ਵਲੋਂ ਨਹਿਰੀ ਪਾਣੀ ਨਾ ਮਿਲਣ ਕਾਰਨ ਆਪਣੇ ਸੁੱਕ ਰਹੇ ਬਾਗ ਪੱਟੇ ਜਾ ਰਹੇ ਹਨ। ਸਰਕਾਰ ਕਿਸਾਨਾਂ ਵੱਲ ਬਿਲਕੁੱਲ ਵੀ ਧਿਆਨ ਨਹੀਂ ਦੇ ਰਹੀ ਹੈ।
ਇਹ ਵੀ ਪੜੋ: ਚੌਥੇ ਦਿਨ ਵੀ ਅਗਨੀਪਖ ਯੋਜਨਾ ਦਾ ਵਿਰੋਧ ਜਾਰੀ, ਬੰਦ ਦਾ ਦਿੱਤਾ ਸੱਦਾ