ਫ਼ਰੀਦਕੋਟ: ਕੋਟਕਪੂਰਾ ਗੋਲੀਕਾਂਡ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਫ਼ਰੀਦਕੋਟ ਦੀ ਜ਼ਿਲ੍ਹਾ ਅਦਾਲਤ ਵਿੱਚ ਅਗਾਊਂ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ ਜਿਸ ਉੱਤੇ ਅਦਾਲਤ ਨੇ ਫੈਸਲਾ ਰਾਖਵਾਂ ਰੱਖ ਲਿਆ ਗਿਆ ਸੀ। ਇਸ ਪਟੀਸ਼ਨ 'ਤੇ ਅੱਜ ਵਧੀਕ ਸੈਸ਼ਨ ਜੱਜ ਰਾਜੀਵ ਕਾਲੜਾ ਦੀ ਅਦਾਲਤ 'ਚ ਸੁਣਵਾਈ ਹੋਈ। ਹੁਣ 15 ਮਾਰਚ, ਯਾਨੀ ਅੱਜ ਪਿਤਾ-ਪੁੱਤਰ ਦੀ ਅਗਾਊ ਜ਼ਮਾਨਤ ਉੱਤੇ ਫੈਸਲਾ ਹੋਵੇਗਾ।
ਸਿੱਖ ਜਥੇਬੰਦੀ ਦੀ ਵਕੀਲ ਹਰਪਾਲ ਸਿੰਘ ਖਾਰਾ ਨੇ ਕਿਹਾ ਕਿ ਅਦਾਲਤ ਵਿੱਚ ਇਹ ਬਹਿਸ ਹੋਈ ਕਿ ਇਹ ਮਾਮਲਾ ਸਾਜਿਸ਼ ਤਹਿਤ ਤੇ ਸਿਆਸੀ ਹੈ। ਉਨ੍ਹਾਂ ਕਿਹਾ ਕਿ ਸਾਡਾ ਪੱਖ ਇਹ ਸੀ ਕਿ ਇਹ ਸਿਆਸੀ ਰੰਗਤ ਨਹੀਂ ਹੈ। ਉਨ੍ਹਾੰ ਕਿਹਾ ਕਿ ਕੋਟਕਪੂਰਾ ਗੋਲੀਕਾਂਡ ਵਿੱਚ ਗੋਲੀ ਚੱਲੀ, ਉਸ ਸਮੇਂ 2 ਦੀ ਮੌਤ ਹੋਈ ਜਿਸ ਦੇ ਜ਼ਿੰਮੇਵਾਰ ਉਸ ਵੇਲ੍ਹੇ ਦੀ ਸਰਕਾਰ ਬਾਦਲ ਸਰਕਾਰ ਜ਼ਿੰਮੇਵਾਰ ਹੈ। ਇਨ੍ਹਾਂ ਦੇ ਕਹਿਣ ਉੱਤੇ ਹੀ ਗੋਲੀ ਚੱਲੀ ਸੀ।
ਡੀਜੀਪੀ ਸੁਮੇਧ ਸੈਣੀ ਸਣੇ ਹੋਰ 5 ਪੁਲਿਸ ਅਧਿਕਾਰੀ ਵੀ ਤਲਬ: ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਫਰੀਦਕੋਟ ਦੀ ਅਦਾਲਤ 'ਚ ਪੇਸ਼ ਕੀਤੇ ਗਏ ਚਾਰਜਸ਼ੀਟ 'ਤੇ ਸੁਣਵਾਈ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੋਂ ਇਲਾਵਾ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਸਮੇਤ 5 ਪੁਲਿਸ ਅਧਿਕਾਰੀ ਮਾਰਚ ਨੂੰ ਅਦਾਲਤ 'ਚ ਪੇਸ਼ ਹੋਏ ਸਨ। 23 ਮਾਰਚ ਨੂੰ ਆਪਣਾ ਪੱਖ ਪੇਸ਼ ਕਰਨ ਲਈ ਤਲਬ ਕੀਤਾ ਹੈ।
7,000 ਪੰਨਿਆਂ ਦੀ ਚਾਰਜਸ਼ੀਟ, ਇਹ ਨਾਮ ਸ਼ਾਮਲ: ਜ਼ਿਕਰਯੋਗ ਹੈ ਕਿ ਕੋਟਕਪੂਰਾ ਗੋਲੀਕਾਂਡ ਮਾਮਲੇ 'ਚ SIT ਨੇ 24 ਫਰਵਰੀ 2022 ਨੂੰ ਫ਼ਰੀਦਕੋਟ ਦੀ ਅਦਾਲਤ 'ਚ 7,000 ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ ਸੀ। ਏਡੀਜੀਪੀ ਐਲਕੇ ਯਾਦਵ ਅਤੇ ਐਸਐਸਪੀ ਬਠਿੰਡਾ ਗੁਲਨੀਤ ਸਿੰਘ ਖੁਰਾਣਾ ਦੀ ਅਗਵਾਈ ਵਾਲੀ ਟੀਮ ਵੱਲੋਂ 24 ਫਰਵਰੀ ਨੂੰ ਫਰੀਦਕੋਟ ਦੀ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕੀਤੀ ਗਈ ਸੀ।
ਇਸ ਵਿੱਚ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ, ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ, ਤਤਕਾਲੀ ਆਈਜੀ ਪਰਮਰਾਜ ਉਮਰਾਨੰਗਲ, ਐਸਐਸਪੀ ਮੋਗਾ ਚਰਨਜੀਤ ਸ਼ਰਮਾ, ਐਸਐਸਪੀ ਫਰੀਦਕੋਟ ਸੁਖਮੰਦਰ ਮਾਨ, ਡੀਆਈਜੀ ਫ਼ਿਰੋਜ਼ਪੁਰ ਅਮਰ ਸਿੰਘ ਚਾਹਲ ਅਤੇ ਤਤਕਾਲੀ ਐਸਐਚਓ ਸਿਟੀ ਕੋਟਕਪੂਰਾ ਗੁਰਦੀਪ ਸਿੰਘ ਦੇ ਨਾਮ ਸ਼ਾਮਲ ਹਨ।
ਸੁਖਬੀਰ ਬਾਦਲ ਕੋਲੋਂ ਲਗਾਤਾਰ ਹੋਈ ਪੁੱਛਗਿੱਛ: ਸੁਖਬੀਰ ਸਿੰਘ ਬਾਦਲ ਅਤੇ ਪ੍ਰਕਾਸ਼ ਸਿੰਘ ਬਾਦਲ ਉਸ ਸਮੇਂ ਸਰਕਾਰ ਵਿੱਚ ਸਨ, ਜਦੋਂ 2015 ਵਿੱਚ ਕੋਟਕਪੂਰਾ ਗੋਲੀਕਾਂਡ ਹੋਇਆ ਸੀ । ਬਹਿਬਲ ਕਲਾਂ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨੂੰ ਲੈ ਕੇ SIT ਵੱਲੋਂ ਕਈ ਲੋਕਾਂ ਤੋਂ ਲਗਾਤਾਰ ਪੁੱਛਗਿੱਛ ਕੀਤੀ ਜਾ ਰਹੀ ਸੀ ਅਤੇ ਸ਼੍ਰੋਮਣੀ ਅਕਾਲੀ ਦਲ ਉੱਤੇ ਗੋਲੀਕਾਂਡ ਸਬੰਧੀ ਦੋਸ਼ ਲੱਗੇ ਹਨ।
ਇਹ ਸੀ ਮਾਮਲਾ : ਦਰਅਸਲ ਸਾਲ 2015 ਵਿਚ, ਫਰੀਦਕੋਟ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਅੰਗ ਖਿਲਰੇ ਪਾਏ ਜਾਣ ਤੋਂ ਬਾਅਦ ਕੋਟਕਪੂਰਾ ਵਿੱਚ ਸਿੱਖਾਂ ਨੇ ਵਿਰੋਧ ਪ੍ਰਦਰਸ਼ਨ ਕੀਤਾ ਸੀ। 14 ਅਕਤੂਬਰ 2015 ਨੂੰ ਪੁਲਿਸ ਨੇ ਕੋਟਕਪੂਰਾ ਵਿੱਚ ਇੱਕ ਪ੍ਰਦਰਸ਼ਨਕਾਰੀ ਭੀੜ ਉੱਤੇ ਗੋਲੀਆਂ ਚਲਾਈਆਂ ਜਿਸ ਵਿੱਚ ਦੋ ਵਿਅਕਤੀ ਮਾਰੇ ਗਏ ਅਤੇ ਕਈ ਹੋਰ ਜ਼ਖਮੀ ਹੋ ਗਏ। ਉਸ ਸਮੇਂ ਵਿੱਚ ਪ੍ਰਕਾਸ਼ ਸਿੰਘ ਬਾਦਲ ਸੂਬੇ ਦੇ ਮੁੱਖ ਮੰਤਰੀ ਤੇ ਸੁਖਬੀਰ ਸਿੰਘ ਬਾਦਲ ਉਪ ਮੁੱਖ ਮੰਤਰੀ ਸੀ।
ਇਹ ਵੀ ਪੜ੍ਹੋ: Happy Raikoti Song Controversy: ਗੰਨ ਪ੍ਰਮੋਟ ਕਰਨ ਵਾਲੇ ਗੀਤ 'ਤੇ ਕਾਰਵਾਈ ਨਹੀਂ, ਕਿੱਥੇ ਗਏ ਸਰਕਾਰੀ ਹੁਕਮ ?