ਫਰੀਦਕੋਟ :ਕੋਟਕਪੂਰਾ ਗੋਲੀਕਾਂਡ ਮਾਮਲਿਆਂ ਦੀ ਜਾਂਚ ਕਰ ਰਹੀ ADGP LK ਯਾਦਵ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ (SIT) ਵਲੋਂ ਜਾਂਚ ਵਿਚ ਤੇਜ਼ੀ ਲਿਆਉਂਦਿਆ ਜਿਥੇ ਇਸ ਮਾਮਲੇ ਨਾਲ ਜੁੜੇ ਸਾਬਕਾ ਪੰਜਾਬ ਪੁਲਿਸ ਮੁਖੀ, ਸੁਮੇਧ ਸਿੰਘ ਸੈਣੀ, ਮੁਅੱਤਲ IG ਪਰਮਰਾਜ ਸਿੰਘ ਉਮਰਾਨੰਗਲ, ਸਾਬਕਾ SSP ਚਰਨਜੀਤ ਸ਼ਰਮਾਂ ਸਮੇਤ ਕਈ ਜਖਮੀਂਆਂ ਅਤੇ ਚਸ਼ਮਦੀਦਾਂ ਤੋਂ ਬੀਤੇ ਦਿੰਨੀ ਪੁੱਛਗਿੱਛ ਕੀਤੀ ਗਈ ਉਥੇ ਹੀ ਹੁਣ ਵਿਸ਼ੇਸ਼ ਜਾਂਚ ਟੀਮ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਵੀ ਪੁੱਛਗਿੱਛ ਲਈ 16 ਜੂਨ ਨੂੰ ਤਲਬ ਕਰ ਲਿਆ ਹੈ। SIT ਵੱਲੋਂ ਪ੍ਰਕਾਸ਼ ਸਿੰਘ ਬਾਦਲ ਨੂੰ 16 ਜੂਨੂੰ ਮੋਹਾਲੀ ਦੇ ਫੇਜ਼ 8 ਦੇ ਪਾਵਰ ਕਾਰਪੋਰੇਸ਼ਨ ਦੇ ਰੈਸਟ ਹਾਊਸ 'ਚ ਸਵੇਰੇ 10:30 ਵਜੇ ਪੁੱਛ ਗਿੱਛ ਲਈ ਬੁਲਾਇਆ ਗਿਆ ਹੈ। ਇਸ ਮਾਮਲੇ ਵਿਚ ਇਸ ਤੋਂ ਪਹਿਲਾਂ IG ਕੰਵਰ ਵਿਜੇ ਪ੍ਰਤਾਪ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ ਵੀ ਦੋਹਾਂ ਬਾਦਲਾਂ ਤੋਂ ਪੁੱਛਗਿੱਛ ਕਰ ਚੁੱਕੀ ਹੈ।
ਜਾਣਕਾਰੀ ਦੇ ਮੁਤਾਬਕ ਸਾਬਕਾ ਮੁੱਖ ਮੰਤਰੀ 16 ਜੂਨ ਨੂੰ SIT ਮੂਹਰੇ ਪੇਸ਼ ਹੋਣਗੇ। ਕੋਟਕਪੁਰਾ ਗੋਲੀਕਾਂਡ ਮਾਮਲੇ ਚ SIT ਬਾਦਲ ਤੋਂ ਚੰਡੀਗੜ੍ਹ ਜਾਂ ਫਰੀਦਕੋਟ ਵਿਖੇ ਪੁੱਛਗਿੱਛ ਕਰ ਸਕਦੀ ਹੈ । ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਮਾਮਲੇ SIT ਦੋ ਤਿੰਨ ਮਹੀਨਿਆਂ ਤੱਕ ਤਿੰਨੇ SIT ਚਲਾਨ ਪੇਸ਼ ਕਰ ਦੇਣਗੀਆਂ। ਦਸ ਦਈਏ ਕੀ IPS ਕੁੰਵਰ ਵਿਜੇ ਪ੍ਰਤਾਪ ਦੀ SIT ਨੇ ਵੀ ਸਾਬਕਾ ਮੁੱਖਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖਮੰਤਰੀ ਸੁਖਬੀਰ ਬਾਦਲ ਨੂੰ ਤਲਬ ਕੀਤਾ ਸੀ
ਕੋਟਕਪੂਰਾ ਗੋਲੀਕਾਂਡ: ਕੀ ਹੈ ਪੂਰਾ ਮਾਮਲਾ?
ਪਹਿਲੀ ਜੂਨ 2015 ਨੂੰ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਗੁਰਦੁਆਰਾ ਸਾਹਿਬ ‘ਚੋਂ ਗੁਰੂ ਗ੍ਰੰਥ ਸਾਹਿਬ ਦੀ ਬੀੜ ਚੋਰੀ ਹੋ ਗਈ ਸੀ ਤੇ 25 ਸਤੰਬਰ ਨੂੰ ਬੁਰਜ ਜਵਾਹਰ ਸਿੰਘ ਵਾਲਾ ਵਿੱਚ ਇਤਰਾਜ਼ਯੋਗ ਪੋਸਟਰ ਲੱਗੇ ਸਨ। 12 ਅਕਤੂਬਰ ਨੂੰ ਪਿੰਡ ਬਰਗਾੜੀ ਦੀਆਂ ਗਲੀਆਂ ਵਿੱਚ ਚੋਰੀ ਹੋਏ ਗ੍ਰੰਥ ਸਾਹਿਬ ਦੇ ਅੰਗ ਖਿਲਾਰੇ ਗਏ। 13 ਅਕਤੂਬਰ ਨੂੰ ਸਿੱਖ ਜਥੇਬੰਦੀਆਂ ਨੇ ਕੋਟਕਪੂਰਾ ਚੌਕ ਵਿੱਚ ਸ਼ਾਂਤਮਈ ਧਰਨਾ ਦੇ ਕੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਸੀ। 14 ਅਕਤੂਬਰ ਦੀ ਸਵੇਰ ਪੁਲਿਸ ਨੇ ਸ਼ਾਂਤਮਈ ਧਰਨੇ ਉੱਪਰ ਲਾਠੀਚਾਰਜ ਕਰ ਦਿੱਤਾ ਤੇ ਇਸੇ ਦਿਨ ਬਠਿੰਡਾ-ਫਰੀਦਕੋਟ ਸੜਕ ’ਤੇ ਪੈਂਦੇ ਪਿੰਡ ਬਹਿਬਲ ਕਲਾਂ ਕੋਲ ਲੋਕਾਂ ਨੇ ਸ਼ਾਂਤਮਈ ਧਰਨਾ ਲਾਇਆ ਹੋਇਆ ਸੀ, ਜਿੱਥੇ ਪੁਲਿਸ ਨੇ ਧਰਨਾਕਾਰੀਆਂ ਉੱਪਰ ਗੋਲੀ ਚਲਾ ਦਿੱਤੀ, ਜਿਸ ਵਿੱਚ ਕ੍ਰਿਸ਼ਨ ਭਗਵਾਨ ਸਿੰਘ ਗੁਰਜੀਤ ਸਿੰਘ ਦੀ ਗੋਲੀਆਂ ਲੱਗਣ ਕਾਰਨ ਮੌਤ ਹੋ ਗਈ।
ਇਸ ਮਾਮਲੇ ਵਿੱਚ ਜਸਟਿਸ ਜੋਰਾ ਸਿੰਘ ਮਾਨ, ਜਸਟਿਸ ਰਣਜੀਤ ਸਿੰਘ, ਦੋ ਵਿਸ਼ੇਸ਼ ਜਾਂਚ ਟੀਮਾਂ ਤੇ ਸੀਬੀਆਈ ਨੇ ਅਲੱਗ-ਅਲੱਗ ਤੌਰ ‘ਤੇ ਪੜਤਾਲਾਂ ਕੀਤੀਆਂ ਪਰ ਅਜੇ ਤੱਕ ਇਨ੍ਹਾਂ ਪੜਤਾਲ ਰਿਪੋਰਟਾਂ ਦੇ ਆਧਾਰ ‘ਤੇ ਦੋਸ਼ੀਆਂ ਨੂੰ ਸਜ਼ਾ ਨਹੀਂ ਮਿਲ ਸਕੀ।