ETV Bharat / state

Kotkapura Firing Case: ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਸੁਖਬੀਰ ਬਾਦਲ ਫਰੀਦਕੋਟ ਅਦਾਲਤ 'ਚ ਹੋਏ ਪੇਸ਼, 21 ਨਵੰਬਰ ਤੋਂ ਫਰੀਦਕੋਟ ਜ਼ਿਲ੍ਹਾ ਅਤੇ ਸੈਸ਼ਨ ਕੋਰਟ 'ਚ ਸ਼ੁਰੂ ਹੋਵੇਗਾ ਕੋਟਕਪੂਰਾ ਗੋਲੀਕਾਂਡ ਮਾਮਲੇ ਦਾ ਟਰਾਇਲ

author img

By ETV Bharat Punjabi Team

Published : Nov 4, 2023, 10:17 PM IST

ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਸੁਖਬੀਰ ਬਾਦਲ ਫਰੀਦਕੋਟ ਅਦਾਲਤ 'ਚ ਪੇਸ਼ ਹੋਏ। ਇਸ ਦੌਰਾਨ ਉਨ੍ਹਾਂ ਪਰਾਲੀ ਪ੍ਰਬੰਧਨ ਨੂੰ ਲੈਕੇ ਸੂਬੇ ਦੀ ਮਾਨ ਸਰਕਾਰ ਨੂੰ ਨਿਸ਼ਾਨੇ 'ਤੇ ਲਿਆ। (Kotkapura Firing Case) (Stubble Burrning Issue)

ਕੋਟਕਪੂਰਾ ਗੋਲੀਕਾਂਡ
ਕੋਟਕਪੂਰਾ ਗੋਲੀਕਾਂਡ
ਸੁਖਬੀਰ ਬਾਦਲ ਮੀਡੀਆ ਨਾਲ ਗੱਲਬਾਤ ਕਰਦੇ ਹੋਏ

ਫਰੀਦਕੋਟ: ਸਾਲ 2015 ਦੇ ਕੋਟਕਪੂਰਾ ਗੋਲੀਕਾਂਡ ਨਾਲ ਜੁੜੇ ਦੋ ਮਾਮਲਿਆਂ ਵਿਚ ਅੱਜ ਫਰਦਿਕੋਟ ਦੀ ਜੇਐਮਆਈਸੀ ਅਦਾਲਤ ਵਿਚ ਅਹਿਮ ਸੁਣਵਾਈ ਹੋਈ। ਸੁਣਵਾਈ ਦੌਰਾਨ ਚਾਰਜਸ਼ੀਟ ਦੇ ਮੁਲਜ਼ਮਾਂ ਵਿਚੋਂ ਸਿਰਫ਼ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਹੀ ਅਦਾਲਤ ‘ਚ ਪੇਸ਼ ਹੋਏ। ਜਦਕਿ ਬਾਕੀ ਸਾਰਿਆਂ ਦੀ ਹਾਜ਼ਰੀ ਮੁਆਫ਼ ਹੋ ਗਈ। ਅਦਾਲਤ ਨੇ ਮੁਲਜ਼ਮਾਂ ਦੀਆਂ ਸਾਰੀਆਂ ਪਟੀਸ਼ਨਾਂ ਨੂੰ ਰੱਦ ਕਰਦਿਆਂ ਚਾਰਜਸ਼ੀਟ ਦਾਖ਼ਲ ਕਰ ਕੇ ਅਗਲੀ ਸੁਣਵਾਈ ਲਈ ਜ਼ਿਲ੍ਹਾ ਅਤੇ ਸੈਸ਼ਨ ਜੱਜ ਦੀ ਅਦਾਲਤ ਵਿਚ ਭੇਜ ਦਿਤੀ ਹੈ। ਹੁਣ ਕੋਟਕਪੂਰਾ ਗੋਲ ਕਾਂਡ ਦੀ ਸੁਣਵਾਈ ਜ਼ਿਲ੍ਹਾ ਅਦਾਲਤ ਵਿਚ 21 ਨਵੰਬਰ ਨੂੰ ਸ਼ੁਰੂ ਹੋਵੇਗੀ। (Kotkapura Firing Case) (Stubble Burrning Issue)

ਸੁਖਬੀਰ ਬਾਦਲ ਅਦਾਲਤ 'ਚ ਪੇਸ਼: ਇਸ ਤੋਂ ਪਹਿਲਾਂ 17 ਅਕਤੂਬਰ 2023 ਨੂੰ ਅਦਾਲਤ ਨੇ ਸੁਣਵਾਈ ਦੌਰਾਨ ਪੁਲਿਸ ਵਲੋਂ ਪੇਸ਼ ਕੀਤੀ ਵੀਡੀਓ ਨੂੰ ਦੇਖਿਆ ਸੀ। ਜਿਸ ਤੋਂ ਬਾਅਦ ਅਦਾਲਤ ਵਲੋਂ ਉਕਤ ਮਾਮਲੇ ਦੀ ਸੁਣਵਾਈ ਲਈ 4 ਨਵੰਬਰ ਦੀ ਤਰੀਕ ਤੈਅ ਕੀਤੀ ਗਈ ਸੀ। 2015 ਦੇ ਕੋਟਕਪੂਰਾ ਗੋਲੀਕਾਂਡ ਨਾਲ ਸਬੰਧਤ ਦੋਵੇਂ ਕੇਸਾਂ ਦੀ ਸੁਣਵਾਈ ਜੇਐਮਆਈਸੀ ਅਜੈਪਾਲ ਸਿੰਘ ਦੀ ਅਦਾਲਤ ਵਿਚ ਹੋਈ ਸੀ, ਜਿਸ ਦੌਰਾਨ ਕੇਸ ਵਿਚ ਨਾਮਜ਼ਦ ਤਤਕਾਲੀ ਡੀਆਈਜੀ ਫ਼ਿਰੋਜ਼ਪੁਰ ਅਮਰ ਸਿੰਘ ਚਾਹਲ, ਤਤਕਾਲੀ ਐਸਐਸਪੀ ਮੋਗਾ ਚਰਨਜੀਤ ਸਿੰਘ ਸ਼ਰਮਾ ਅਤੇ ਤਤਕਾਲੀ ਐਸਐਸਪੀ ਫਰੀਦਕੋਟ ਸੁਖਮੰਦਰ ਸਿੰਘ ਹਾਜ਼ਰ ਸਨ ਜਦਕਿ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੇ ਹੋਰ ਮੁਲਜ਼ਮਾਂ ਦੀ ਹਾਜ਼ਰੀ ਮੁਆਫ਼ ਹੋ ਗਈ।

ਪਰਾਲੀ ਪ੍ਰਬੰਧਨ 'ਤੇ ਘੇਰੀ ਸਰਕਾਰ: ਮਾਣਯੋਗ ਅਦਾਲਤ ਵਿਚ ਪੇਸ਼ੀ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਪਰਾਲੀ ਪ੍ਰਬੰਧਨ ਦੇ ਮਾਮਲੇ 'ਤੇ ਪੰਜਾਬ ਸਰਕਾਰ ਨੂੰ ਘੇਰਿਆ। ਪੰਜਾਬ ਦੇ ਕਿਸਾਨਾਂ ਵੱਲੋਂ ਖੇਤਾਂ ਵਿਚ ਫਸਲਾਂ ਦੀ ਰਹਿੰਦ ਖਹੂੰਦ ਨੂੰ ਅੱਗ ਲਗਾਏ ਜਾਣ 'ਤੇ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਖਿਲਾਫ ਕਾਨੂੰਨੀ ਕਾਰਵਾਈ ਕਰਨ ਵਾਲੇ ਬਿਆਨ 'ਤੇ ਮੀਡੀਆ ਨਾਲ ਗੱਲਬਾਤ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੈਂ ਭਗਵੰਤ ਮਾਨ ਨੂੰ ਪੁੱਛਣਾ ਚਹਾਉਂਦਾ ਹਾਂ ਕਿ ਚੋਣਾਂ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਕਹਿੰਦੇ ਸੀ ਕਿ ਉਹਨਾਂ ਨੇ ਅਜਿਹਾ ਕੈਮੀਕਲ ਤਿਆਰ ਕੀਤਾ ਹੈ, ਜਿਸ ਨਾਲ ਪਰਾਲੀ ਨੂੰ ਅੱਗ ਲਗਾਉਣ ਦੀ ਜ਼ਰੂਰਤ ਨਹੀਂ ਪੈਂਦੀ, ਫਿਰ ਹੁਣ ਉਹ ਕੈਮੀਕਲ ਕਿੱਥੇ ਹੈ। ਉਹਨਾਂ ਕਿਹਾ ਕਿ ਭਗਵੰਤ ਮਾਨ ਵੀ ਚੋਣਾਂ ਤੋਂ ਪਹਿਲਾ ਕਹਿੰਦੇ ਸੀ ਕਿ ਪਰਾਲੀ ਦਾ ਪ੍ਰਬੰਧਨ ਅਸੀਂ ਕਰਾਂਗੇ, ਹੁਣ ਦੱਸੋ ਪਰਾਲੀ ਦਾ ਪ੍ਰਬੰਧਨ ਕਰਨ ਦੀ ਬਿਜਾਏ ਕਿਸਾਨਾਂ ਖਿਲਾਫ ਕਾਰਵਾਈ ਕਿਉ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਸਭ ਨੂੰ ਪਤਾ ਕਿ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੋਗਲੇ ਬੰਦੇ ਹੈ, ਇਹਨਾਂ ਦਾ ਕਿਸੇ ਨੂੰ ਕੋਈ ਵਿਸ਼ਵਾਸ ਨਹੀਂ ਰਿਹਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.