ਫਰੀਦਕੋਟ: ਕੋਟਕਪੂਰਾ ਗੋਲੀਕਾਂਡ ਮਾਮਲਿਆਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਵੱਲੋਂ ਮਾਮਲੇ ਦੇ ਗਵਾਹਾਂ ਤੋਂ ਪੁੱਛਗਿੱਛ ਕੀਤੀ ਗਈ। ਦੱਸ ਦਈਏ ਕਿ ਗਵਾਹਾਂ ਕੋਲੋਂ ਫਰੀਦਕੋਟ ਦਫਤਰ ’ਚ ਪੁੱਛਗਿੱਛ ਕੀਤੀ ਗਈ ਹੈ। ਇਸ ਦੌਰਾਨ ਵਿਸ਼ੇਸ਼ ਜਾਂਚ ਟੀਮ ਕੋਲ ਕੋਟਕਪੂਰਾ ਗੋਲੀਕਾਂਡ ’ਚ ਜ਼ਖਮੀ ਹੋਏ ਵਿਅਕਤੀਆਂ ਨੇ ਆਪਣੇ ਬਿਆਨ ਦਰਜ ਕਰਵਾਏ।
ਇਸ ਮੌਕੇ ਗੋਲੀਕਾਂਡ ਚ ਜ਼ਖਮੀ ਹੋਏ ਰਣਜੀਤ ਸਿੰਘ ਨੇ ਦੱਸਿਆ ਕਿ 14 ਅਕਤੂਬਪ 2015 ਨੂੰ ਕੋਟਕਪੂਰਾ ਵਿਖੇ ਚੌਕ ਵਿੱਚ ਪ੍ਰਦਰਸ਼ਨ ਕਰ ਰਹੀਆਂ ਸੰਗਤਾਂ ’ਤੇ ਪੁਲਿਸ ਨੇ ਲਾਠੀਚਾਰਜ ਕੀਤਾ ਸੀ ਇਸ ਦੌਰਾਨ ਉਸ ਨਾਲ ਵੀ ਬਹੁਤ ਜਿਆਦਾ ਕੁੱਟਮਾਰ ਕੀਤੀ ਗਈ। ਜਿਸ ਨੂੰ ਜ਼ਖਮੀ ਕਰਕੇ ਸੁੱਟ ਦਿੱਤਾ ਗਿਆ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਅੱਜ ਉਨ੍ਹਾਂ ਨੇ ਐਸਆਈਟੀ ਸਾਹਮਣੇ ਪੇਸ਼ ਹੋ ਕੇ ਆਪਣੇ ਬਿਆਨ ਦਰਜ ਕਰਵਾਇਆ ਹਨ। ਉਨ੍ਹਾਂ ਕਿਹਾ ਕਿ ਜੇਕਰ ਬੇਅਦਬੀ ਅਤੇ ਗੋਲੀਕਾਂਡ ਮਾਮਲਿਆਂ ਵਿਚ ਸਿੱਖ ਕੌਮ ਨੂੰ ਇਨਸਾਫ ਮਿਲਦਾ ਹੈ ਤਾਂ ਇਹ ਚਮਤਕਾਰ ਤੋਂ ਘੱਟ ਨਹੀਂ ਹੋਵੇਗਾ।
ਇਹ ਵੀ ਪੜੋ: Gangster Encounter: ਗੈਂਗਸਟਰ ਜੈਪਾਲ ਭੁੱਲਰ ਘਰ ਸੋਗ ਦਾ ਮਾਹੌਲ