ETV Bharat / state

ਡੇਰਾ ਪ੍ਰੇਮੀ ਕਤਲ ਮਾਮਲਾ: ਕੋਟਕਪੁਰਾ ਪੁਲਿਸ ਨੇ ਤਿੰਨ ਹੋਰ ਸ਼ੂਟਰਾਂ ਦੇ ਨਾਂ ਨੂੰ ਕੀਤਾ ਨਾਮਜ਼ਦ

ਕੋਟਕਪੁਰਾ ਪੁਲਿਸ ਨੇ ਤਿੰਨ ਸ਼ੂਟਰਾਂ ਨੂੰ ਨਾਮਜ਼ਦ ਕੀਤਾ ਹੈ ਜਿਨ੍ਹਾਂ ਨੂੰ ਦਿੱਲੀ ਦੀ ਸਪੈਸ਼ਲ ਸੈੱਲ ਵੱਲੋਂ ਕਾਬੂ ਕੀਤਾ ਗਿਆ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਕੋਟਕਪੁਰਾ ਪੁਲਿਸ ਨੇ ਦੋ ਸ਼ੂਟਰ ਭੂਪਿੰਦਰ ਗੋਲਡੀ ਅਤੇ ਸ਼ੂਟਰ ਮਨਪ੍ਰੀਤ ਉਰਫ ਮਨੀ ਨੂੰ ਨਾਮਜ਼ਦ ਕੀਤਾ ਸੀ।

Kotkapura police nominated three more name of shooters
ਡੇਰਾ ਪ੍ਰੇਮੀ ਕਤਲ ਮਾਮਲਾ
author img

By

Published : Nov 14, 2022, 10:54 AM IST

Updated : Nov 14, 2022, 6:03 PM IST

ਫਰੀਦਕੋਟ: ਡੇਰਾ ਪ੍ਰੇਮੀ ਪ੍ਰਦੀਪ ਕੁਮਾਰ ਕਤਲ ਮਾਮਲੇ ਵਿੱਚ ਦਿੱਲੀ ਦੀ ਸਪੈਸ਼ਲ ਸੈੱਲ ਵੱਲੋਂ ਕਾਬੂ ਕੀਤੇ ਗਏ ਤਿੰਨ ਸ਼ੂਟਰਾਂ ਨੂੰ ਕੋਟਕਪੁਰਾ ਪੁਲਿਸ ਵੱਲੋਂ ਨਾਮਜ਼ਦ ਕੀਤਾ ਗਿਆ ਹੈ। ਜਿਨ੍ਹਾਂ ਦੇ ਨਾਂ ਜਤਿੰਦਰ ਜੀਤੂ, ਮੋਹਿਤ ਚੌਹਾਨ ਅਤੇ ਮਨੀਸ਼ ਨੰਦ ਉੱਰਫ ਗੋਲੀ ਨਾਂ ਸਾਹਮਣੇ ਆਏ ਹਨ। ਦੱਸ ਦਈਏ ਕਿ ਇਸ ਤੋਂ ਪਹਿਲਾਂ ਕੋਟਕਪੁਰਾ ਪੁਲਿਸ ਵੱਲੋਂ ਫਰੀਦਕੋਟ ਦੇ ਦੋ ਸ਼ੂਟਰ ਭੂਪਿੰਦਰ ਗੋਲਡੀ ਅਤੇ ਸ਼ੂਟਰ ਮਨਪ੍ਰੀਤ ਉਰਫ ਮਨੀ ਨੂੰ ਇਸੇ ਮਾਮਲੇ ਵਿੱਚ ਨਾਮਜ਼ਦ ਕੀਤਾ ਗਿਆ ਸੀ।

ਪ੍ਰਦੀਪ ਦਾ ਕੀਤਾ ਗਿਆ ਗੋਲੀਆਂ ਮਾਰ ਕੇ ਕਤਲ: ਕਾਬਿਲੇਗੌਰ ਹੈ ਕਿ ਫਰੀਦਕੋਟ ਦੇ ਹਲਕਾ ਕੋਟਕਪੂਰਾ ਵਿਚ ਅੱਜ ਸਵੇਰੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨਾਲ ਸਬੰਧਿਤ ਮੁਕੱਦਮਾਂ ਨੰਬਰ 63 ਅਤੇ 128/2015 ਥਾਨਾਂ ਬਾਜਾਖਾਨਾ ਵਿਚ ਨਾਮਜ਼ਦ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦਾ ਵੀਰਵਾਰ ਨੂੰ ਸਵੇਰੇ ਕੁਝ ਸ਼ੂਟਰਾਂ ਵਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।

ਵਾਰਦਾਤ ਸਮੇਂ ਸਵੇਰ ਵੇਲੇ ਆਪਣੀ ਦੁਕਾਨ ਅੰਦਰ ਮੌਜੂਦ ਸੀ। ਵਾਰਦਾਤ ਦੀ ਪੂਰੀ ਘਟਨਾ CCTV ਵਿਚ ਕੈਦ ਹੋ ਗਈ ਜਿਸ ਵਿਚ 5 / 6 ਹਮਲਾਵਰਾਂ ਨੇ ਤਾਬੜ ਤੋੜ ਫਾਇਰਿੰਗ ਕਰ ਕੇ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਉਰਫ ਰਾਜੂ ਦਾ ਜਿੱਥੇ ਕਤਲ ਕਰ ਦਿੱਤਾ ਗਿਆ, ਉਥੇ ਹੀ ਉਸ ਦਾ ਗੰਨਮੈਨ ਹਾਕਮ ਸਿੰਘ ਅਤੇ ਇਕ ਹੋਰ ਵਿਅਕਤੀ ਜੋ ਕੋਟਕਪੂਰਾ ਦਾ ਸਾਬਕਾ MC ਦੱਸਿਆ ਜਾ ਰਿਹਾ ਹੈ ਉਹ ਗੰਭੀਰ ਜਖਮੀਂ ਹੋ ਗਏ।

ਗੋਲਡੀ ਬਰਾੜ ਨੇ ਲਈ ਸੀ ਜ਼ਿੰਮੇਵਾਰੀ : ਸੋਸ਼ਲ ਮੀਡੀਆਂ ਉੱਤੇ ਗੈਂਗਸਟਰ ਗੋਲਡੀ ਬਰਾੜ ਨੇ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਉਸ ਨੇ ਲਿੱਖਿਆ ਕਿ "ਅੱਜ ਜੋ ਕੋਟਕਪੂਰਾ ਵਿੱਚ ਬੇਅਦਬੀ ਕਾਂਡ ਦੇ ਦੋਸ਼ੀ ਪ੍ਰਦੀਪ ਸਿੰਘ ਦਾ ਕਤਲ ਹੋਇਆ ਹੈ, ਉਸ ਦੀ ਜ਼ਿੰਮੇਵਾਰੀ ਮੈਂ ਗੋਲਡੀ ਬਰਾੜ (ਲਾਰੈਂਸ ਬਿਸ਼ਨੋਈ ਗਰੁੱਪ) ਲੈਂਦਾ ਹਾਂ। ਇਸ ਗੋਲੀਬਾਰੀ ਦੌਰਾਨ ਜਿਸ ਪੁਲਿਸ ਮੁਲਾਜ਼ਮ ਦਾ ਨੁਕਸਾਨ ਉਸ ਲਈ ਸਾਨੂੰ ਦੁੱਖ ਹੈ, ਪਰ ਸਿਰਫ਼ ਤਨਖਾਹ ਲਈ ਗੁਰੂ ਸਾਹਿਬ ਦੇ ਦੋਸ਼ੀਆਂ ਦੀ ਸੁਰੱਖਿਆ ਕਰਨ ਵਾਲਿਆਂ ਉੱਤੇ ਵੀ ਲੱਖ ...7 ਸਾਲ ਹੋ ਗਏ ਸੀ ਇਨਸਾਫ ਲਈ 3 ਸਰਕਾਰਾਂ ਦਾ ਮੂੰਹ ਵੇਖਦਿਆ ਨੂੰ, ਅਸੀਂ ਅੱਜ ਆਪਣਾ ਇਨਸਾਫ਼ ਕਰ ਦਿੱਤਾ।"

ਇਹ ਵੀ ਪੜੋ: ਪਨਬੱਸ ਪੀਆਰਟੀਸੀ ਵੱਲੋਂ ਪੰਜਾਬ ਵਿੱਚ ਚੱਕਾ ਜਾਮ, ਯਾਤਰੀ ਹੋਏ ਖੱਜ਼ਲ ਖੁਆਰ

Last Updated : Nov 14, 2022, 6:03 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.