ਫਰੀਦਕੋਟ: ਖੇਤੀ ਕਾਨੂੰਨਾਂ ਨੂੰ ਲੈਕੇ ਕਿਸਾਨ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ। ਇਸ ਦੇ ਚੱਲਦਿਆਂ ਕਿਸਾਨਾਂ ਵਲੋਂ ਭਾਜਪਾ ਆਗੂਆਂ ਦਾ ਰੋਸ ਵਜੋਂ ਘਿਰਾਓ ਕੀਤਾ ਜਾ ਰਿਹਾ ਹੈ। ਜਿਸ ਨੂੰ ਲੈਕੇ ਬੀਤੇ ਦਿਨੀਂ ਕਿਸਾਨਾਂ ਵਲੋਂ ਚੰਡੀਗੜ੍ਹ 'ਚ ਭਾਜਪਾ ਆਗੂ ਦਾ ਵਿਰੋਧ ਕੀਤਾ ਗਿਆ ਸੀ। ਇਸ ਦੌਰਾਨ ਚੰਡੀਗੜ੍ਹ ਪੁਲਿਸ ਵਲੋਂ ਜਿਥੇ ਕਿਸਾਨਾਂ 'ਤੇ ਲਾਠੀਚਾਰਜ ਕਰਕੇ ਤਸ਼ੱਦਦ ਕੀਤਾ ਗਿਆ ਉਥੇ ਹੀ ਨਬਾਲਗ ਬੱਚੇ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ। ਜਿਸ ਨੂੰ ਲੈਕੇ ਆਮ ਆਦਮੀ ਪਾਰਟੀ ਵਲੋਂ ਇਸ ਦੀ ਨਿੰਦਾ ਕੀਤੀ ਗਈ ਹੈ।
ਇਸ ਨੂੰ ਲੈਕੇ ਵਿਧਾਇਕ ਕੁਲਤਾਰ ਸੰਧਵਾਂ ਦਾ ਕਹਿਣਾ ਕਿ ਚੰਡੀਗੜ੍ਹ ਪੁਲਿਸ ਵਲੋਂ ਜੋ ਬਤੀਰਾ ਕਿਸਾਨਾਂ ਨਾਲ ਕੀਤਾ ਗਿਆ, ਉਹ ਬਹੁਤ ਹੀ ਨਿੰਦਣਯੋਗ ਹੈ। ਉਨ੍ਹਾਂ ਦਾ ਕਹਿਣਾ ਕਿ ਚੰਡੀਗੜ੍ਹ ਪੁਲਿਸ ਪ੍ਰਧਾਨ ਮੰਤਰੀ ਮੋਦੀ ਦੀ ਪੁਲਿਸ ਦੇ ਤੌਰ 'ਤੇ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਆਪਣੀਆਂ ਮੰਗਾਂ ਲਈ ਸੰਘਰਸ਼ ਕਰਨਾ ਹਰ ਇੱਕ ਦਾ ਫਰਜ਼ ਹੈ ਅਤੇ ਉਸ ਪ੍ਰਦਰਸ਼ਨ ਨੂੰ ਲਾਠੀਚਾਰਜ ਅਤੇ ਗ੍ਰਿਫ਼ਤਾਰੀਆਂ ਨਾਲ ਦਬਾਇਆ ਨਹੀਂ ਜਾ ਸਕਦਾ। ਸੰਧਵਾਂ ਦਾ ਕਹਿਣਾ ਕਿ ਪੁਲਿਸ ਵਲੋਂ ਕੀਤੀ ਲਾਠੀਚਾਰਜ ਅਤੇ ਨਬਾਲਗ ਦੀ ਗ੍ਰਿਫ਼ਤਾਰੀ ਨੂੰ ਲੈਕੇ ਉਹ ਰਾਜਪਾਲ ਨਾਲ ਮੁਲਾਕਾਤ ਕਰਨਗੇ।
ਇਹ ਵੀ ਪੜ੍ਹੋ:ਕਿਸਾਨੀ ਸੰਘਰਸ਼: ਪ੍ਰਦਰਸ਼ਨ ਦੌਰਾਨ ਚੰਡੀਗੜ੍ਹ ਪੁਲਿਸ ਵਲੋਂ 13 ਸਾਲਾਂ ਬੱਚਾ ਗ੍ਰਿਫ਼ਤਾਰ