ਫਰੀਦਕੋਟ: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬਾਰਵੀਂ ਦਾ ਨਤੀਜਾ ਐਲਾਨ ਦਿੱਤਾ ਗਿਆ ਹੈ। ਪਹਿਲੇ ਤਿੰਨ ਸਥਾਨਾਂ ’ਤੇ ਪੰਜਾਬ ਦੀਆਂ ਕੁੜੀਆਂ ਨੇ ਬਾਜ਼ੀ ਮਾਰੀ ਹੈ। ਤਿੰਨਾਂ ਕੁੜੀਆਂ ਨੇ ਇੱਕੋ ਜਿਹੇ ਅੰਕ ਹਾਸਿਲ ਕੀਤੇ ਹਨ। ਜਿੱਥੇ ਲੁਧਿਆਣਾ ਦੀ ਅਰਸ਼ਪ੍ਰੀਤ ਕੌਰ ਨੇ 497 ਅੰਕ ਹਾਸਿਲ ਕਰ ਕੇ ਪੰਜਾਬ ਭਰ ਵਿੱਚੋਂ ਟੌਪ ਕੀਤਾ ਹੈ। ਓਥੇ ਹੀ ਫਰੀਦਕੋਟ ਦੇ ਜੈਤੋ ਦੀ ਹੋਣਹਾਰ ਵਿਦਿਆਰਥਣ ਕੁਲਵਿੰਦਰ ਕੌਰ ਨੇ 12ਵੀਂ ਦੀ ਪ੍ਰੀਖਿਆ 'ਚੋਂ 500 ’ਚੋਂ 497 ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਿਲ ਕੀਤਾ ਹੈ। ਈਟੀਵੀ ਭਾਰਤ ਦੀ ਟੀਮ ਵੱਲੋਂ ਕੁਲਵਿੰਦਰ ਕੌਰ ਨਾਲ ਖਾਸ ਗੱਲਬਾਤ ਕੀਤੀ ਗਈ ਹੈ।
ਵਿਦਿਆਰਥਣ ਨੇ ਤੀਜਾ ਸਥਾਨ ਹਾਸਿਲ ਕਰਨ ’ਤੇ ਖੁਸ਼ੀ ਜ਼ਾਹਿਰ ਕੀਤੀ ਹੈ। ਉਸ ਵੱਲੋਂ ਆਪਣੀ ਇਸ ਉਪਲਬਧੀ ਦਾ ਸਿਹਰਾ ਆਪਣੇ ਮਾਪਿਆਂ ਅਤੇ ਆਪਣੇ ਸਕੂਲ ਨੂੰ ਦਿੱਤਾ ਹੈ। ਨਾਲ ਹੀ ਉਸ ਵੱਲੋਂ ਨੌਜਵਾਨਾਂ ਨੂੰ ਸੰਦੇਸ਼ ਦਿੱਤਾ ਗਿਆ ਦਿਨ ਰਾਤ ਪੜ੍ਹਾਈ ਕਰਕੇ ਆਪਣੇ ਦੇਸ਼ ਦਾ ਨਾਮ ਰੌਸ਼ਨ ਕਰਨਾ ਚਾਹੀਦਾ ਹੈ।
ਕੁੜੀਆਂ ਮੁੰਡਿਆਂ ਨਾਲੋਂ ਘੱਟ ਨਹੀਂ ਹੁੰਦੀਆਂ ਇਹ ਸਿੱਧ ਕਰ ਵਿਖਾਇਆ ਹੈ ਜੈਤੋ ਦੀ ਹੋਣਹਾਰ ਵਿਦਿਆਰਥਣ ਕੁਲਵਿੰਦਰ ਕੌਰ ਨੇ ਜੋ 12ਵੀ ਦੀ ਪ੍ਰੀਖਿਆ 'ਚ 500 ਚੋਂ 497 ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਕੀਤਾ ਹਾਸਲ ਕੀਤਾ ਜਿਸ ਨੂੰ ਲੈਕੇ ਘਰ ਵਿੱਚ ਜਸ਼ਨ ਦਾ ਮਾਹੌਲ ਬਣਿਆ ਹੋਇਆ ਹੈ ਤੇ ਘਰ ਵਿੱਚ ਵਧਾਈ ਦੇਣ ਵਾਲਿਆਂ ਦਾ ਤਾਂਤਾ ਲੱਗਿਆ ਹੋਇਆ ਹੈ। ਇਸ ਮੌਕੇ ਕੁਲਵਿੰਦਰ ਕੌਰ ਨੇ ਇਹ ਵੀ ਕਿਹਾ ਕਿ ਬਹੁਤ ਸਖ਼ਤ ਮਿਹਨਤ ਕਰਨ ਦੇ ਨਾਲ ਅੱਜ਼ ਇਹ ਮੁਕਾਮ ਹਾਸਲ ਹੋਇਆ ਹੈ, ਜਿਸ ਦਾ ਸਿਹਰਾ ਆਪਣੇ ਮਾਪਿਆਂ ਅਤੇ ਸਕੂਲ ਅਧਿਆਪਕਾਂ ਨੂੰ ਜਾਂਦਾ ਹੈ।
ਇਹ ਵੀ ਪੜ੍ਹੋ: 12ਵੀਂ ’ਚੋਂ 497 ਅੰਕ ਹਾਸਿਲ ਕਰ ਅਰਸ਼ਪ੍ਰੀਤ ਬਣੀ ਟੌਪਰ