ਫ਼ਰੀਦਕੋਟ : ਬੀਤੇ ਦਿਨੀਂ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਹਿੰਸਾ (Lakhimpur Khiri violence) 'ਚ ਸ਼ਹੀਦ ਹੋਏ ਕਿਸਾਨਾਂ ਦੀ ਅਸਥੀ ਕਲਸ਼ ਯਾਤਰਾ (KALASH YATRA) ਫ਼ਰੀਦਕੋਟ ਪੁੱਜੀ। ਇਸ ਦੌਰਾਨ ਵੱਡੀ ਗਿਣਤੀ ਵੱਖ-ਵੱਖ ਕਿਸਾਨ ਜੱਥੇਬੰਦੀਆਂ (FARMER ORGANISATION) ਦੇ ਆਗੂ ਇਥੇ ਪਹੁੰਚੇ ਤੇ ਸ਼ਹੀਦ ਕਿਸਾਨਾਂ ਦੀਆਂ ਅਸਥੀਆਂ ਨੂੰ ਨਮਨ ਕੀਤਾ ਤੇ ਉਨ੍ਹਾਂ ਦੀ ਸ਼ਹਾਦਤ ਨੂੰ ਸਲਾਮ ਕੀਤਾ।
ਇਸ ਮੌਕੇ ਭਾਰਤੀ ਕਿਸਾਨ ਯੂਨੀਅਨ (BKU) ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਬਿੰਦਰ ਸਿੰਘ ਗੋਲੇਵਾਲਾ ਨੇ ਕਿਹਾ ਕਿ ਸਰਕਾਰ ਖਿਲਾਫ ਰੋਸ਼ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਉਪਰ ਭਾਜਪਾ ਆਗੂਆਂ ਵਲੋਂ ਗੱਡੀ ਚੜਾ ਕੇ ਸ਼ਹੀਦ ਕੀਤਾ ਗਿਆ ਸੀ। ਉਨ੍ਹਾਂ ਦੀਆਂ ਅਸਥੀਆਂ ਦੀ ਕਲਸ਼ ਯਾਤਰਾ ਫ਼ਰੀਦਕੋਟ ਸਾਹਿਬ ਵਿਖੇ ਪਹੁੰਚੀ। ਜਿਸ ਨੂੰ ਹਜਾਰਾਂ ਕਿਸਾਨਾਂ ਨੇ ਨਮਨ ਕੀਤਾ। ਉਨ੍ਹਾਂ ਕਿਹਾ ਕਿ ਇਹ ਕਲਸ਼ ਯਾਤਰਾ ਸ਼ਹੀਦਾਂ ਦੇ ਸਨਮਾਨ ਤੇ ਕਿਸਾਨੀ ਸੰਘਰਸ਼ ਨੂੰ ਚੜ੍ਹਦੀ ਕਲਾ 'ਚ ਰੱਖਣ ਲਈ ਕੱਢੀ ਗਈ ਹੈ। ਇਸ ਕਲਸ਼ ਯਾਤਰਾ ਨੂੰ ਕੱਢਣ ਦਾ ਮੁੱਖ ਮਕਸਦ ਹੈ ਕਿ ਸਰਕਾਰ ਨੂੰ ਇਹ ਪਤਾ ਲੱਗ ਸਕੇ ਕਿ ਕਿਸਾਨ ਉਨ੍ਹਾਂ ਦੀ ਕਿਸੇ ਵੀ ਤਰ੍ਹਾਂ ਦੀ ਧੱਕੇਸ਼ਾਹੀ ਨੂੰ ਬਰਦਾਸ਼ਤ ਨਹੀਂ ਕਰਨਗੇ। ਕਿਸਾਨ ਆਗੂ ਨੇ ਕਿਹਾ ਕਿ ਕਿਸਾਨ ਅੰਦੋਲਨ (FARMER PROTEST) ਅਤੇ ਲਖੀਮਪੁਰ ਖੀਰੀ ਹਿੰਸਾ (Lakhimpur Khiri violence) 'ਚ ਕਿਸਾਨਾਂ ਦੀ ਸ਼ਹਾਦਤ ਅਜਾਈ ਨਹੀਂ ਜਾਣ ਦਿੱਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਲਖੀਮਪੁਰ ਵਿੱਚ ਵੀ ਕਰਨਾਲ ਦੀ ਤਰ੍ਹਾਂ ਗਿਨੀਮਿਥੀ ਸਾਜਿਸ਼ ਤਹਿਤ ਹੀ ਕਿਸਾਨਾਂ ਨੂੰ ਸ਼ਹੀਦ ਕੀਤਾ ਗਿਆ। ਉਨ੍ਹਾਂ ਆਖਿਆ ਕਿ ਇਨ੍ਹਾਂ ਕਿਸਾਨਾਂ ਦੀਆਂ ਅਸਥੀਆਂ ਹੁਸੈਨੀਵਾਲਾ ਬਾਰਡਰ 'ਤੇ ਸਥਿਤ ਸਤਲੁਜ ਦਰਿਆ 'ਚ ਇਸ ਲਈ ਜਲ ਪ੍ਰਵਾਹ ਕੀਤੀਆਂ ਜਾਣਗੀਆਂ। ਕਿਉਂਕਿ ਉਥੇ ਪਹਿਲਾਂ ਹੀ ਦੇਸ਼ ਦੀ ਅਜਾਦੀ ਲਈ ਲੜਨ ਵਾਲੇ ਅਤੇ ਅਹਿਮ ਭੂਮਿਕਾ ਨਿਭਾਉਣ ਵਾਲੇ ਸ਼ਹੀਦ ਭਗਤ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਦੀਆਂ ਸਮਾਰਕਾਂ ਹਨ। ਉਹ ਦੇਸ਼ ਦੀ ਆਰਥਿਕ ਅਜਾਦੀ ਲਈ ਲੜੇ ਸਨ, ਇਸੇ ਤਰ੍ਹਾਂ ਹੁਣ ਇਹ ਕਿਸਾਨ ਵੀ ਦੇਸ਼ ਨੂੰ ਕਾਰਪੋਰੇਟਾਂ ਦੇ ਹੱਥਾਂ ਵਿਚੋਂ ਅਜਾਦ ਕਰਵਾਉਣ ਦੀ ਲੜਾਈ ਲੜਦੇ ਹੋਏ ਸ਼ਹੀਦ ਹੋਏ ਹਨ।
ਇਹ ਵੀ ਪੜ੍ਹੋ : ਕਰਵਾ ਚੌਥ ਦਾ ਵਰਤ ਛੱਡੋ ਸਾਡੇ ਤਾਂ ਇੱਕ ਸਾਲ ਤੋਂ ਮਰਨ ਵਰਤ 'ਤੇ ਹਾਂ- ਮਹਿਲਾ ਕਿਸਾਨ