ਫਰੀਦਕੋਟ: ਜਿਲ੍ਹੇ ਅੰਦਰ ਨਿੱਜੀ ਖੇਤਰ ਦੀ ਫਾਇਨੈਂਸ ਕੰਪਨੀ ਸੁੰਦਰਮ ਫਾਇਨੈਂਸ (Sundaram Finance Company) ਦੇ 3 ਕਰਮਚਾਰੀਆਂ ਅਤੇ ਕੁਝ ਨਾਮਲੂਮ ਵਿਅਕਤੀਆ ਖਿਲਾਫ ਫਰੀਦਕੋਟ ਪੁਲਿਸ (Faridkot Police) ਨੇ ਮੁਕੱਦਮਾ ਦਰਜ ਕੀਤਾ। ਜਿਸ ਵਿਚ ਕਥਿਤ ਮੁਲਜ਼ਮ ਦੀ ਫੌਰੀ ਗ੍ਰਿਫਤਾਰੀ ਦੀ ਮੰਗ ਉਠਣ ਲੱਗੀ ਹੈ। ਫਰੀਦਕੋਟ ਵਿਚ ਇਕੱਠੇ ਹੋਏ ਟਰਾਂਸਪੋਰਟਰਾਂ ਨੇ ਨਾਮਜਦ ਕਥਿਤ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਇਨਸਾਫ਼ ਦੇਣ ਦੀ ਮੰਗ ਕੀਤੀ ਹੈ।
ਉਹਨਾਂ ਦੱਸਿਆ ਕਿ ਉਦੋਂ ਤੋਂ ਲੇੈ ਕੇ ਅੱਜ ਤੱਕ ਪੁਲਿਸ ਵੱਲੋਂ ਜਾਂਚ ਕੀਤੀ ਗਈ ਅਤੇ ਹੁਣ ਜਾ ਕੇ ਕਿਤੇ ਸੁੰਦਰਮ ਫਾਇਨੈਂਸ ਦੇ 3 ਅਧਿਕਾਰੀਆਂ ਅਤੇ ਕੁਝ ਅਣਪਛਾਤੇ ਲੋਕਾਂ ਖਿਲਾਫ ਮੁਕੱਦਮਾਂ ਦਰਜ ਹੋਇਆ ਹੈ। ਪੀੜਤ ਟਰਾਂਸਪੋਰਟਰਾਂ ਨੇ ਮੰਗ ਕੀਤੀ ਕਿ ਮਾਮਲੇ ਵਿਚ ਨਾਮਜਦ ਕੀਤੇ ਗਏ ਫਾਇਨੈਂਸ ਕੰਪਨੀ ਦੇ ਕਰਮਚਾਰੀਆਂ ਨੂੰ ਪੁਲਿਸ ਤੁਰੰਤ ਗ੍ਰਿਫਤਾਰ ਕਰੇ ਅਤੇ ਉਹਨਾਂ ਨੂੰ ਇਨਸਾਫ ਦਵਾਇਆ ਜਾਵੇ।
ਫਰੀਦਕੋਟ ਦੇ ਮੁੱਖ ਅਫਸਰ ਗੁਰਮੇਲ ਸਿੰਘ ਨੇ ਕਿਹਾ ਕਿ ਚਰਨਜੀਤ ਸਿੰਘ ਦੇ ਬਿਆਨਾਂ ਤੇ ਪੁਲਿਸ ਵੱਲੋਂ ਉੱਚ ਅਧਿਕਾਰੀਆਂ ਦੀ ਜਾਂਚ ਰਿਪੋਰਟ ਤੇ ਡੀਏ ਲੀਗਲ ਦੀ ਰਾਇ ਲੈਣ ਤੋਂ ਬਾਅਦ ਫਾਇਨੈਂਸ ਕੰਪਨੀ ਦੇ 3 ਅਧਿਕਾਰੀਆਂ ਸਮੇਤ ਕੁਝ ਅਣਪਛਾਤੇ ਲੋਕਾਂ ਤੇ ਮੁਕੱਦਮਾਂ ਦਰਜ ਕੀਤਾ ਗਿਆ ਹੈ। ਜਿਸ ਵਿਚ ਜਾਂਚ ਚੱਲ ਰਹੀ ਹੈ ਅਤੇ ਜਲਦ ਹੀ ਮੁਲਜ਼ਮਾਂ ਨੂੰ ਗ੍ਰਿਫਤਾਰ ਵੀ ਕਰ ਲਿਆ ਜਾਵੇਗਾ।
ਇਹ ਵੀ ਪੜੋ:ਗੈਰ-ਕਾਨੂੰਨੀ ਮਾਈਨਿੰਗ 'ਤੇ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਭੇਜਿਆ ਨੋਟਿਸ