ਫਰੀਦਕੋਟ: ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਮਾਨ ਦਲ) ਦੇ ਆਗੂ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਵੱਲੋਂ ਆਪਣੇ ਸਾਥੀਆਂ ਨਾਲ ਮਿਲ ਕੇ ਡਿਪਟੀ ਕਮਿਸ਼ਨਰ ਫ਼ਰੀਦਕੋਟ ਨੂੰ ਇੱਕ ਮੰਗ ਪੱਤਰ ਸੌਂਪਿਆ ਹੈ। ਇਸ ਵਿੱਚ ਉਨ੍ਹਾਂ ਨੇ ਮੰਗ ਕੀਤੀ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲਿਆਂ ਦੀ ਜਾਂਚ ਨੂੰ ਛੇਤੀ ਮੁਕੰਮਲ ਕਰ ਦੋਸ਼ੀਆਂ ਨੂੰ ਸਜ਼ਾ ਦਿੱਤੀ ਜਾਵੇ।
ਇਸ ਮੌਕੇ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਅੰਮ੍ਰਿਤਸਰ ਦੇ ਆਗੂ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਨੇ ਕਿਹਾ ਕਿ ਸੀਬੀਆਈ ਵੱਲੋਂ ਦੋਸ਼ੀਆਂ ਨੂੰ ਕਲੀਨ ਚਿੱਟ ਦੇ ਦਿੱਤੀ ਗਈ ਹੈ ਜਦੋਂਕਿ ਜਾਂਚ ਵਿੱਚ ਸਾਬਤ ਹੋ ਚੁੱਕਿਆ ਹੈ ਕਿ ਬੇਅਦਬੀ ਡੇਰਾ ਸਿਰਸਾ ਸੇਵਾਦਾਰਾਂ ਵੱਲੋਂ ਹੀ ਕੀਤੀ ਗਈ ਹੈ।
ਇਹ ਵੀ ਪੜ੍ਹੋ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਸੰਤ ਮਹਾਂਵੀਰ ਸਿੰਘ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ
ਉਨ੍ਹਾਂ ਕਿਹਾ ਕਿ ਇਸ ਸਬੰਧੀ ਖ਼ੁਦ ਡੇਰਾ ਸਿਰਸਾ ਦੇ ਸੇਵਾਦਾਰਾਂ ਵੱਲੋਂ ਕਬੂਲ ਕਰ ਮੁਆਫੀ ਵੀ ਮੰਗੀ ਗਈ ਹੈ ਅਤੇ ਕਿਤੇ ਨਾ ਕਿਤੇ ਬਾਦਲ ਪਰਿਵਾਰ ਦਾ ਵੀ ਇਸ ਮਾਮਲੇ ਵਿੱਚ ਪੂਰਾ ਹੱਥ ਹੈ। ਇਸ ਲਈ ਆਪਣੇ ਤਰੀਕੇ ਨਾਲ ਜਾਂਚ ਕਰ ਅਸਲੀ ਦੋਸ਼ੀਆਂ ਨੂੰ ਸਭ ਦੇ ਸਾਹਮਣੇ ਲਿਆ ਕੇ ਸਜ਼ਾ ਦਿੱਤੀ ਜਾਵੇ ਅਤੇ ਇਸ ਦੇ ਪਿੱਛੇ ਕੰਮ ਕਰਨ ਵਾਲੇ ਲੋਕਾਂ ਨੂੰ ਵੀ ਸਾਹਮਣੇ ਲਿਆਾਂਦਾ ਜਾਵੇ।