ETV Bharat / state

ਮਨਪ੍ਰੀਤ ਬਾਦਲ ਨੇ ਅਕਾਲੀਆਂ ਦੀਆਂ ਦਿੱਤੀਆਂ ਸਾਰੀਆਂ ਸਕੀਮਾਂ ਕੀਤੀਆਂ ਬੰਦ : ਬਾਦਲ

ਹਲਕਾ ਫ਼ਰੀਦਕੋਟ ਤੋਂ ਵਿਧਾਇਕ ਗੁਲਜ਼ਾਰ ਸਿੰਘ ਰਣੀਕੇ ਦੇ ਹੱਕ ਵਿੱਚ ਪ੍ਰਚਾਰ ਕਰਨ ਲਈ ਸੁਖਬੀਰ ਸਿੰਘ ਬਾਦਲ ਪੁੱਜੇ। ਇਸ ਦੌਰਾਨ ਉਨ੍ਹਾਂ ਕਾਂਗਰਸ ਪਾਰਟੀ ਨੂੰ ਆੜੇ ਹੱਥੀਂ ਲਿਆ।

a
author img

By

Published : Apr 12, 2019, 11:08 AM IST

ਫ਼ਰੀਦਕੋਟ: ਲੋਕ ਸਭਾ ਚੋਣਾਂ ਲਈ ਵੋਟਿੰਗ ਬੀਤੇ ਦਿਨ ਤੋਂ ਸ਼ੁਰੂ ਹੋ ਗਈ ਹੈ। ਭਾਵੇਂ ਕਿ ਪੰਜਾਬ ਵਿੱਚ ਅਖ਼ਰੀਲੇ 7ਵੇਂ ਗੇੜ ਵਿੱਚ ਵੋਟਾਂ ਪੈਣੀਆਂ ਹਨ ਪਰ ਪਾਰਟੀਆਂ ਵੱਧ ਤੋਂ ਵੱਧ ਪ੍ਰਚਾਰ ਕਰਨ ਅੱਡੀ ਚੋਟੀ ਦਾ ਜ਼ੋਰ ਲਾ ਰਹੀਆਂ ਹਨ। ਇਸ ਦੌਰਾਨ ਵੱਡੇ ਲੀਡਰਾਂ ਥਾਂ-ਥਾਂ ਜਾ ਕੇ ਸਿਆਸੀ ਸਟੇਜਾਂ ਸਾਂਭ ਰਹੇ ਹਨ।

ਸੁਖਬੀਰ ਬਾਦਲ ਨੇ ਗੁਲਜ਼ਾਰ ਸਿੰਘ ਰਣੀਕੇ ਦੇ ਹੱਕ 'ਚ ਕੀਤੀ ਰੈਲੀ

ਲੋਕ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਦੇ ਫ਼ਰੀਦਕੋਟ (ਰਾਖਵਾਂ) ਤੋਂ ਉਮੀਦਵਾਰ ਗੁਲਜ਼ਾਰ ਸਿੰਘ ਰਣੀਕੇ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਲਈ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪੁੱਜੇ। ਇਸ ਦੌਰਾਨ ਬਾਦਲ ਨੇ ਆਪਣੀ ਪਾਰਟੀ ਦੇ ਕੰਮਾਂ ਦੀ ਸ਼ਲਾਘਾ ਕੀਤੀ। ਬਾਦਲ ਨੇ ਕਾਂਗਰਸ ਪਾਰਟੀ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਅਕਾਲੀ ਦਲ ਨੇ ਜੋ ਵੀ ਸਕੀਮਾਂ ਚਲਾਈਆਂ ਸਨ ਉਹ ਕਾਂਗਰਸ ਨੇ ਸੱਤਾ ਵਿੱਚ ਆਉਂਦਿਆਂ ਹੀ ਬੰਦ ਕਰ ਦਿੱਤੀਆਂ। ਸਾਰੀਆਂ ਸਕੀਮਾਂ ਬੰਦ ਕਰਨ ਪਿੱਛੇ ਬਾਦਲ ਨੇ ਆਪਣੇ 'ਭਰਾ' ਮਨਪ੍ਰੀਤ ਸਿੰਘ ਬਾਦਲ ਨੂੰ ਜ਼ਿੰਮੇਵਾਰ ਦੱਸਿਆ।

ਇਸ ਦੌਰਾਨ ਬਾਦਲ ਨੇ ਕਿਹਾ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਲੋਕਾਂ ਨਾਲ ਧੋਖਾ ਕੀਤਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੇ ਕਰਜ਼ਾ ਮਾਫ਼ੀ ਅਤੇ ਰੁਜ਼ਗਾਰ ਦੇਣ ਦਾ ਵਾਅਦਾ ਕੀਤਾ ਸੀ ਪਰ ਉਸ ਨੇ ਇੱਕ ਵੀ ਪੂਰਾ ਨਹੀਂ ਕੀਤਾ।

ਇਸ ਦੇ ਨਾਲ ਹੀ ਬਾਦਲ ਨੇ ਅਕਾਲੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਅਕਾਲੀ ਦਲ ਅਤੇ ਭਾਜਪਾ ਨੂੰ ਵੋਟਾਂ ਨੂੰ ਪਾ ਕੇ ਕੈਪਟਨ ਅਮਰਿੰਦਰ ਸਿੰਘ ਦੀ ਵਾਅਦਾ ਖ਼ਿਲਾਫ਼ੀ ਦਾ ਜਵਾਬ ਦੇਣ।

MUKTSAR_ SUKHBEER BADAL IN DODA

Download link

Download link 
ETV Bharat Logo

Copyright © 2024 Ushodaya Enterprises Pvt. Ltd., All Rights Reserved.