ETV Bharat / state

ਕੋਰੋਨਾ ਵਾਰਡ ਵਿੱਚ ਪਾਈਆਂ ਗਈਆਂ ਕਈ ਕਮੀਆਂ- ਹਰਪਾਲ ਚੀਮਾ

author img

By

Published : Aug 11, 2020, 2:27 PM IST

ਲੰਬੇ ਸਮੇਂ ਤੋਂ ਸ਼ਿਕਾਇਤ ਮਿਲਣ ਮਗਰੋਂ ਆਮ ਆਦਮੀ ਪਾਰਟੀ ਆਗੂ ਹਰਪਾਲ ਚੀਮਾ ਫ਼ਰੀਦਕੋਟ ਮੈਡੀਕਲ ਹਸਪਤਾਲ ਪਹੁੰਚੇ ਤੇ ਉਨ੍ਹਾਂ ਨੇ ਹਸਪਤਾਲ ਦੀ ਚੈਕਿੰਗ ਕੀਤੀ। ਇਸ ਦੌਰਾਨ ਹਸਪਤਾਲ ਦੇ ਕੋਰੋਨਾ ਵਾਰਡ ਵਿੱਚ ਕੁਝ ਕਮੀਆਂ ਪਾਈ ਗਈ ਜਿਸ ਕਾਰਨ ਉਨ੍ਹਾਂ ਨੇ ਸੂਬੇ ਦੀ ਕੈਪਟਨ ਸਰਕਾਰ ਨੂੰ ਆੜੇ ਹੱਥੀ ਲਿਆ। ਪੂਰੀ ਖਬ਼ਰ ਪੜ੍ਹੋ...

Many shortcomings found in Corona Ward - Harpal Cheema
ਕੋਰੋਨਾ ਵਾਰਡ ਵਿੱਚ ਪਾਈਆਂ ਗਈਆਂ ਕਈ ਕਮੀਆਂ- ਹਰਪਾਲ ਚੀਮਾ

ਫਰੀਦਕੋਟ: ਪੰਜਾਬ ਵਿੱਚ ਲਗਾਤਾਰ ਕੋਰੋਨਾ ਦੇ ਮਰੀਜ਼ਾਂ ਵਿਚ ਵਾਧਾ ਹੋ ਰਿਹਾ ਹੈ। ਹਰ ਇੱਕ ਪਾਰਟੀ ਇਸ ਮੁੱਦੇ 'ਤੇ ਸਰਕਾਰ ਦੇ ਪ੍ਰਬੰਧਾ 'ਤੇ ਸਵਾਲ ਚੁੱਕ ਰਹੀ ਹੈ ਦੂਜੇ ਪਾਸੇ ਕੋਰੋਨਾ ਮਰੀਜਾਂ ਦੇ ਪਰਿਵਾਰਾਂ ਵਲੋਂ ਵਾਰ ਵਾਰ ਕਿਹਾ ਜਾਂਦਾ ਹੈ ਕੀ ਹਸਪਤਾਲ ਵਿੱਚ ਕੋਈ ਸਹੂਲਤਾਂ ਨਹੀਂ ਮਿਲਦੀਆਂ। ਇਸ ਕੜੀ ਵਿੱਂਚ ਫ਼ਰੀਦਕੋਟ ਮੈਡੀਕਲ ਹਸਪਤਾਲ ਦੀਆਂ ਸ਼ਿਕਾਇਤਾਂ ਲੰਬੇ ਸਮੇਂ ਤੋਂ ਮਿਲ ਰਹੀਆਂ ਸਨ ਜਿਸ ਦੇ ਬਾਅਦ ਆਮ ਆਦਮੀ ਪਾਰਟੀ ਦੇ ਆਗੂ ਹਰਪਾਲ ਚੀਮਾ ਫ਼ਰੀਦਕੋਟ ਮੈਡੀਕਲ ਹਸਪਤਾਲ ਪਹੁੰਚੇ ਅਤੇ ਉਨ੍ਹਾਂ ਨੇ ਹਸਪਤਾਲ ਵਿੱਚ ਮਿਲ ਰਹੀਆਂ ਸੁਵਿਧਾਵਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਹਸਪਤਾਲ ਪ੍ਰਸ਼ਾਸਨ ਨੂੰ ਸਫ਼ਾਈ ਵੱਲ ਧਿਆਨ ਦੇਣ ਦੀ ਹਦਾਇਤ ਦਿੱਤੀ। ਉਨ੍ਹਾਂ ਨੇ ਪੀਪੀ ਕਿੱਟ ਪਾ ਕੇ ਕੋਰੋਨਾ ਮਰੀਜਾਂ ਨਾਲ ਗੱਲਬਾਤ ਕੀਤੀ ਅਤੇ ਡਿਊਟੀ ਕਰ ਰਹੇ ਮੁਲਾਜਮਾਂ ਨੂੰ ਸਨਮਾਨਿਤ ਵੀ ਕੀਤਾ।

ਇਸ ਦੌਰਾਨ ਵਿਰੋਧੀ ਧਿਰ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਹਸਪਤਾਲ ਦੀ ਚੈਕਿੰਗ ਮਗਰੋਂ ਕੁਝ ਕਮੀਆਂ ਪਾਈਆਂ ਗਈਆਂ, ਜਿਨ੍ਹਾਂ ਵਲੋਂ ਸਰਕਾਰ ਨੂੰ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਦਿੱਲੀ ਸਰਕਾਰ ਦੀ ਤਰਜ 'ਤੇ ਕੋਰੋਨਾ ਦਾ ਇਲਾਜ ਕਰਨ ਤੇ ਲੋਕਾਂ ਨੂੰ ਸਹੂਲਤ ਦੇਣ ਦੀ ਗੱਲ ਆਖੀ।
ਮਰੀਜਾਂ ਦੀਆਂ ਸਮੱਸਿਆ ਜਲਦ ਹੱਲ ਕੀਤੀ ਜਾਵੇਗੀ
ਜਦ ਇਸ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਰਾਜੀਵ ਜੋਸ਼ੀ ਨਾਲ ਗੱਲ ਕੀਤੀ ਗਈ ਉਨ੍ਹਾਂ ਕਿਹਾ ਕੀ ਕੋਰੋਨਾ ਮਰੀਜਾਂ ਨੂੰ ਜੋ ਸਮੱਸਿਆਵਾਂ ਆ ਰਹੀਆਂ ਨੇ ਉਨ੍ਹਾਂ ਨੂੰ ਜਲਦ ਹੱਲ ਕੀਤਾ ਜਾਵੇਗਾ। ਉਨ੍ਹਾਂ ਵਲੋਂ ਪਹਿਲਾ ਤੋਂ ਹੀ ਪੂਰੇ ਪ੍ਰਬੰਧ ਕੀਤੇ ਹੋਏ ਨੇ ਅਤੇ ਜੇਕਰ ਕੋਈ ਕਮੀ ਹੈ ਤੇ ਉਸਨੂੰ ਠੀਕ ਕੀਤਾ ਜਾਵੇਗਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.