ਫ਼ਰੀਦਕੋਟ: ਪੰਜਾਬ ਏਕਤਾ ਪਾਰਟੀ ਦੇ ਉਮੀਦਵਾਰ ਮਾਸਟਰ ਬਲਦੇਵ ਸਿੰਘ ਸਾਈਕਲ 'ਤੇ ਸਵਾਰ ਹੋ ਕੇ ਰਿਟਰਨਿੰਗ ਅਫ਼ਸਰ ਦੇ ਦਫ਼ਤਰ ਨਾਮਜ਼ਦਗੀ ਕਾਗਜ਼ ਦਾਖ਼ਲ ਕਰਨ ਪੁੱਜੇ।
ਮਾਸਟਰ ਬਲਦੇਵ ਸਿੰਘ ਨੇ ਕਿਹਾ ਕਿ ਮੇਰਾ ਸਾਈਕਲ ਮੇਰੇ ਲਈ ਲੱਕੀ ਹੈ ਅਤੇ ਮੈਂ ਇਸੇ ਸਾਈਕਲ ਰਾਹੀਂ ਜਿੰਦਗੀ ਦੇ ਕਈ ਸਫ਼ਰ ਤੈਅ ਕੀਤੇ ਹਨ। ਇਸ ਮੌਕੇ ਮਾਸਟਰ ਬਲਦੇਵ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਅੱਜ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਹਨ ਅਤੇ ਉਨ੍ਹਾਂ ਨੂੰ ਵਿਸ਼ਵਾਸ ਹੈ ਕਿ ਲੋਕ ਉਨ੍ਹਾਂ 'ਤੇ ਭਰੋਸਾ ਕਰਕੇ ਮੈਂਬਰ ਪਾਰਲੀਮੈਂਟ ਬਣਾਉਣਗੇ।
ਮਾਸਟਰ ਬਲਦੇਵ ਸਿੰਘ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ 'ਚ ਜੋ ਝੂਠੀਆਂ ਕਸਮਾਂ ਖਾ ਕੇ ਸਰਕਾਰ ਬਣਾਈ ਜਿਸ ਕਰਕੇ ਲੋਕ ਕਾਂਗਰਸ ਤੋਂ ਦੁਖੀ ਹਨ ਤੇ ਲੋਕਾਂ 'ਚ ਕਾਂਗਰਸ ਨੂੰ ਚਲਦਾ ਕਰਨ ਲਈ ਪੂਰਾ ਰੋਅ ਹੈ।
ਉਨ੍ਹਾਂ ਸੁਖਪਾਲ ਸਿੰਘ ਖਹਿਰਾ ਵਲੋਂ ਵਿਧਾਨ ਸਭਾ ਦੀ ਮੈਂਬਰੀ ਤੋਂ ਅਸਤੀਫ਼ਾ ਦੇਣ ਦੇ ਮਾਮਲੇ ਤੋਂ ਅਨਜਾਣਤਾ ਪ੍ਰਗਟਾਈ ਅਤੇ ਕਿਹਾ ਕਿ ਉਹ ਖਹਿਰਾ ਸਾਹਿਬ ਨਾਲ ਗੱਲ ਕਰ ਕੇ ਕੋਈ ਫ਼ੈਸਲਾ ਲੈਣਗੇ।