ਫ਼ਰੀਦਕੋਟ: ਕੋਰੋਨਾ ਵਾਇਰਸ ਦੀ ਮਹਾਂਮਾਰੀ ਦੌਰਾਨ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਵਿੱਚ ਸਥਾਪਤ ਕੀਤੀ ਗਈ ਵਿਸ਼ੇਸ਼ ਕੋਰੋਨਾ ਟੈਸਟਿੰਗ ਲੈਬ ਵਿੱਚ ਦਿਨ ਰਾਤ ਡਿਊਟੀ ਦੇ ਰਹੇ ਸਟਾਫ ਦਾ ਮਨੋਬਲ ਵਧਾਉਣ ਲਈ ਸਨਮਾਨ ਸਮਾਗਮ ਕੀਤਾ ਗਿਆ। ਇੰਨੇ ਵੱਡੇ ਪੱਧਰ 'ਤੇ ਦਿਨ ਰਾਤ ਕੰਮ ਕਰਨ ਵਾਲੇ ਡਾਕਟਰੀ ਅਮਲੇ ਦਾ ਮਨੋਬਲ ਵਧਾਉਣ ਲਈ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਨੇ ਵਿਸ਼ੇਸ਼ ਸਨਮਾਨ ਸਮਾਗਮ ਦਾ ਆਯੋਜਨ ਕੀਤਾ।
ਇਸ ਵਿੱਚ ਪਹਿਲੀ ਕਤਾਰ ਵਿੱਚ ਕੰਮ ਕਰਨ ਵਾਲੇ ਡਾਕਟਰੀ ਅਮਲੇ ਨੂੰ ਫੁੱਲਾਂ ਦੀ ਵਰਖਾ ਕਰਕੇ ਅਤੇ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਗੱਲਬਾਤ ਕਰਦਿਆਂ ਕੋਰੋਨਾ ਵਾਇਰਸ ਟੈਸਟਿੰਗ ਲੈਬ ਦੇ ਇੰਚਾਰਜ ਡਾ. ਨੀਰਜਾ ਨੇ ਕਿਹਾ ਕਿ ਅੱਜ ਉਨ੍ਹਾਂ ਨੂੰ ਖੁਸ਼ੀ ਹੈ ਕਿ ਸ਼ਹਿਰ ਦੀਆਂ ਸਮਾਜ ਸੇਵੀ ਸੰਸਥਾਵਾਂ ਨੇ ਉਨ੍ਹਾਂ ਦਾ ਮਨੋਬਲ ਵਧਾਉਣ ਲਈ ਸਨਮਾਨ ਕੀਤਾ ਹੈ।
ਇਸ ਮੌਕੇ ਗੱਲਬਾਤ ਕਰਦਿਆਂ ਕੋਰੋਨਾ ਟੈਸਟਿੰਗ ਲੈਬ ਦੇ ਇੰਚਾਰਜ ਡਾ. ਨੀਰਜਾ ਨੇ ਕਿਹਾ ਕਿ ਉਨ੍ਹਾਂ ਨੂੰ ਖੁਸ਼ੀ ਹੈ ਕਿ ਸ਼ਹਿਰ ਦੀਆਂ ਸਮਾਜ ਸੇਵੀ ਸੰਸਥਾਵਾਂ ਨੇ ਉਨ੍ਹਾਂ ਦਾ ਮਨੋਬਲ ਵਧਾਉਣ ਲਈ ਸਨਮਾਨ ਕੀਤਾ। ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀਆਂ ਵੱਲੋਂ ਦਿੱਤੇ ਗਏ ਸਨਮਾਨ ਤੋਂ ਬਾਅਦ ਉਨ੍ਹਾਂ ਦੀਆਂ ਜਿੰਮੇਵਾਰੀਆਂ ਬਹੁਤ ਵੱਧ ਗਈਆਂ ਹਨ ਅਤੇ ਉਹ ਹੁਣ ਹੋਰ ਵੀ ਤਨਦੇਹੀ ਨਾਲ ਆਪਣੀ ਡਿਊਟੀ ਨਿਭਾਉਣਗੇ।