ਫਰੀਦਕੋਟ: ਜ਼ਿਲ੍ਹੇ ਦੇ ਗੁਰੂ ਤੇਗ ਬਹਾਦਰ ਨਗਰ ਨਿਵਾਸੀਆਂ ਵੱਲੋਂ ਲਗਾਤਾਰ ਮੁਹੱਲੇ ’ਚ ਨਸ਼ਾ ਵਿਕਣ ਦੀਆਂ ਸ਼ਿਕਾਇਤਾਂ ਪੁਲਿਸ ਨੂੰ ਕੀਤੀਆਂ ਜਾ ਰਹੀਆਂ ਸੀ ਪਰ ਕੋਈ ਕਾਰਵਾਈ ਨਾ ਹੋਣ ਕਰਕੇ ਲੋਕਾਂ ਵੱਲੋਂ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਕੋਲ ਇਸ ਦੀ ਸ਼ਿਕਾਇਤ ਕੀਤੀ ਗਈ ਜਿਸ ਤੋਂ ਬਾਅਦ ਖੁਦ ਵਿਧਾਇਕ ਵੱਲੋਂ ਐਕਸ਼ਨ ਲੈਂਦੇ ਹੋਏ ਮੁਹੱਲਾ ਵਾਸੀਆਂ ਨਾਲ ਮਿਲ ਕੇ ਖੁਦ ਰੇਡ ਕਰਕੇ ਨਸ਼ਾ ਵੇਚਣ ਵਾਲੇ ਸਮੇਤ 11 ਨਸ਼ਾ ਕਰਨ ਵਾਲਿਆਂ ਨੂੰ ਕਾਬੂ ਕੀਤਾ।
ਮਿਲੀ ਜਾਣਕਾਰੀ ਮੁਤਾਬਿਕ ਵਿਧਾਇਕ ਵੱਲੋਂ 11 ਨਸ਼ਾ ਕਰਨ ਵਾਲਿਆਂ ਨੂੰ ਕਾਬੂ ਕਰ ਪੁਲਿਸ ਦੇ ਹਵਾਲੇ ਕੀਤਾ। ਦੱਸਿਆ ਜਾ ਰਿਹਾ ਹੈ ਕਿ ਨਸ਼ਾ ਕਰਨ ਵਾਲਿਆਂ ’ਚ ਦੋ ਪੁਲਿਸ ਮੁਲਜ਼ਮ ਵੀ ਸ਼ਾਮਲ ਸੀ ਜੋ ਚਿੱਟਾ ਖਰੀਦਣ ਆਏ ਸੀ।
ਇਸ ਮੌਕੇ ਮੁਹੱਲਾ ਵਸਿਆ ਨੇ ਕਿਹਾ ਕਿ ਅਸੀਂ ਲਗਾਤਾਰ ਪੁਲਿਸ ਨੂੰ ਸ਼ਿਕਾਇਤ ਕਰ ਰਹੇ ਸੀ ਕਿ ਉਨ੍ਹਾਂ ਦੇ ਇਲਾਕੇ ਚ ਨਸ਼ਾ ਵਿਕਦਾ ਹੈ ਅਤੇ ਕਈ ਤਰਾਂ ਦੇ ਸ਼ੱਕੀ ਵਿਅਕਤੀ ਨਸ਼ਾ ਖਰੀਦਣ ਆਉਦੇ ਹਨ ਪਰ ਕਦੀ ਵੀ ਕੋਈ ਕਾਰਵਾਈ ਨਹੀਂ ਕੀਤੀ ਗਈ ਜਿਸ ਤੋਂ ਬਾਅਦ ਉਨ੍ਹਾਂ ਨੇ ਵਿਧਾਇਕ ਕੋਲ ਸ਼ਿਕਾਇਤ ਕੀਤੀ। ਜਿਸ ਤੋਂ ਬਾਅਦ ਉਨ੍ਹਾਂ ਤੇ ਪੂਰੀ ਨਜਰ ਰੱਖੀ ਗਈ। ਜਿਸ ਤੋਂ ਬਾਅਦ ਵਿਧਾਇਕ ਨੂੰ ਬੁਲਾਇਆ ਜਿਨ੍ਹਾਂ ਵੱਲੋਂ ਇਨ੍ਹਾਂ ਨਸ਼ੇੜੀਆਂ ਨੂੰ ਫੜ ਕੇ ਪੁਲਿਸ ਹਵਾਲੇ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜੋ ਵਿਅਕਤੀ ਮੁਹੱਲੇ ਚ ਨਸ਼ਾ ਵੇਚਦਾ ਹੈ ਉਸ ਸਬੰਧੀ ਪੁਰੀ ਜਾਚ ਕਰ ਕਾਰਵਾਈ ਕਰਨੀ ਚਾਹੀਦੀ ਹੈ।
ਇਸ ਮੌਕੇ ਵਿਧਾਇਕ ਗੁਰਦਿੱਤ ਸੇਖੋਂ ਨੇ ਕਿਹਾ ਕਿ ਨਸ਼ਾ ਕਾਰੋਬਾਰੀਆਂ ਦੇ ਸਬੰਧ ਬਹੁਤ ਡੂੰਘੇ ਹਨ ਪਰ ਉਨ੍ਹਾਂ ਦੀ ਇਕੋ ਇਕ ਮੰਸ਼ਾ ਹੈ ਕਿ ਉਹ ਨਸ਼ੇ ਕਾਰਨ ਕਿਸੇ ਦਾ ਪਰਿਵਾਰ ਬਰਬਾਦ ਨਹੀਂ ਹੋਣ ਦੇਣਗੇ ਅਤੇ ਜੋ ਵੀ ਨਸ਼ਾ ਵੇਚਦਾ ਹੈ ਉਸਨੂੰ ਬਖਸ਼ਿਆ ਨਹੀਂ ਜਾਵੇਗਾ।
ਇਹ ਵੀ ਪੜੋ: ਪਿਸਤੌਲ ਦੀ ਨੋਕ 'ਤੇ ਖੋਹੀ ਕਾਰ