ਫ਼ਰੀਦਕੋਟ: ਆਏ ਦਿਨ ਵੱਧ ਰਹੀਆਂ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਠੱਲ ਪਾਉਣ ਲਈ ਪੁਲਿਸ ਵੱਲੋਂ ਪੂਰਾ ਜ਼ੋਰ ਲਗਾਇਆ ਜਾ ਰਿਹਾ ਹੈ। ਇਸ ਦੇ ਚਲਦੇ ਪੁਲਿਸ ਨੂੰ ਇਤਲਾਹ ਮਿਲੀ ਸੀ। ਕਿ ਤਿੰਨ ਨੌਜਵਾਨ ਮੋਬਾਇਲ ਚੋਰੀ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਦੇ ਆਦੀ ਹਨ।
ਜਿਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕਰ ਦੋ ਲੜਕਿਆਂ ਨੂੰ ਕਾਬੂ ਕੀਤਾ ਗਿਆ। ਜਿਨ੍ਹਾਂ ਤੋਂ ਖੋਹੇ ਗਏ ਦੋ ਮੋਬਾਇਲ ਕਾਬੂ ਕੀਤੇ ਗਏ।
ਇਹ ਵੀ ਪੜੋ: Producer Dxx ਦੀ ਕੁੱਟਮਾਰ ਕਰਨ ਵਾਲਿਆਂ 'ਤੇ ਪਰਚਾ ਦਰਜ
ਨਾਲ ਹੀ ਇਨ੍ਹਾਂ ਕੋਲੋ ਇਕ ਮੋਟਰਸਾਇਕਲ ਵੀ ਬਰਾਮਦ ਕੀਤਾ ਗਿਆ ਹੈ। ਜਿਸ ਸਬੰਧੀ ਇਹ ਕੋਈ ਦਸਤਾਵੇਜ਼ ਪੇਸ਼ ਨਹੀਂ ਕਰ ਸਕੇ। ਜਿਸ ਸਬੰਧੀ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਇਨ੍ਹਾਂ ਦੋਨਾਂ ਦੋਸ਼ੀ ਨੂੰ ਅਦਾਲਤ ਪੇਸ਼ ਕਰ ਕੇ ਰਿਮਾਂਡ ਤੇ ਲਿਆ ਜਾਵੇਗਾ, ਜਿਨ੍ਹਾਂ ਤੋਂ ਹੋਰ ਪੁੱਛਗਿੱਛ ਕੀਤੀ ਜਾਵੇਗੀ।