ETV Bharat / state

ਸਰਕਾਰੀ ਰਾਸ਼ਨ ਨਾ ਮਿਲਣ 'ਤੇ ਮੁਹੱਲਾ ਨਿਵਾਸੀ ਗਰੀਬਾਂ ਦੀ ਮਦਦ ਲਈ ਆਪ ਆਏ ਅੱਗੇ - ਫਰੀਦਕੋਟ 'ਚ ਸਰਕਾਰੀ ਰਾਸ਼ਨ ਨਹੀ ਮਿਲ ਰਿਹਾ

ਪੰਜਾਬ ਵਿੱਚ ਕਰਫਿਊ ਦੌਰਾਨ ਲੋਕਾਂ ਨੂੰ ਸਰਕਾਰੀ ਰਾਸ਼ਨ ਨਹੀਂ ਮਿਲ ਰਿਹਾ ਜਿਸ ਕਾਰਨ ਮੁਹੱਲਾ ਨਿਵਾਸੀ ਆਪ ਗਰੀਬਾਂ ਦੀ ਮਦਦ ਲਈ ਅੱਗੇ ਆਏ ਹਨ।

ਫ਼ੋਟੋ।
ਫ਼ੋਟੋ।
author img

By

Published : May 4, 2020, 8:54 PM IST

ਫਰੀਦਕੋਟ: ਪੂਰਾ ਦੇਸ਼ ਕੋਰੋਨਾ ਵਾਇਰਸ ਦੀ ਭਿਆਨਕ ਮਹਾਂਮਾਰੀ ਦੀ ਮਾਰ ਝੱਲ ਰਿਹਾ ਹੈ ਤੇ ਲੋਕਾਂ ਦਾ ਕੰਮ ਕਾਰ ਠੱਪ ਹੈ। ਲੋਕਾਂ ਨੂੰ ਘਰੋਂ ਬਾਹਰ ਨਿਕਲਣ ਦੀ ਇਜਾਜ਼ਤ ਨਹੀਂ ਹੈ। ਸਰਕਾਰ ਵੱਲੋਂ ਦਾਅਵਾ ਕੀਤਾ ਗਿਆ ਕਿ ਗਰੀਬ ਲੋਕਾਂ ਤੱਕ ਰਾਸ਼ਨ ਪਹੁੰਚਾਇਆ ਜਾਵੇਗਾ ਪਰ ਕੀਤੇ ਨਾ ਕੀਤੇ ਇਹ ਰਾਸ਼ਨ ਵੀ ਸਿਆਸਤ ਦੀ ਭੇਟ ਚੜ੍ਹ ਗਿਆ।

ਵੇਖੋ ਵੀਡੀਓ

ਇਸ ਤਰ੍ਹਾਂ ਦਾ ਮਾਮਲਾ ਸਾਹਮਣੇ ਆਇਆ ਹੈ ਫਰੀਦਕੋਟ ਤੋਂ ਜਿਥੋਂ ਦੀ ਭਾਨ ਸਿੰਘ ਕਾਲੋਨੀ ਅਤੇ ਹੋਰ ਕਾਲੋਨੀਆਂ ਵਿੱਚ ਰਾਸ਼ਨ ਨਹੀਂ ਪਹੁੰਚਿਆ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਕਈ ਵਾਰ ਪ੍ਰਸ਼ਾਸਨ ਨੂੰ ਲਿਸਟਾਂ ਦਿੱਤੀਆਂ ਅਤੇ ਫਰੀਦਕੋਟ ਦੇ ਵਿਧਾਇਕ ਨੂੰ ਲਿਸਟ ਦਿੱਤੀ ਪਰ ਕੋਈ ਰਾਸ਼ਨ ਨਹੀਂ ਪਹੁੰਚਿਆ। ਜਿਸ ਤੋਂ ਬਾਅਦ ਐਨਆਰਆਈ ਅਤੇ ਮੁਹੱਲਾ ਨਿਵਾਸੀਆਂ ਦੇ ਸਹਿਯੋਗ ਨਾਲ 100 ਦੇ ਕਰੀਬ ਲੋੜਵੰਦ ਲੋਕਾਂ ਦੀ ਲਿਸਟ ਬਣਾ ਕੇ ਰਾਸ਼ਨ ਵੰਡਿਆ ਜਾ ਰਿਹਾ ਹੈ।

ਇਸ ਮੌਕੇ ਭਾਨ ਸਿੰਘ ਕਾਲੋਨੀ ਦੇ ਆਗੂ ਰਘਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਏਰੀਆ ਵਿੱਚ ਕਾਫੀ ਕਲੋਨੀਆਂ ਹਨ ਜਿਨ੍ਹਾਂ ਵਿੱਚ ਲੋੜਵੰਦ ਲੋਕ ਰਹਿੰਦੇ ਹਨ, ਜਦੋ ਤੋਂ ਕਰਫ਼ਿਊ ਲੱਗਾ ਸੀ ਉਨ੍ਹਾਂ ਵਲੋਂ ਲੋਕਾਂ ਤੱਕ ਲੰਗਰ ਪਹੁੰਚਾਇਆ ਗਿਆ ਪਰ ਪ੍ਰਸ਼ਾਸਨ ਵਲੋਂ ਲੰਗਰ ਦੀ ਸੇਵਾ ਬੰਦ ਕਰ ਦਿੱਤੀ ਗਈ ਸੀ।

ਹੁਣ ਐਨਆਰੀਆਈ ਵੀਰਾਂ ਅਤੇ ਮੁਹੱਲਾ ਨਿਵਾਸੀਆਂ ਦੇ ਸਹਿਯੋਗ ਨਾਲ 100 ਦੇ ਕਰੀਬ ਲੋੜਵੰਦ ਲੋਕਾਂ ਦੀ ਲਿਸਟ ਬਣਾ ਕੇ ਰਾਸ਼ਨ ਵੰਡਿਆ ਜਾ ਰਿਹਾ ਹੈ। ਉਨ੍ਹਾਂ ਅਪੀਲ ਕੀਤੀ ਕਿ ਇਸ ਸਮੇ ਰਾਜਨੀਤੀ ਛੱਡ ਲੋਕਾਂ ਦੀ ਮਦਦ ਕੀਤੀ ਜਾਵੇ।

ETV Bharat Logo

Copyright © 2025 Ushodaya Enterprises Pvt. Ltd., All Rights Reserved.