ਫ਼ਰੀਦਕੋਟ: ਛੇੜਛਾੜ ਅਤੇ ਧੱਕੇਸਾਹੀ ਦਾ ਸ਼ਿਕਾਰ ਨਾਬਾਲਗ਼ ਕੁੜੀ ਦੇ ਭਰਾ ਦੀ ਕਥਿਤ ਦੋਸ਼ੀਆਂ ਵੱਲੋਂ ਕੁੱਟਮਾਰ ਕੀਤੀ ਗਈ ਜਿਸ ਦੀ ਇਲਾਜ ਦੌਰਾਨ ਮੌਤ ਹੋ ਗਈ। ਕਰੀਬ 10 ਮਹੀਨੇ ਪਹਿਲਾਂ ਪਿੰਡ ਦੇ ਕੁਝ ਲੋਕਾਂ ਵੱਲੋਂ ਨਾਬਾਲਗ਼ ਕੁੜੀ ਨਾਲ ਘਰ ਅੰਦਰ ਦਾਖ਼ਿਲ ਹੋ ਕੇ ਧੱਕੇਸ਼ਾਹੀ ਕੀਤੀ ਸੀ। ਮੁਕੱਦਮਾ ਦਰਜ ਹੋਣ ਦੇ ਬਾਵਜੂਦ ਵੀ ਪੁਲਿਸ ਵੱਲੋਂ ਦੋਸ਼ੀਆਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਗਈ ਸੀ।
ਇਸ ਮਗਰੋਂ ਨਾਬਾਲਗ਼ ਨਾਲ ਧੱਕੇਸ਼ਾਹੀ ਦੇ ਮਾਮਲੇ 'ਤੇ ਰਾਜੀਨਾਮਾਂ ਕਰਨ ਦਾ ਦਬਾਅ ਪਾਉਣਾ ਸ਼ੁਰੂ ਕਰ ਦਿੱਤਾ। ਜਦੋਂ ਪਰਿਵਾਰ ਵਾਲਿਆਂ ਨੇ ਰਾਜ਼ੀਨਾਮੇ ਤੋਂ ਮਨ੍ਹਾ ਕੀਤਾ ਤਾਂ ਕਥਿਤ ਦੋਸ਼ੀਆਂ ਨੇ ਪੀੜਤਾ ਦੇ ਭਰਾ ਨਾਲ 5 ਅਗਸਤ ਨੂੰ ਉਸਦੇ ਘਰ ਆਕੇ ਕੁੱਟਮਾਰ ਕੀਤੀ। ਕੁੱਟਮਾਰ ਮਗਰੋਂ ਪੀੜਤਾ ਦੇ ਭਰਾ ਨੂੰ ਹਸਪਤਾਲ ਦਾਖ਼ਿਲ ਕਰਵਾਇਆ ਗਿਆ ਜਿਸ ਦੀ ਇਲਾਜ ਦੌਰਾਨ ਮੌਤ ਹੋ ਗਈ।
ਇਸ ਮੌਕੇ ਗੱਲਬਾਤ ਕਰਦਿਆਂ ਮ੍ਰਿਤਕ ਦੀ ਮਾਤਾ ਨੇ ਦੱਸਿਆ ਕਿ ਕਰੀਬ 10 ਮਹੀਨੇ ਪਹਿਲਾਂ ਉਨ੍ਹਾਂ ਦੇ ਪਿੰਡ ਦੇ ਕੁਝ ਲੋਕਾਂ ਨੇ ਘਰ ਵਿੱਚ ਦਾਖ਼ਿਲ ਹੋ ਕਿ ਉਸ ਦੀ ਕੁੜੀ ਨਾਲ ਧੱਕੇਸਾਹੀ ਕੀਤੀ ਸੀ। ਇਸ ਸਬੰਧੀ ਥਾਣੇ ਵਿੱਚ ਮੁਕੱਦਮਾ ਵੀ ਦਰਜ ਹੋਇਆ ਸੀ ਪਰ 10 ਮਹੀਨੇ ਬੀਤ ਜਾਣ ਤੋਂ ਬਾਅਦ ਵੀ ਪੁਲਿਸ ਨੇ ਕੋਈ ਸੁਣਵਾਈ ਨਹੀਂ ਕੀਤੀ। ਪੁਲਿਸ ਵੱਲੋਂ ਕਿਸੇ ਵੀ ਦੋਸ਼ੀ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਜਿਸ ਦੇ ਚਲਦੇ ਦੋਸ਼ੀਆਂ ਨੇ ਉਨ੍ਹਾਂ ਦੇ ਪਰਿਵਾਰ 'ਤੇ ਰਾਜ਼ੀਨਾਮੇ ਲਈ ਦਬਾਅ ਬਣਾਉਣਾ ਸ਼ੁਰੂ ਕਰ ਦਿੱਤਾ ਸੀ।