ਫ਼ਰੀਦਕੋਟ: ਜ਼ਿਲ੍ਹੇ ਦੇ ਪਿੰਡ ਢੁੱਡੀ ਵਿਚ ਪਿੰਡ ਦੇ ਇਕ ਨੌਜਵਾਨ ਦਾ ਕੁਝ ਲੋਕਾਂ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕ ਦੀ ਪਛਾਣ 23 ਸਾਲਾ ਸੁਖਦੇਵ ਸਿੰਘ ਵਜੋਂ ਹੋਈ ਹੈ, ਕਤਲ ਦਾ ਕਾਰਨ ਪੁਰਾਣੀ ਰੰਜਿਸ਼ ਦੱਸਿਆ ਜਾ ਰਿਹਾ ਹੈ।
ਪੁਲਿਸ ਨੇ ਲਾਸ਼ ਕਬਜ਼ੇ ਵਿਚ ਲੈ ਲਈ ਹੈ ਅਤੇ ਉਸ ਦੇ ਰਿਸ਼ਤੇਦਾਰਾਂ ਦੇ ਬਿਆਨਾਂ ਦੇ ਆਧਾਰ ਉੱਤੇ ਮਾਮਲਾ ਦਰਜ ਕਰ ਇਕ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਜਦ ਕਿ ਬਾਕੀ ਫਰਾਰ ਦੱਸੇ ਜਾ ਰਹੇ ਹਨ।
ਇਸ ਮੌਕੇ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਰਿਸ਼ਤੇਦਾਰ ਨੇ ਦੱਸਿਆ ਕਿ ਜਦੋਂ ਸੁਖਦੇਵ ਸਿੰਘ ਆਪਣੇ ਘਰ ਦੇ ਨੇੜੇ ਹੀ ਸੀ ਤਾਂ ਕੁਝ ਹਥਿਆਰਬੰਦ ਲੋਕਾਂ ਨੇ ਉਸ ਉੱਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਦਾ ਕਤਲ ਕਰ ਦਿੱਤਾ ਅਤੇ ਲਾਸ਼ ਨੂੰ ਘਰ ਦੇ ਕੋਲ ਹੀ ਸੁੱਟ ਕੇ ਫਰਾਰ ਹੋ ਗਏ। ਉਨ੍ਹਾਂ ਦੱਸਿਆ ਕਿ ਜਦੋਂ ਤੱਕ ਦੋਸ਼ੀ ਫੜ੍ਹੇ ਨਹੀਂ ਜਾਣਦੇ ਉਦੋਂ ਤੱਕ ਉਹ ਮ੍ਰਿਤਕ ਦਾ ਅੰਤਿਮ ਸੰਸਕਾਰ ਨਹੀਂ ਕਰਨਗੇ।
ਇਸ ਬਾਰੇ ਜਾਣਕਾਰੀ ਦਿੰਦਿਆ ਥਾਣਾ ਸਦਰ ਦੇ ਮੁੱਖ ਅਫਸਰ ਜੋਗਿੰਦਰ ਸਿੰਘ ਨੇ ਦੱਸਿਆ ਕਿ ਫ਼ਰੀਦਕੋਟ ਦੇ ਪਿੰਡ ਢੁਡੀ ਵਿਚ ਪੁਰਾਣੀ ਰੰਜਿਸ਼ ਦੇ ਚਲਦੇ ਇਕ 23 ਸਾਲਾ ਨੌਜਵਾਨ ਦਾ ਕੁਝ ਲੋਕਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਸੀ ਜਿਸ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜਿਆ ਗਿਆ ਹੈ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ਉੱਤੇ ਮਾਮਲਾ ਦਰਜ ਕਰ ਇਕ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਬਾਕੀਆਂ ਨੂੰ ਵੀ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ।