ਚੰਡੀਗੜ੍ਹ: ਐਨਆਈਏ ਦੀ ਟੀਮ ਵੱਲੋਂ ਗੈਂਗਸਟਰਾਂ ਦੇ ਨਾਲ ਅੱਤਵਾਦੀਆਂ ਨਾਲ ਕੁਨੇਕਸ਼ਨ ਦੇ ਚੱਲਦੇ ਗੈਂਗਸਟਰਾਂ ਦੇ ਠਿਕਾਣਿਆਂ ਉੱਤੇ ਦੇਸ਼ ਭਰ ਵਿੱਚ 60 ਤੋਂ ਵੱਧ ਥਾਵਾਂ ਉੱਤੇ ਛਾਪੇਮਾਰੀ ਕੀਤੀ ਜਾਰੀ ਰਹੀ ਹੈ। ਇਸੇ ਦੇ ਚੱਲਦੇ ਪੰਜਾਬ ਵਿੱਚ ਵੀ ਕਈ ਥਾਵਾਂ ਉੱਤੇ ਛਾਪੇਮਾਰੀ ਕੀਤੀ ਜਾ ਰਹੀ ਹੈ।
ਦੱਸ ਦਈਏ ਕਿ ਐਨਆਈਏ ਦੀ ਟੀਮ ਵੱਲੋਂ ਪੰਜਾਬ ਦੇ ਜ਼ਿਲ੍ਹਾ ਮੁਕਤਸਰ ਸਾਹਿਬ ਵਿੱਚ ਗੈਂਗਸਟਰ ਗੋਲਡੀ ਬਰਾੜ ਦੇ ਘਰ ਉੱਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਇਨ੍ਹਾਂ ਤੋਂ ਇਲਾਵਾ ਫਾਜ਼ਿਲਕਾ ਵਿੱਚ ਵੀ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਘਰ, ਭਗਵਾਨਪੁਰ ਪਿੰਡ ਵਿੱਚ ਜੱਗੂ ਭਗਵਾਨਪੁਰੀਆ ਦੇ ਘਰ ਅਤੇ ਅੰਮ੍ਰਿਤਸਰ ਵਿੱਚ ਗੈਂਗਸਟਰ ਸ਼ੁਭਮ ਦੇ ਘਰ ਛਾਪੇਮਾਰੀ ਕੀਤੀ ਜਾ ਰਹੀ ਹੈ।
ਇਨ੍ਹਾਂ ਤੋਂ ਇਲਾਵਾ ਕੋਟਕਪੁਰਾ ਫਰੀਦਕੋਟ ਅਤੇ ਰਾਜਪੁਰਾ ਵਿੱਚ ਵੀ ਗੈਂਗਸਟਰਾਂ ਦੇ ਕਈ ਠਿਕਾਣਿਆਂ ਉੱਤੇ ਐਨਆਈਏ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।ਫਰੀਦਕੋਟ ਦੇ ਕਸਬਾ ਕੋਟਕਪੂਰਾ ਵਿੱਚ ਵੀ ਐਨਆਈਏ ਦੀ ਟੀਮ ਵੱਲੋਂ ਸਵੇਰੇ 6 ਵਜੇ ਤੋਂ ਇੱਕ ਘਰ ਦੀ ਤਲਾਸ਼ੀ ਲਈ ਜਾ ਰਹੀ ਹੈ।ਅਜੇ ਤੱਕ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਟੀਮ ਨੂੰ ਕਿਹੜੇ ਸੁਰਾਗ ਮਿਲੇ ਹਨ। ਫਿਲਹਾਲ ਛਾਪੇਮਾਰੀ ਜਾਰੀ ਹੈ।
ਦੱਸ ਦਈਏ ਕਿ ਅੰਮ੍ਰਿਤਸਰ ਦੇ ਵਿੱਚ ਐਨਆਈਏ ਦੀ ਟੀਮ ਵੱਲੋਂ ਗੈਂਗਸਟਰ ਸ਼ੁਭਮ ਦੇ ਘਰ ਛਾਪੇਮਾਰੀ ਕੀਤੀ ਗਈ ਹੈ। ਹਾਲਾਂਕਿ ਸ਼ੁਭਮ ਦਾ ਪਰਿਵਾਰ ਅੰਮ੍ਰਿਤਸਰ ਨਹੀਂ ਰਹਿ ਰਿਹਾ ਹੈ। ਫਿਰ ਵੀ ਉਸ ਦੇ ਘਰ ਐਨਆਈਏ ਦੀ ਟੀਮ ਵੱਲੋਂ ਦਬਿਸ਼ ਦਿੱਲੀ ਗਈ। ਇਨ੍ਹਾਂ ਤੋਂ ਇਲਾਵਾ ਫਰੀਦਕੋਟ, ਰਾਜਪੁਰਾ, ਖੰਨਾ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਯਮੁਨਾਨਗਰ ਵਿਖੇ ਵੀ ਛਾਪੇਮਾਰੀ ਕੀਤੀ ਜਾ ਰਹੀ ਹੈ।
ਯਮੁਨਾਨਗਰ ਵਿਖੇ ਗੈਂਗਸਟਰ ਕਾਲਾ ਰਾਣਾ ਦੇ ਘਰ ਵਿੱਚ ਛਾਪਾਮਾਰੀ ਕੀਤੀ ਗਈ। ਇਸ ਦੌਰਾਨ ਪੁਲਿਸ ਵੱਲੋਂ ਗੈਂਗਸਟਰ ਕਾਲਾ ਰਾਣਾ ਦੇ ਪਰਿਵਾਰ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਐਨਆਈਏ ਦੀ ਟੀਮ ਨੇ ਕਾਲਾ ਰਾਣਾ ਦੇ ਘਰ ਦਾ ਨਕਸ਼ਾ ਵੀ ਬਣਾਇਆ ਹੈ।
ਮਿਲੀ ਜਾਣਕਾਰੀ ਮੁਤਾਬਿਕ ਰਾਸ਼ਟਰੀ ਜਾਂਚ ਏਜੰਸੀ ਨੇ ਦੇਸ਼ ਭਰ 'ਚ ਕਈ ਥਾਵਾਂ 'ਤੇ ਛਾਪੇਮਾਰੀ ਕੀਤੀ ਹੈ। ਜਾਣਕਾਰੀ ਮੁਤਾਬਿਕ ਗੈਂਗਸਟਰਾਂ ਦੇ ਠਿਕਾਣਿਆਂ 'ਤੇ ਛਾਪੇਮਾਰੀ ਕੀਤੀ ਗਈ ਹੈ। ਪਿਛਲੀਆਂ ਕੁਝ ਜਾਂਚਾਂ ਵਿੱਚ ਖਾਸ ਕਰਕੇ ਪੰਜਾਬ ਦੇ ਗੈਂਗਸਟਰਾਂ ਦਾ ਆਈਐਸਆਈ ਅਤੇ ਖਾਲਿਸਤਾਨੀ ਅੱਤਵਾਦੀਆਂ ਨਾਲ ਗਠਜੋੜ ਸਾਹਮਣੇ ਆਇਆ ਹੈ।
ਦੱਸ ਦਈਏ ਕਿ ਐਨਆਈਏ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ (Punjabi singer Sidhu Moose Wala murdered) ਨਾਲ ਜੁੜੇ ਸ਼ੱਕੀ ਅੱਤਵਾਦੀ ਗਿਰੋਹ ਦੇ ਸਬੰਧ ਵਿੱਚ ਦਿੱਲੀ, ਐਨਸੀਆਰ, ਹਰਿਆਣਾ ਅਤੇ ਪੰਜਾਬ ਵਿੱਚ ਵੱਖ-ਵੱਖ ਥਾਵਾਂ 'ਤੇ ਤਲਾਸ਼ੀ ਲੈ ਰਹੀ ਹੈ।
ਇਸ ਤੋਂ ਪਹਿਲਾਂ, ਐਨਆਈਏ ਨੇ ਦੱਖਣੀ ਕਸ਼ਮੀਰ ਵਿੱਚ ਸੁਰੱਖਿਆ ਬਲਾਂ ਵਿਰੁੱਧ ਅੱਤਵਾਦੀ ਘਟਨਾਵਾਂ ਨੂੰ ਅੰਜਾਮ ਦੇਣ ਲਈ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ (Jaish-e-Mohammed) ਦੇ ਸਥਾਨਕ/ਪਾਕਿਸਤਾਨੀ ਅੱਤਵਾਦੀਆਂ ਦੁਆਰਾ ਸਾਜ਼ਿਸ਼ ਰਚਣ ਦੇ ਮਾਮਲੇ ਵਿੱਚ ਦੋਸ਼ ਪੱਤਰ ਦਾਇਰ ਕੀਤਾ ਹੈ। 11 ਮਾਰਚ ਨੂੰ ਪੁਲਵਾਮਾ ਪੁਲਿਸ ਸਟੇਸ਼ਨ 'ਚ ਮਾਮਲਾ ਦਰਜ ਕੀਤਾ ਗਿਆ ਸੀ, ਜਿਸ ਤੋਂ ਬਾਅਦ NIA ਨੇ 8 ਅਪ੍ਰੈਲ ਨੂੰ ਮਾਮਲਾ ਦਰਜ ਕੀਤਾ ਸੀ।
ਇਹ ਵੀ ਪੜੋ: ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਸੰਦੀਪ ਕੇਕੜੇ ਦਾ ਭਰਾ ਵੀ ਗ੍ਰਿਫ਼ਤਾਰ