ਫ਼ਰੀਦਕੋਟ: ਜਿੱਥੇ ਪੂਰੀ ਦੁਨੀਆਂ ਵਿੱਚ ਕੋਰੋਨਾ ਵਾਇਰਸ ਨੇ ਆਪਣੀ ਦਹਿਸ਼ਤ ਫੈਲਾਈ ਹੋਈ ਹੈ ਉਥੇ ਹੀ ਫਰੀਦਕੋਟ ਦੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੀ ਇਸ ਖਤਰਨਾਕ ਵਾਇਰਸ ਨਾਲ ਨਜਿੱਠਣ ਲਈ ਹਰ ਹੀਲਾ ਕੀਤਾ ਜਾ ਰਿਹਾ ਹੈ।
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮੇਂ-ਸਮੇਂ ਉੱਤੇ ਬਚਾਅ ਆਰਡਰ ਕੀਤੇ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਇਸ ਖਤਰਨਾਕ ਵਾਇਰਸ ਤੋਂ ਬਚਾਇਆ ਜਾ ਸਕੇ।
ਹਾਲ ਹੀ ਵਿੱਚ ਫ਼ਰੀਦਕੋਟ ਦੇ ਡਿਪਟੀ ਕਮਿਸ਼ਨਰ ਵੱਲੋਂ ਇੱਕ ਹੋਰ ਆਰਡਰ ਜਾਰੀ ਕੀਤਾ ਗਿਆ ਹੈ ਜਿਸ ਤਹਿਤ ਉਨ੍ਹਾਂ ਨਿਰਦੇਸ਼ ਦਿੱਤੇ ਹਨ ਕਿ ਜੋ ਵੀ ਮਰੀਜ਼ ਕਰੋਨਾ ਵਾਇਰਸ ਦੇ ਸ਼ੱਕੀ ਪਾਏ ਜਾਂਦੇ ਹਨ ਜਾਂ ਜਿਨ੍ਹਾਂ ਨੂੰ ਡਾਕਟਰਾਂ ਨੇ ਆਪਣੇ ਘਰਾਂ ਵਿੱਚ ਪਰਿਵਾਰ ਤੋਂ ਅਲੱਗ ਰਹਿਣ ਦੀ ਹਦਾਇਤ ਕੀਤੀ ਹੈ ਉਨ੍ਹਾਂ ਦੇ ਹੱਥਾਂ ਉੱਪਰ ਨਾ ਮਿਟਣ ਯੋਗ ਸਿਆਹੀ ਲਗਾਈ ਜਾਵੇ ਤਾਂ ਜੋ ਉਨ੍ਹਾਂ ਦੀ ਪਛਾਣ ਹੋ ਸਕੇ ਅਤੇ ਕੋਈ ਹੋਰ ਉਨ੍ਹਾਂ ਦੇ ਸੰਪਰਕ ਵਿੱਚ ਨਾ ਆ ਸਕੇ।
ਕੋਰੋਨਾ ਵਾਇਰਸ ਨੂੰ ਵੇਖਦਿਆਂ ਪੰਜਾਬ ਵਿੱਚ ਬੱਸਾਂ ਤੇ ਆਟੋ ਬੰਦ ਕਰ ਦਿੱਤੇ ਗਏ ਹਨ। ਪ੍ਰਧਾਨ ਮੰਤਰੀ ਨੇ ਵੀ 22 ਮਾਰਚ ਨੂੰ ਜਨਤਾ ਕਰਫਿਊ ਲਗਾਉਣ ਦੀ ਅਪੀਲ ਕੀਤੀ ਹੈ ਤਾਂ ਜੋ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਿਆ ਜਾ ਸਕੇ।