ETV Bharat / state

ਨਰਸਾਂ ਦੇ ਵਿਰੋਧ ਤੋ ਡਰੇ ਪੰਜਾਬ ਦੇ ਰਾਜਪਾਲ

ਪੰਜਾਬ ਦੇ ਰਾਜਪਾਲ (Governor of Punjab) ਬਨਵਾਰੀ ਲਾਲ ਪ੍ਰੋਹਿਤ (Banwari Lal Parohit) ਨੂੰ ਵੀ ਸਾਹਮਣਾ ਕਰਨਾ ਪਿਆ ਹੈ।ਫਰੀਦਕੋਟ ਦੀ ਆਫ ਹੈਲਥ ਸਾਈਂਸਿਜ ਯੂਨੀਵਰਸਿਟੀ (University of Health Sciences) ਦੇ ਨਰਸਿੰਗ ਸਟਾਫ਼ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਵੱਡੇ ਪੱਧਰ ‘ਤੇ ਰੋਸ ਪ੍ਰਦਰਸ਼ਨ ਕੀਤਾ ਗਿਆ।

ਨਰਸਾਂ ਦੇ ਵਿਰੋਧ ਤੋ ਡਰੇ ਪੰਜਾਬ ਦੇ ਰਾਜਪਾਲ
ਨਰਸਾਂ ਦੇ ਵਿਰੋਧ ਤੋ ਡਰੇ ਪੰਜਾਬ ਦੇ ਰਾਜਪਾਲ
author img

By

Published : Dec 16, 2021, 7:51 PM IST

ਫਰੀਦਕੋਟ: ਪੰਜਾਬ ਵਿੱਚ ਕਰੀਬ ਅੱਜ ਹਰ ਵਿਭਾਗ ਧਰਨੇ ਪ੍ਰਦਰਸ਼ਨ ਕਰ ਰਿਹਾ ਹੈ। ਆਪਣੇ ਇਸ ਪ੍ਰਦਰਸ਼ਨ ਦੌਰਾਨ ਰੋਜ਼ਾਨਾ ਹੀ ਪ੍ਰਦਰਸ਼ਨਕਾਰੀਆਂ ਵੱਲੋਂ ਕਿਸੇ ਨਾ ਕਿਸੇ ਲੀਡਰ ਨੂੰ ਘੇਰ ਕੇ ਉਸ ਦਾ ਵਿਰੋਧ ਕੀਤਾ ਜਾਦਾ ਹੈ। ਅਜਿਹੇ ਹੀ ਇੱਕ ਵਿਰੋਧ ਦਾ ਪੰਜਾਬ ਦੇ ਰਾਜਪਾਲ (Governor of Punjab) ਬਨਵਾਰੀ ਲਾਲ ਪ੍ਰੋਹਿਤ (Banwari Lal Parohit) ਨੂੰ ਵੀ ਸਾਹਮਣਾ ਕਰਨਾ ਪਿਆ ਹੈ। ਹਾਲਾਂਕਿ ਵਿਰੋਧ ਨੂੰ ਵੇਖਦੇ ਉਹ ਇੱਥੇ ਪਹੁੰਚੇ ਹੀ ਨਹੀਂ, ਪਰ ਫਰੀਦਕੋਟ ਦੀ ਆਫ ਹੈਲਥ ਸਾਈਂਸਿਜ ਯੂਨੀਵਰਸਿਟੀ (University of Health Sciences) ਦੇ ਨਰਸਿੰਗ ਸਟਾਫ਼ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਵੱਡੇ ਪੱਧਰ ‘ਤੇ ਰੋਸ ਪ੍ਰਦਰਸ਼ਨ ਕੀਤਾ ਗਿਆ।

ਇਨ੍ਹਾਂ ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਉਹ ਆਪਣੀ ਮੰਗਾਂ ਨੂੰ ਲੈਕੇ ਪਿਛਲੇ ਲੰਬੇ ਸਮੇਂ ਤੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ (Protest against Punjab Government) ਕਰ ਰਹੇ ਹਨ, ਪਰ ਅਫਸੋਸ ਪੰਜਾਬ ਸਰਕਾਰ ਉਨ੍ਹਾਂ ਦੀ ਗੱਲ ਸੁਣਨ ਲਈ ਵੀ ਤਿਆਰ ਨਹੀਂ ਹੈ। ਜਿਸ ਕਰਕੇ ਉਨ੍ਹਾਂ ਨੂੰ ਮਜ਼ਬੂਰੀ ਵਿੱਚ ਸੜਕਾਂ ‘ਤੇ ਉਤਰਨਾ ਪੈ ਰਿਹਾ ਹੈ।

ਨਰਸਾਂ ਦੇ ਵਿਰੋਧ ਤੋ ਡਰੇ ਪੰਜਾਬ ਦੇ ਰਾਜਪਾਲ

ਇਨ੍ਹਾਂ ਪ੍ਰਦਰਸਨਕਾਰੀਆਂ ਦੀ ਮੰਗ ਹੈ ਕਿ ਪੰਜਾਬ ਸਰਕਾਰ ਵੱਲੋਂ ਲਾਗੂ ਕੀਤੇ 6ਵੇਂ ਪੇਅ ਸਕੇਲ ਵਿੱਚ ਪਹਿਲਾਂ ਤਾਂ ਪੰਜਾਬ ਸਰਕਾਰ ਸੋਧ ਕਰੇ, ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲਾਗੂ ਕੀਤੇ 6ਵੇਂ ਪੇਅ ਸਕੇਲ ਵਿੱਚ ਮੁਲਜ਼ਾਮ ਮਾਰੂ ਨੀਤੀਆ ਬਣਾਈਆ ਗਈਆਂ ਹਨ। ਜਿਸ ਨੂੰ ਉਹ ਕਿਸੇ ਵੀ ਕੀਮਤ ‘ਤੇ ਬਰਦਾਸ਼ ਨਹੀਂ ਕਰਨਗੇ।

ਦੂਜਾ ਉਨ੍ਹਾਂ ਵੱਲੋਂ ਪੈਨਸ਼ਨ ਦੀ ਵੀ ਮੰਗ ਕੀਤੀ ਗਈ ਹੈ ਅਤੇ ਨਾਲ ਹੀ ਕੱਚੇ ਮੁਲਾਜ਼ਮਾਂ ਨੂੰ ਤੁਰੰਤ ਪੱਕੇ ਕਰਨ ਦੀ ਮੰਗ ਕੀਤੀ ਗਈ ਹੈ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ 2017 ਵਿੱਚ ਕਾਂਗਰਸ ਪਾਰਟੀ ਨੇ ਉਨ੍ਹਾਂ ਨਾਲ ਵਾਅਦਾ ਕੀਤਾ ਸੀ ਕਿ ਜੇਕਰ ਸੂਬੇ ਵਿੱਚ ਉਨ੍ਹਾਂ ਦੀ ਸਰਕਾਰ ਬਣਦੀ ਹੈ ਤਾਂ ਉਹ ਪਹਿਲੀ ਹੀ ਕੈਬਨਿਟ ਦੀ ਮੀਟਿੰਗ ਵਿੱਚ ਪੰਜਾਬ ਦੇ ਸਾਰੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨਗੇ।

ਇਸ ਮੌਕੇ ਉਨ੍ਹਾਂ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਇਲਜ਼ਾਮ (Chief Minister Charanjit Singh Channi accused) ਲਗਾਉਦੇ ਕਿਹਾ ਕਿ ਮੁੱਖ ਮੰਤਰੀ ਚੰਨੀ (Chief Minister Channy) ਸਿਰਫ਼ ਐਲਾਨ ਹੀ ਕਰਦੇ ਹਨ। ਉਨ੍ਹਾਂ ਕਿਹਾ ਮੁੱਖ ਮੰਤਰੀ ਚੰਨੀ (Chief Minister Channy) ਲੋਕਾਂ ਵਿੱਚ ਸਿਰਫ਼ ਤੇ ਸਿਰਫ਼ ਐਲਾਨ ਮੰਤਰੀ ਹਨ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦੇ ਕਿਹਾ ਕਿ ਜੇਕਰ ਜਲਦ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆ ਤਾਂ ਉਹ ਸਰਕਾਰ ਖ਼ਿਲਾਫ਼ ਵੱਡੇ ਪੱਧਰ ‘ਤੇ ਸੰਘਰਸ਼ ਕਰਨਗੇ।

ਇਹ ਵੀ ਪੜ੍ਹੋ:ਪ੍ਰਦਰਸ਼ਨਕਾਰੀ ਅਧਿਆਪਕਾਂ ’ਤੇ ਤਸ਼ੱਦਦ, ਪ੍ਰਸ਼ਾਸਨ ਨੇ ਕੀਤੀ ਖਿੱਚ ਧੂਹ

ETV Bharat Logo

Copyright © 2024 Ushodaya Enterprises Pvt. Ltd., All Rights Reserved.