ਫਰੀਦਕੋਟ: ਆਪਣੀਆਂ ਮੰਗਾਂ ਨੂੰ ਲੈਕੇ 14ਦਿਨਾਂ ਤੋਂ ਹੜਤਾਲ 'ਤੇ ਚਲ ਰਹੇ ਨਰਸਿੰਗ ਸਟਾਫ (Nursing staff) ਵੱਲੋਂ ਫਰੀਦਕੋਟ ਸ਼ਹਿਰ ਦੇ ਬਾਲਮੀਕ ਚੌਂਕ ਜਾਮ (Balmik Chowk Jam) ਕਰ ਪੰਜਾਬ ਸਰਕਾਰ (Government of Punjab) ਖ਼ਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਸਿਵਲ ਹਸਪਤਾਲ ਅਤੇ ਮੈਡੀਕਲ ਕਾਲਜ (Civil hospitals and medical colleges) ਦੇ ਸਮੂਹ ਸਟਾਫ਼ ਨਰਸਾਂ ਨੇ ਇਸ ਰੋਸ ਮੁਜ਼ਾਹਰੇ ‘ਚ ਹਿੱਸਾ ਲਿਆ। ਨਰਸਾਂ ਦੇ ਪ੍ਰਦਰਸ਼ਨ ਕਾਰਨ ਕਰੀਬ 2 ਵਜੇ ਤੱਕ ਇਹ ਜਾਮ ਲੱਗਿਆ ਰਿਹਾ। ਜਿਸ ਕਰਕੇ ਰਾਹਗੀਰਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।
ਉਨ੍ਹਾਂ ਕਿਹਾ ਕਿ ਮੀਟਿੰਗ ਦੌਰਾਨ ਸਿਹਤ ਮੰਤਰੀ ਹੀ ਹਾਜ਼ਰੀ ਵਿੱਚ ਸਾਰੀਆਂ ਮੰਗਾਂ ਮੰਨ ਲਈਆ ਜਾਂਦੀਆਂ ਹਨ, ਪਰ ਬਾਹਰ ਆਉਣਦੇ ਹੀ ਸਾਰੇ ਅਫ਼ਸਰ ਅਤੇ ਸਿਹਤ ਮੰਤਰੀ ਆਪਣੇ ਹੀ ਵਾਅਦੇ ਤੋਂ ਮੁਕਰ ਜਾਂਦੇ ਹਨ।
ਉਨ੍ਹਾਂ ਕਿਹਾ ਕਿ ਅਸੀਂ ਵਾਰ-ਵਾਰ ਆਪਣੇ ਵਿਸ਼ੇਸ਼ ਭੱਤਿਆ ਦੀ ਮੰਗ ਕਰਦੇ ਹਾਂ, ਪੁਰਾਣੀ ਪੈਨਸ਼ਨ ਸਕੀਮ ਬਹਾਲੀ ਦੀ ਮੰਗ ਅਤੇ ਤਨਖਾਹ ਦੀ ਨੀਤੀ ਨੂੰ ਲੈਕੇ ਮੰਗ ਕਰ ਰਹੇ ਹਾਂ, ਪਰ ਪੰਜਾਬ ਸਰਕਾਰ (Government of Punjab) ਹਰ ਵਾਰ ਸਾਨੂੰ ਲਾਰੇ ਲਗਾ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋ ਤੱਕ ਸਾਡੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਉਦੋਂ ਤੱਕ ਉਨ੍ਹਾਂ ਦਾ ਪੰਜਾਬ ਸਰਕਾਰ ਖ਼ਿਲਾਫ਼ ਧਰਨਾ ਜਾਰੀ ਰਹੇਗਾ (The protest against the Punjab government will continue)।
ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦੇ ਕਿਹਾ ਕਿ ਜੇਕਰ ਸਰਕਾਰ ਨੇ ਜਲਦ ਉਨ੍ਹਾਂ ਦੀਆਂ ਮੰਗਾਂ ਵੱਲੋਂ ਧਿਆਨ ਨਹੀਂ ਦਿੱਤਾ ਤਾਂ ਉਨ੍ਹਾਂ ਵੱਲੋਂ ਪੰਜਾਬ ਸਰਕਾਰ (Government of Punjab) ਖ਼ਿਲਾਫ਼ ਵੱਡੇ ਪੱਧਰ ‘ਤੇ ਸੰਘਰਸ਼ ਕੀਤਾ ਜਾਵੇਗਾ। ਜਿਸ ਦਾ ਨਤੀਜਾ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਨੂੰ ਹਾਰ ਦੇ ਰੂਪ ਵਿੱਚ ਮਿਲੇਗਾ।
ਇਹ ਵੀ ਪੜ੍ਹੋ: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਰੋਕੀਆਂ ਰੇਲਾਂ, ਯਾਤਰੀ ਪਰੇਸ਼ਾਨ