ਫ਼ਰੀਦਕੋਟ: ਜੈਤੋ ਦਾ ਸਿਵਲ ਹਸਪਤਾਲ ਅਕਸਰ ਹੀ ਸੁਰਖੀਆਂ ਵਿੱਚ ਰਹਿੰਦਾ ਹੈ। ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸਿਹਤ ਸਹੂਲਤ ਪ੍ਰਦਾਨ ਕਰਨ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾਂਦੇ ਹਨ, ਪਰ ਉਸ ਦਾਅਵਿਆਂ ਦੀ ਫੂਕ ਉਸ ਸਮੇਂ ਨਿਕਲ ਗਈ ਜਦੋਂ ਸੇਠ ਰਾਮ ਨਾਥ ਸਿਵਲ ਹਸਪਤਾਲ ਵਿਖੇ ਪਿਛਲੇ ਕਾਫੀ ਸਮੇਂ ਤੋਂ ਡਾਕਟਰਾਂ ਦੀ ਘਾਟ ਹੋਣ ਕਾਰਨ ਆਏ ਮਰੀਜ ਖੱਜਲ ਖੁਆਰ ਹੋ ਰਹੇ ਹਨ। ਇਹ ਸਿਵਲ ਹਸਪਤਾਲ 30 ਬੈਡਾਂ ਦੀ ਸਿਹਤ ਸਹੂਲਤਾਂ ਲਈ ਬਣਿਆ ਹੋਇਆ ਹੈ।
ਇਹ ਵੀ ਪੜੋ: 30 ਜੂਨ ਨੂੰ ਵਿਧਾਨਸਭਾ ਚ ਲਿਆਂਦਾ ਜਾਵੇਗਾ ਅਗਨੀਪਥ ਸਕੀਮ ਖਿਲਾਫ ਮਤਾ

ਇਸ ਹਸਪਤਾਲ ਨੂੰ 35-40 ਦੇ ਕਰੀਬ ਪਿੰਡਾਂ ਦੇ ਮਰੀਜ ਆਪਣਾ ਇਲਾਜ ਕਰਵਾਉਣ ਲਈ ਆਉਦੇ ਹਨ ਤੇ ਇਸ ਹਸਪਤਾਲ ਵਿੱਚ ਸਿਰਫ ਇਕ ਹੀ ਡਾਕਟਰ ਰੈਗੂਲਰ ਅਤੇ ਬਾਕੀ ਦੋ ਡੈਪੁਟੇਸ਼ਨ ਤੇ ਹਨ। ਇਸ ਲਈ ਮਰੀਜਾਂ ਨੂੰ ਘੰਟੇ-ਬੰਧੀ ਇੰਤਜਾਰ ਕਰਨਾ ਪੈਂਦਾ ਹੈ। ਸਿਵਲ ਹਸਪਤਾਲ ਜੈਤੋ ਵਿਖੇ ਡਾਕਟਰਾਂ ਦੀ ਘਾਟ ਹੋਣ ਕਾਰਨ ਲੋਕ ਬੇਹੱਦ ਪ੍ਰੇਸ਼ਾਨ ਹੋ ਰਹੇ ਹਨ ਤੇ ਡਾਕਟਰਾਂ ਵੱਲੋਂ ਲਿਖਿਆਂ ਗਈਆਂ ਦਵਾਈਆਂ ਵੀ ਪੂਰੀਆਂ ਨਹੀ ਮਿਲ ਰਹੀਆਂ। ਇਸ ਤੋਂ ਇਲਾਵਾ ਡਾਕਟਰਾਂ ਦੀ ਘਾਟ ਹੋਣ ਕਾਰਨ ਸ਼ਾਮ-ਅਤੇ ਰਾਤ ਸਮੇਂ ਐਮਰਜੈਂਸੀ ਸੇਵਾਵਾਂ ਠੱਪ ਹੋ ਜਾਂਦੀਆਂ ਹਨ।

ਹਸਪਤਾਲ ਵਿੱਚ ਆਏ ਹੋਏ ਮਰੀਜਾਂ ਨੇ ਸਰਕਾਰ ਤੋਂ ਮੰਗ ਕਰਦੇ ਹੋਏ ਕਿਹਾ ਹੈ ਕਿ ਡਾਕਟਰਾਂ ਦੀ ਘਾਟ ਨੂੰ ਜਲਦੀ ਤੋਂ ਜਲਦੀ ਪੂਰਾ ਕੀਤਾ ਜਾਵੇ ਤਾਂ ਜੋ ਉਹਨਾਂ ਨੂੰ ਘੰਟੇ-ਬੰਧੀ ਇੰਤਜਾਰ ਨਾ ਕਰਨਾ ਪਵੇ ਅਤੇ ਸ਼ਾਮ-ਅਤੇ ਰਾਤ ਸਮੇਂ ਐਮਰਜੈਂਸੀ ਸੇਵਾਵਾਂ ਪ੍ਰਭਾਵਿਤ ਨਾ ਹੋਣ।

ਜਦੋਂ ਇਸ ਬਾਰੇ ਡਾ. ਵਰਿੰਦਰ ਕੁਮਾਰ ਨਾਲ ਗੱਲਬਾਤ ਕੀਤੀ ਗਈ ਤਾਂ ਉਹਨਾ ਨੇ ਆਪ ਖੁਦ ਮੰਨਿਆ ਕਿ ਇਸ ਹਸਪਤਾਲ ਵਿੱਚ ਡਾਕਟਰਾਂ ਦੀ ਬਹੁਤ ਘਾਟ ਹੈ ਅਤੇ ਸਾਡੇ ਵੱਲੋਂ ਡਾਕਟਰਾਂ ਦੀ ਸਮੇਂ-ਸਮੇਂ ਤੇ ਘਾਟ ਨੂੰ ਪੂਰਾ ਕਰਨ ਲਈ ਉੱਚ ਅਧਿਕਾਰੀਆਂ ਨੂੰ ਲਿਖ ਕੇ ਭੇਜ ਦਿੱਤਾ ਗਿਆ ਹੈ, ਤੇ ਇਸ ਤੋਂ ਇਲਾਵਾ ਉਹਨਾਂ ਕਿਹਾ ਕਿ ਡਾਕਟਰਾਂ ਦੀ ਕਮੀ ਹੋਣ ਕਾਰਨ ਸ਼ਾਮ-ਅਤੇ ਰਾਤ ਸਮੇਂ ਦੀਆਂ ਐਮਰਜੈਂਸੀ ਸੇਵਾਵਾਂ ਪ੍ਰਭਾਵਿਤ ਹੋ ਰਹੀਆਂ ਹਨ।
ਇਹ ਵੀ ਪੜੋ: ਪੰਜਾਬ ਵਿਧਾਨਸਭਾ ’ਚ ਮੁਖਤਾਰ ਅੰਸਾਰੀ ਨੂੰ ਲੈ ਕੇ ਹੋਇਆ ਹੰਗਾਮਾ, ਜੇਲ੍ਹ ਮੰਤਰੀ ਨੇ ਕੀਤਾ ਵੱਡਾ ਦਾਅਵਾ !