ਫਰੀਦਕੋਟ: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਸਾਰੇ ਭਾਰਤ ਵਿੱਚ ਅਗਨੀਪੱਥ ਯੋਜਨਾ ਵਿਰੁੱਧ ਰੋਸ ਪ੍ਰਦਰਸ਼ਨ ਕਰਨ ਤੇ ਮਾਣਯੋਗ ਰਾਸ਼ਟਰਪਤੀ ਦੇ ਨਾਮ ਮੰਗ ਪੱਤਰ ਦੇਣ ਦੀ ਦਿੱਤੀ ਕਾਲ ਅਨੁਸਾਰ ਐਸ.ਕੇ.ਐਮ ਦੇ ਸੀਨੀਅਰ ਆਗੂ, ਸੂਬਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਵਿੱਚ ਡਿਪਟੀ ਕਮਿਸ਼ਨਰ ਦਫ਼ਤਰ ਫਰੀਦਕੋਟ (Deputy Commissioner's Office, Faridkot) ਵਿਖੇ ਰੋਸ ਪ੍ਰਦਰਸ਼ਨ ਕਰਦੇ ਹੋਏ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ ਗਿਆ ਤੇ ਡਿਪਟੀ ਕਮਿਸ਼ਨਰ ਫ਼ਰੀਦਕੋਟ (Deputy Commissioner's Office, Faridkot) ਰਹੀ ਮਹਾਮਾਹਿਮ ਰਾਸ਼ਟਰਪਤੀ ਦੇ ਨਾਮ ਮੰਗ ਪੱਤਰ ਦਿੱਤਾ ਗਿਆ।
ਇਸ ਮੌਕੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ (Farmer leader Jagjit Singh Dalewal) ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ (Central Government) ਵੱਲੋ ਲਿਆਂਦੀ ਜਾ ਰਹੀ ਅਗਨੀਪੱਥ ਯੋਜਨਾ ਦੇਸ਼ ਦੇ ਨੌਜਵਾਨਾਂ, ਕਿਸਾਨਾਂ ਤੇ ਹਰ ਇੱਕ ਵਰਗ ਲਈ ਘਾਤਕ ਹੈ ਅਤੇ ਫੌਜ ਉੱਪਰ ਹੀ ਹਰ ਕਿਸੇ ਦੇਸ਼ ਦੀ ਪ੍ਰਭੂਸੱਤਾ ਦਾ ਦਾਰੋਮਦਾਰ ਹੁੰਦਾ ਹੈ ਜੇ ਉਹ ਹੀ ਪ੍ਰਾਈਵੇਟ ਕੰਪਨੀਆਂ ਦੇ ਹੱਥ ਚਲੇ ਜਾਵੇ ਤਾਂ ਕਿਸੇ ਵੀ ਦੇਸ਼ ਨੂੰ ਗੁਲਾਮ ਹੋਣ ਤੋ ਦੇਰ ਨਹੀਂ ਲੱਗਦੀ ਜਿਸ ਦੀ ਉਦਾਹਰਨ ਪਿਛੋਕੜ ਵਿੱਚੋਂ ਈਸਟ ਇੰਡੀਆ ਕੰਪਨੀ (East India Company) ਤੋਂ ਸਾਨੂੰ ਮਿਲਦੀ ਹੈ।
ਭਾਰਤ ਦੇ ਰਾਜਨੇਤਾਵਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਇੱਥੇ ਸਾਡੇ ਦੇਸ਼ ਦੇ ਲੀਡਰ ਤਾਂ 90 ਸਾਲ ਦੀ ਉਮਰ ਵਿੱਚ ਵੀ ਰਿਟਾਇਰ ਨਹੀਂ ਹੁੰਦੇ, ਜੋ ਅਗਨੀਪੱਥ ਯੋਜਨਾ ਨੂੰ ਲਾਗੂ ਕਰਨ ਨੂੰ ਫਿਰਦੇ ਹਨ ਅਤੇ ਸਾਡੇ ਬੱਚੇ 23 ਸਾਲ ਦੀ ਉਮਰ ਵਿੱਚ ਹੀ ਰਿਟਾਇਰ ਕਰ ਦਿੱਤੇ ਜਾਣੇ ਹਨ। ਜਗਜੀਤ ਸਿੰਘ ਡੱਲੇਵਾਲ (Farmer leader Jagjit Singh Dalewal) ਨੇ ਨੌਜਵਾਨਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕਰਦਿਆਂ ਕਿਹਾ ਕਿ ਸ਼ਾਂਤੀਪੂਰਨ ਜ਼ਾਬਤੇ ਵਿੱਚ ਰਹਿ ਕੇ ਹੀ ਅੰਦੋਲਨ ਜਿੱਤੇ ਜਾਂਦੇ ਹਨ ਸਾਰਾ ਦੇਸ਼ ਅਤੇ ਸੰਯੁਕਤ ਕਿਸਾਨ ਮੋਰਚਾ ਦੇਸ਼ ਦੇ ਨੌਜਵਾਨਾਂ ਦੇ ਨਾਲ ਖੜ੍ਹਾ ਹੈ ਅਤੇ ਨੌਜਵਾਨਾਂ ਦੇ ਮੋਢੇ ਨਾਲ ਮੋਢਾਂ ਜੋੜ ਕੇ ਇਸ ਸੰਘਰਸ਼ ਨੂੰ ਜਿੱਤੇਗਾ ਜਿਵੇਂ ਦਿੱਲੀ ਦੇ ਬਾਰਡਰਾਂ ਤੇ ਕਿਸਾਨੀ ਅੰਦੋਲਨ ਨੂੰ ਜਿੱਤਿਆ ਸੀ।
ਇਹ ਵੀ ਪੜ੍ਹੋ:ਕਿਸਾਨਾਂ ਵਲੋਂ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ