ਫਰੀਦਕੋਟ: ਕੋਟਕਪੂਰਾ ਗੋਲੀਕਾਂਡ ਵਿੱਚ ਨਾਮਜ਼ਦ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਜ਼ਮਾਨਤ ਅਰਜ਼ੀ ਉੱਤੇ ਫਰੀਦਕੋਟ ਅਦਾਲਤ ਨੇ ਆਪਣਾ ਫੈਸਲਾ ਸੁਣਾਇਆ ਹੈ। ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਰਾਜੀਵ ਕਾਲਦਾ ਦੀ ਅਦਾਲਤ ਨੇ ਮਾਮਲੇ ਵਿਚ ਪ੍ਰਕਾਸ਼ ਸਿੰਘ ਬਾਦਲ ਦੀ ਅਗਾਊਂ ਜ਼ਮਾਨਤ ਅਰਜ਼ੀ ਮਨਜ਼ੂਰ ਕਰ ਲਈ ਗਈ ਹੈ। ਜਦਕਿ ਸੁਖਬੀਰ ਬਾਦਲ ਤੇ ਐੱਸਐੱਸ ਮਾਨ ਦੀ ਜ਼ਮਾਨਤ ਰੱਦ ਕਰ ਦਿੱਤੀ ਗਈ ਹੈ। ਇਸ ਉਤੇ ਐਡਵੋਕੇਟ ਹਰਪਾਲ ਸਿੰਘ ਖਾਰਾ ਨੇ ਆਪਣਾ ਪੱਖ ਰੱਖਿਆ ਹੈ।
ਇਹ ਵੀ ਪੜ੍ਹੋ : Chandigarh Governor Meeting : ਪੰਜਾਬ ਦੇ ਰਾਜਪਾਲ ਅੱਜ ਚੰਡੀਗੜ੍ਹ ਪ੍ਰਸ਼ਾਸਕ ਨਾਲ ਬੈਠਕ ਜਾਰੀ, ਮੈਟਰੋ ਪ੍ਰਾਜੈਕਟ ਸਬੰਧੀ ਹੋ ਸਕਦੀ ਚਰਚਾ
7 ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਕੀਤੀ ਹੈ ਦਾਖਲ: ਦੱਸ ਦਈਏ ਕਿ 24 ਫਰਵਰੀ 2022 ਨੂੰ ਫਰੀਦਕੋਟ ਅਦਾਲਤ ਵਿੱਚ ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਜਾਂਚ ਸਬੰਧੀ 7 ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਦਾਖਲ ਕੀਤੀ ਗਈ ਸੀ। ਦੱਸ ਦਈਏ ਕਿ ਇਹ ਚਾਰਜਸ਼ੀਟ ਵਿੱਚ ਏਡੀਜੀਪੀ ਐਲਕੇ ਯਾਦਵ ਅਤੇ ਐਸਐਸਪੀ ਬਠਿੰਡਾ ਗੁਲਨੀਤ ਸਿੰਘ ਖੁਰਾਣਾ ਦੀ ਅਗਵਾਈ ਵਾਲੀ ਟੀਮ ਨੇ ਦਾਇਰ ਕੀਤੀ ਸੀ, ਜਿਸ ਕਾਰਨ ਇਹ ਕਾਰਵਾਈ ਹੋ ਰਹੀ ਹੈ।
ਇਹ ਵੀ ਪੜ੍ਹੋ : AAP Govt 1 year Complete: ਪੰਜਾਬ 'ਚ ਆਪ ਸਰਕਾਰ ਦਾ ਇਕ ਸਾਲ ਪੂਰਾ, ਜਾਣੋ, ਕਿਹੜੀਆਂ ਗਾਰੰਟੀਆਂ ਨੂੰ ਪਿਆ ਬੂਰ ਤੇ ਕਿਹੜੀਆਂ ਅਜੇ ਬਾਕੀ
5 ਪੁਲਿਸ ਅਧਿਕਾਰੀਆਂ ਨੂੰ ਵੀ ਕੀਤਾ ਹੈ ਤਲਬ: ਦੱਸ ਦਈਏ ਕਿ ਕੋਟਕਪੂਰਾ ਗੋਲੀਕਾਂਡ ਮਾਮਲੇ ਵਿੱਚ ਫਰੀਦਕੋਟ ਦੀ ਅਦਾਲਤ 'ਚ ਪੇਸ਼ ਕੀਤੀ ਗਈ ਚਾਰਜਸ਼ੀਟ ਵਿੱਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੋਂ ਇਲਾਵਾ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਸਣੇ 5 ਪੁਲਿਸ ਅਧਿਕਾਰੀ ਨੂੰ ਵੀ ਤਲਬ ਕੀਤਾ ਗਿਆ ਹੈ। ਇਹ ਪੁਲਿਸ ਅਧਿਕਾਰੀ 23 ਮਾਰਚ ਨੂੰ ਆਪਣਾ ਪੱਖ ਰੱਖ ਸਕਦੇ ਹਨ, ਜਿਹਨਾਂ ਦੀ ਕੋਰਟ ਵਿੱਚ ਸੁਣਵਾਈ ਹੋਵੇਗੀ।
ਇਹ ਵੀ ਪੜ੍ਹੋ : Manisha gulati: ਮਨੀਸ਼ਾ ਗੁਲਾਟੀ ਵੱਲੋਂ ਸਰਕਾਰੀ ਹੁਕਮਾਂ ਵਿਰੁੱਧ ਦਾਇਰ ਪਟੀਸ਼ਨ 'ਤੇ ਹਾਈ ਕੋਰਟ 'ਚ ਸੁਣਵਾਈ ਅੱਜ
ਇਹ ਹੈ ਮਾਮਲਾ: ਦੱਸ ਦਈਏ ਕਿ ਸਾਲ 2015 ਵਿੱਚ ਫਰੀਦਕੋਟ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਅੰਗ ਖਿਲਰੇ ਹੋਏ ਮਿਲੇ ਸਨ, ਜਿਸ ਤੋਂ ਬਾਅਦ ਕੋਟਕਪੂਰਾ ਵਿੱਚ ਸਿੱਖਾਂ ਨੇ ਇਸ ਦੀ ਜਾਂਚ ਲਈ ਸ਼ਾਂਤ ਮਈ ਪ੍ਰਦਰਸ਼ਨ ਕੀਤਾ, ਪਰ 14 ਅਕਤੂਬਰ 2015 ਨੂੰ ਪੁਲਿਸ ਨੇ ਕੋਟਕਪੂਰਾ ਵਿੱਚ ਪ੍ਰਦਰਸ਼ਨ ਲਈ ਬੈਠੇ ਲੋਕਾਂ ਉੱਤੇ ਗੋਲੀਆਂ ਚਲਾ ਦਿੱਤੀਆਂ। ਇਸ ਗੋਲੀਬਾਰੀ ਦੌਰਾਨ 2 ਵਿਅਕਤੀਆਂ ਦੀ ਮੌਤ ਹੋ ਗਈ ਸੀ ਤੇ ਕਈ ਲੋਕ ਜਖਮੀ ਹੋ ਗਏ ਹਨ। ਦੱਸ ਦਈਏ ਕਿ ਉਸ ਸਮੇਂ ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਤੇ ਸੁਖਬੀਰ ਸਿੰਘ ਬਾਦਲ ਸਾਬਕਾ ਉਪ ਮੁੱਖ ਮੰਤਰੀ ਸਨ।