ਫਰੀਦਕੋਟ: ਇਕ ਪਾਸੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਮੁਹੱਲਾ ਕਲੀਨਿਕ ਖੋਲੇ ਜਾ ਰਹੇ ਹਨ ਤੇ ਦੂਜੇ ਪਾਸੇ ਲੱਖਾਂ-ਕਰੋੜਾਂ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਜੈਤੋ ਸਿਵਲ ਹਸਪਤਾਲ ਵਿਖੇ ਪਿਛਲੇ ਕਾਫੀ ਸਮੇਂ ਤੋਂ ਡਾਕਟਰਾਂ ਦੀ ਘਾਟ ਹੋਣ ਕਾਰਨ ਆਏ ਮਰੀਜ ਖੱਜਲ ਖੁਆਰ ਹੋ ਰਹੇ ਹਨ। ਇਹ ਸਿਵਲ ਹਸਪਤਾਲ 30 ਬੈਡਾਂ ਦੀ ਸਿਹਤ ਸਹੂਲਤਾਂ ਲਈ ਬਣਿਆ ਹੋਇਆ ਹੈ। shortage of doctors in Faridkot Jaito Civil Hospital.
ਇਸ ਹਸਪਤਾਲ ਵਿੱਚ ਜੈਤੋ ਸ਼ਹਿਰ ਤੋਂ ਇਲਾਵਾ 35-40 ਦੇ ਕਰੀਬ ਪਿੰਡਾਂ ਦੇ ਮਰੀਜ ਆਪਣਾ ਇਲਾਜ ਕਰਵਾਉਣ ਲਈ ਆਉਦੇ ਹਨ ਤੇ ਇਸ ਹਸਪਤਾਲ ਵਿੱਚ ਸਿਰਫ ਦੋ ਡਾਕਟਰ ਰੈਗੂਲਰ ਅਤੇ ਇੱਕ ਡੈਪੁਟੇਸ਼ਨ ਤੇ ਹੈ। ਇਸ ਲਈ ਮਰੀਜਾਂ ਨੂੰ ਘੰਟੇ-ਬੰਧੀ ਇੰਤਜਾਰ ਕਰਨਾ ਪੈਂਦਾ ਹੈ। ਸਿਵਲ ਹਸਪਤਾਲ ਜੈਤੋ ਵਿਖੇ ਡਾਕਟਰਾਂ ਦੀ ਘਾਟ ਹੋਣ ਕਾਰਨ ਲੋਕ ਬੇਹੱਦ ਪ੍ਰੇਸ਼ਾਨ ਹੋ ਰਹੇ ਹਨ। ਇਸ ਤੋਂ ਇਲਾਵਾ ਡਾਕਟਰਾਂ ਦੀ ਘਾਟ ਹੋਣ ਕਾਰਨ ਸ਼ਾਮ-ਅਤੇ ਰਾਤ ਸਮੇਂ ਐਮਰਜੈਂਸੀ ਸੇਵਾਵਾਂ ਠੱਪ ਹੋ ਜਾਂਦੀਆਂ ਹਨ।
ਹਸਪਤਾਲ ਵਿੱਚ ਆਏ ਹੋਏ ਮਰੀਜਾਂ ਨੇ ਸਰਕਾਰ ਤੋਂ ਮੰਗ ਕਰਦੇ ਹੋਏ ਕਿਹਾ ਹੈ ਕਿ ਡਾਕਟਰਾਂ ਦੀ ਘਾਟ ਨੂੰ ਜਲਦੀ ਤੋਂ ਜਲਦੀ ਪੂਰਾ ਕੀਤਾ ਜਾਵੇ ਤਾਂ ਜੋ ਉਹਨਾਂ ਨੂੰ ਘੰਟੇ-ਬੰਧੀ ਇੰਤਜਾਰ ਨਾ ਕਰਨਾ ਪਵੇ ਅਤੇ ਸ਼ਾਮ-ਅਤੇ ਰਾਤ ਸਮੇਂ ਐਮਰਜੈਂਸੀ ਸੇਵਾਵਾਂ ਪ੍ਰਭਾਵਿਤ ਨਾ ਹੋਣ। ਜਦੋਂ ਇਸ ਬਾਰੇ ਡਾ. ਵਰਿੰਦਰ ਕੁਮਾਰ ਨਾਲ ਗੱਲਬਾਤ ਕੀਤੀ ਗਈ ਤਾਂ ਉਹਨਾ ਨੇ ਆਪ ਖੁਦ ਮੰਨਿਆ ਕਿ ਪਿਛਲੇ ਕਾਫੀ ਸਮੇਂ ਤੋਂ ਇਸ ਹਸਪਤਾਲ ਵਿੱਚ ਡਾਕਟਰਾਂ ਦੀ ਬਹੁਤ ਘਾਟ ਹੈ ਅਤੇ ਸਾਡੇ ਵੱਲੋਂ ਡਾਕਟਰਾਂ ਦੀ ਸਮੇਂ-ਸਮੇਂ ਤੇ ਘਾਟ ਨੂੰ ਪੂਰਾ ਕਰਨ ਲਈ ਉੱਚ ਅਧਿਕਾਰੀਆਂ ਨੂੰ ਲਿਖ ਕੇ ਭੇਜ ਦਿੱਤਾ ਗਿਆ ਹੈ ਤੇ ਇਸ ਤੋਂ ਇਲਾਵਾ ਉਹਨਾਂ ਕਿਹਾ ਕਿ ਡਾਕਟਰਾਂ ਦੀ ਕਮੀ ਹੋਣ ਕਾਰਨ ਐਮਰਜੈਂਸੀ ਸੇਵਾਵਾਂ ਪ੍ਰਭਾਵਿਤ ਹੋ ਰਹੀਆਂ ਹਨ।
ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਮੁਹੱਲਾ ਕਲੀਨਿਕਾਂ ਦੇ ਨਾਲ-ਨਾਲ ਪਹਿਲਾਂ ਪੁਰਾਣੇ ਬਣੇਂ ਹਸਪਤਾਲਾਂ ਵਿੱਚ ਡਾਕਟਰਾਂ ਦੀ ਘਾਟ ਨੂੰ ਪੂਰਾ ਕਰਨਾ ਚਾਹੀਦਾ ਹੈ ਤਾਂ ਜ਼ੋ ਆਉਣ ਵਾਲੇ ਮਰੀਜ਼ਾਂ ਨੂੰ ਖੱਜਲ-ਖੁਆਰ ਨਾ ਹੋ ਸਕਣ ਅਤੇ ਘੰਟੇ ਬੰਧੀ ਇੰਤਜ਼ਾਰ ਨਾ ਕਰਨਾ ਪਵੇ। ਹੁਣ ਦੇਖਣਾ ਇਹ ਹੋਵੇਗਾ ਕਿ ਪੰਜਾਬ ਸਰਕਾਰ ਡਾਕਟਰਾਂ ਦੀ ਘਾਟ ਨੂੰ ਕਦੋਂ ਪੂਰਾ ਕਰ ਪਾਉਂਦੀ ਹੈ ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ।
ਇਹ ਵੀ ਪੜ੍ਹੋ: ਦਰਬਾਰ ਸਾਹਿਬ ਨੇੜੇ ਕਤਲ ਮਾਮਲਾ, ਪੁਲਿਸ ਨੇ ਕੀਤਾ ਇੱਕ ਮੁਲਜ਼ਮ ਗ੍ਰਿਫਤਾਰ, ਇਹ ਸੀ ਮਾਮਲਾ