ਫਰੀਦਕੋਟ: ਇੱਕ ਪਾਸੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੌਨਸੂਨ ਦੇ ਸਮੇਂ ਲਈ ਤਿਆਰੀਆਂ ਮੁਕੰਮਲ ਕੀਤੇ ਜਾਣ ਦੇ ਵੱਡੇ-ਵੱਡੇ ਵਾਅਦੇ ਕੀਤੇ ਜਾਂਦੇ ਹਨ, ਉਥੇ ਹੀ ਮਹਿਜ਼ ਕੁੱਝ ਘੰਟਿਆਂ ਲਈ ਪਏ ਮੀਂਹ ਨੇ ਜ਼ਿਲ੍ਹਾ ਪ੍ਰਸ਼ਾਸਨ ਦੀ ਪੋਲ ਖੋਲ੍ਹ ਦਿੱਤੀ ਹੈ। ਫਰੀਦਕੋਟ ਦੇ ਬਲਬੀਰ ਐਵਨਿਊ ਇਲਾਕੇ ਦੇ ਲੋਕ ਬੀਤੇ ਇੱਕ ਮਹੀਨੇ ਤੋਂ ਨਰਕ ਭਰੀ ਜ਼ਿੰਦਗੀ ਜੀ ਰਹੇ ਹਨ। ਇਲਾਕੇ 'ਚ ਸੀਵਰੇਜ ਦੇ ਪਾਣੀ ਦੀ ਸਹੀ ਨਿਕਾਸੀ ਨਾਂ ਹੋਣ ਤੇ ਸਾਫ ਸਫਾਈ ਨਾ ਹੋਣ ਦੇ ਚਲਦੇ ਲੋਕਾਂ ਨੂੰ ਕਈ ਦਿੱਕਤਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆਂ ਸਥਾਨਕ ਲੋਕਾਂ ਨੇ ਦੱਸਿਆ ਕਿ ਇਲਾਕੇ 'ਚ ਗੰਦੇ ਪਾਣੀ ਦੇ ਨਾਲੇ ਖੁਲ੍ਹੇ ਪਏ ਹਨ, ਸੀਵਰੇਜ ਦੇ ਪਾਣੀ ਦੀ ਸਹੀ ਨਿਕਾਸੀ ਨਾਂ ਹੋਣ ਦੇ ਚਲਦੇ ਇਲਾਕ ਦੀ ਹਾਲਤ ਬੇਹਦ ਬਦਤਰ ਬਣੀ ਹੋਈ ਹੈ। ਉਨ੍ਹਾਂ ਕਿਹਾ ਕਿ ਮਹਿਜ਼ ਕੁੱਝ ਘੰਟੇ ਹੀ ਮੀਂਹ ਪੈਣ ਨਾਲ ਸੜਕਾਂ ਤੇ ਗਲੀਆਂ ਭਰ ਜਾਂਦੀਆਂ ਹਨ। ਸਥਾਨਕ ਦੁਕਾਨਦਾਰਾਂ ਨੇ ਕਿਹਾ ਇਲਾਕੇ 'ਚ ਗੰਦਾ ਪਾਣੀ ਭਰਨ ਹੋਣ ਨਾਲ ਗਾਹਕ ਨਹੀਂ ਆਉਂਦੇ। ਇਸ ਤੋਂ ਇਲਾਵਾ ਲਗਾਤਾਰ ਗੰਦਗੀ ਹੋਣ ਦੇ ਚਲਦੇ ਬਿਮਾਰੀਆਂ ਦਾ ਖ਼ਤਰਾ ਬਣਿਆ ਰਹਿੰਦਾ ਹੈ। ਸਥਾਨਕ ਲੋਕਾਂ ਨੇ ਪ੍ਰਸ਼ਾਸਨ ਕੋਲੋਂ ਜਲਦ ਤੋਂ ਜਲਦ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤੇ ਜਾਣ ਦੀ ਮੰਗ ਕੀਤੀ ਹੈ।
ਇਸ ਸਬੰਧੀ ਜਦੋਂ ਨਗਰ ਕੌਂਸਲ ਦੇ ਪ੍ਰਧਾਨ ਨਰਿੰਦਰ ਨੰਦਾ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਕਿਹਾ ਕਿ ਸਫਾਈ ਕਰਮਚਾਰੀਆਂ ਦੀ ਹੜ੍ਹਤਾਲ ਦੇ ਚਲਦੇ ਸਫਾਈ ਦੀ ਸਮੱਸਿਆ ਆ ਰਹੀ ਹੈ। ਉਨ੍ਹਾਂ ਨੇ ਜਲਦ ਹੀ ਅੰਡਰ ਪਾਈਪ ਸੀਵਰੇਜ ਦਾ ਕੰਮ ਪੂਰਾ ਕਰਵਾਉਣ ਦਾ ਭਰੋਸਾ ਦਿੱਤਾ।