ETV Bharat / state

ਕਰਫਿਊ ਨੇ ਠੰਢੇ ਕੀਤੇ ਗਰੀਬਾਂ ਦੇ ਚੁੱਲ੍ਹੇ, ਲੋਕਾਂ ਨੂੰ ਪ੍ਰਸ਼ਾਸਨ ਤੋਂ ਮਦਦ ਦੀ ਆਸ - ਲੋਵਵੰਦ ਪਰਿਵਾਰਾਂ ਨੂੰ ਰਾਹਤ

ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਲਗਾਏ ਗਏ ਕਰਫਿਊ ਦੌਰਾਨ ਦਿਹਾੜੀਦਾਰ ਕਾਮਿਆਂ ਅਤੇ ਲੋਵਵੰਦ ਪਰਿਵਾਰਾਂ ਨੂੰ ਰਾਹਤ ਦੇਣ ਵਿਚ ਫ਼ਰੀਦਕੋਟ ਦਾ ਜ਼ਿਲ੍ਹਾ ਪ੍ਰਸ਼ਾਸਨ ਅਸਮਰਥ ਨਜ਼ਰ ਰਿਹਾ ਹੈ। ਫਰੀਦਕੋਟ ਦੇ ਕਈ ਮੁਹੱਲਿਆਂ ਵਿਚ ਜ਼ਿਲ੍ਹਾ ਪ੍ਰਸ਼ਾਸਨ ਜਾਂ ਸਮਾਜ ਸੇਵੀ ਸੰਸਥਾਵਾਂ ਵੱਲੋਂ ਵੰਡੀ ਜਾ ਰਹੀ ਰਾਹਤ ਸਮੱਗਰੀ ਲੋੜਵੰਦਾਂ ਤੱਕ ਨਹੀਂ ਪਹੁੰਚ ਰਹੀ ਅਤੇ ਲੋਕ ਭੁੱਖਮਰੀ ਦਾ ਸ਼ਿਕਾਰ ਹੋ ਰਹੇ ਹਨ। ਇਹੀ ਨਹੀਂ ਲੋੜਵੰਦ ਪਰਿਵਾਰਾਂ ਨੂੰ ਮੈਡੀਕਲ ਸਹਾਇਤਾ ਵੀ ਨਹੀਂ ਮਿਲ ਰਹੀ ਜਿਸ ਨੂੰ ਲੈ ਕੇ ਕੁਝ ਲੋਕਾਂ ਨੇ ਸਵਾਲ ਵੀ ਉਠਾਏ ਹਨ।

ਕਰਫਿਊ ਨੇ ਠੰਢੇ ਕੀਤੇ ਗਰੀਬਾਂ ਦੇ ਚੁੱਲ੍ਹੇ , ਲੋਕਾਂ ਨੂੰ ਪ੍ਰਸ਼ਾਸਨ ਤੋਂ ਮਦਦ ਦੀ ਆਮ

author img

By

Published : Mar 29, 2020, 6:17 PM IST

ਫ਼ਰੀਦਕੋਟ: ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਲਗਾਏ ਗਏ ਕਰਫਿਊ ਦੌਰਾਨ ਦਿਹਾੜੀਦਾਰ ਕਾਮਿਆਂ ਅਤੇ ਲੋਵਵੰਦ ਪਰਿਵਾਰਾਂ ਨੂੰ ਰਾਹਤ ਦੇਣ ਵਿਚ ਫ਼ਰੀਦਕੋਟ ਦਾ ਜ਼ਿਲ੍ਹਾ ਪ੍ਰਸ਼ਾਸਨ ਅਸਮਰਥ ਨਜ਼ਰ ਰਿਹਾ ਹੈ। ਫ਼ਰੀਦਕੋਟ ਦੇ ਕਈ ਮੁਹੱਲਿਆਂ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਜਾਂ ਸਮਾਜ ਸੇਵੀ ਸੰਸਥਾਵਾਂ ਵੱਲੋਂ ਵੰਡੀ ਜਾ ਰਹੀ ਰਾਹਤ ਸਮੱਗਰੀ ਲੋੜਵੰਦਾਂ ਤੱਕ ਨਹੀਂ ਪਹੁੰਚ ਰਹੀ ਅਤੇ ਲੋਕ ਭੁੱਖਮਰੀ ਦਾ ਸ਼ਿਕਾਰ ਹੋ ਰਹੇ ਹਨ। ਇਹੀ ਨਹੀਂ ਲੋੜਵੰਦ ਪਰਿਵਾਰਾਂ ਨੂੰ ਮੈਡੀਕਲ ਸਹਾਇਤਾ ਵੀ ਨਹੀਂ ਮਿਲ ਰਹੀ ਜਿਸ ਨੂੰ ਲੈ ਕੇ ਕੁਝ ਲੋਕਾਂ ਨੇ ਸਵਾਲ ਵੀ ਉਠਾਏ ਹਨ।

ਕਰਫਿਊ ਨੇ ਠੰਢੇ ਕੀਤੇ ਗਰੀਬਾਂ ਦੇ ਚੁੱਲ੍ਹੇ , ਲੋਕਾਂ ਨੂੰ ਪ੍ਰਸ਼ਾਸਨ ਤੋਂ ਮਦਦ ਦੀ ਆਮ

ਭਾਵੇਂ ਜਿਲ੍ਹਾ ਪ੍ਰਸ਼ਾਸਨ ਅਤੇ ਸ਼ਹਿਰ ਦੀਆਂ ਲਗਭਗ 10 ਸਮਾਜ ਸੇਵੀ ਸੰਸਥਾਵਾਂ ਉਨ੍ਹਾਂ ਲੋੜਵੰਦ ਲੋਕਾਂ ਨੂੰ ਘਰ-ਘਰ ਤੱਕ ਰਾਹਤ ਸਮੱਗਰੀ ਪਹੁੰਚਾਉਣ ਵਿੱਚ ਲੱਗੀਆਂ ਹੋਈਆਂ ਹਨ ਜੋ ਪਰਿਵਾਰ ਆਪਣੀ ਰੋਜ਼ੀ ਰੋਟੀ ਰੋਜ਼ਾਨਾ ਕੰਮ ਕਾਰ ਕਰ ਕੇ ਕਮਾਉਂਦੇ ਸਨ। ਪਰ ਜਦ ਗਰਾਊਂਡ ਜ਼ੀਰੋ 'ਤੇ ਜਾ ਕੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਮਾਜ ਸੇਵੀ ਸੰਸਥਾਵਾਂ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਘੋਖ ਕੀਤੀ ਗਈ ਤਾਂ ਅਸਲੀਅਤ ਸਾਹਮਣੇ ਆ ਗਈ।

ਸ਼ਹਿਰ ਦੀ ਬਾਜ਼ੀਗਰ ਬਸਤੀ ਦੇ ਵਾਸੀਆਂ ਨੇ ਦੱਸਿਆ ਕਿ ਉਨ੍ਹਾਂ ਦੇ ਘਰਾਂ ਵਿੱਚ ਖਾਣ ਪੀਣ ਦਾ ਸਮਾਨ ਬਿਲਕੁਲ ਖ਼ਤਮ ਹੋ ਚੁੱਕਿਆ ਹੈ। ਲੋਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਸਰਕਾਰ ਦੀ ਕੋਈ ਖ਼ਾਸ ਸਹਾਇਤਾ ਨਹੀਂ ਮਿਲ ਰਹੀ।

ਇਸ ਮੌਕੇ ਇੱਕ ਆਟੋ ਚਾਲਕ ਨੇ ਕਿਹਾ ਕਿ ਉਹ ਰੋਜ਼ ਕਮਾ ਕੇ ਆਪਣੇ ਪਰਿਵਾਰ ਲਈ ਰੋਟੀ ਦਾ ਪ੍ਰਬੰਧ ਕਰਦਾ ਹੈ, ਪਰ ਇਸ ਕਰਫਿਊ ਕਾਰਨ ਉਸ ਦੀ ਕਮਾਈ ਬਿਲਕੁਲ ਬੰਦ ਹੈ। ਉਸ ਨੇ ਕਿਹਾ ਕਿ ਸਰਕਾਰ ਵੀ ਉਸ ਨੂੰ ਕੋਈ ਮਦਦ ਨਹੀਂ ਪਹੁੰਚਾ ਰਹੀ।

ਇਸੇ ਤਰ੍ਹਾਂ ਕੁਝ ਸਮਾਜ ਸੇਵੀ ਲੋਕਾਂ ਨੇ ਪ੍ਰਸ਼ਾਸਨ ਦੀ ਕਾਰਜਸ਼ੈਲੀ 'ਤੇ ਸਵਾਲ ਖੜ੍ਹੇ ਕੀਤੇ ਹਨ, ਉਨ੍ਹਾਂ ਕਿਹਾ ਕਿ ਕਈ ਲੋਕਾਂ ਨੂੰ ਸਰਕਾਰ ਨੇ ਇੱਕ ਤੋਂ ਵੱਧ ਵਾਰ ਰਾਸ਼ਨ ਪਹੁੰਚਾ ਦਿੱਤਾ ਹੈ। ਇਸ ਦੇ ਉਲਟ ਕਈ ਲੋੜਵੰਦ ਲੋਕਾਂ ਤੱਕ ਹਾਲੇ ਤੱਕ ਕੋਈ ਮਦਦ ਨਹੀਂ ਮਿਲੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.