ਫਰੀਦਕੋਟ : ਕੇਂਦਰੀ ਖੇਤੀ ਕਾਨੂੰਨਾਂ ਖਿਲਾਫ ਦਿੱਲੀ ਵਿਚ ਸੰਘਰਸ਼ ਕਰ ਰਹੇ ਕਿਸਾਨ ਹੁਣ ਪਿੰਡ ਪੱਧਰ 'ਤੇ ਵੀ ਸੰਘਰਸ਼ ਨੂੰ ਤੇਜ਼ ਕਰਨ ਲੱਗੇ ਹਨ ਇਸੇ ਦੇ ਚਲਦੇ ਫਰੀਦਕੋਟ ਜਿਲ੍ਹੇ ਦੇ ਪਿੰਡ ਚੰਦਬਾਜਾ ਵਿੱਚ ਪਿੰਡ ਦੇ ਲੋਕਾਂ ਅਤੇ ਪੰਚਾਇਤ ਨੇ ਮਿਲ ਕੇ ਸਿਆਸੀ ਪਾਰਟੀਆਂ ਦੇ ਬਾਈਕਾਟ ਦਾ ਐਲਾਨ ਕੀਤਾ ਹੈ।
ਪਿੰਡ ਦੀ ਪੰਚਾਇਤ ਨੇ ਪਿੰਡ ਦੀ ਸੱਥ ਅਤੇ ਹੋਰ ਜਨਤਕ ਥਾਵਾਂ 'ਤੇ ਰਾਜਨੀਤਕ ਪਾਰਟੀਆਂ ਦੇ ਬਾਈਕਾਟ ਦੇ ਬੋਰਡ ਲਗਾ ਕੇ ਐਲਾਨ ਕੀਤਾ ਹੈ ਕਿ ਜਦ ਤੱਕ 3 ਖੇਤੀ ਕਾਨੂੰਨ ਰੱਦ ਨਹੀਂ ਹੋ ਜਾਂਦੇ ਕੋਈ ਵੀ ਰਾਜਨੀਤਕ ਪਾਰਟੀ ਉਹਨਾਂ ਦੇ ਪਿੰਡ ਵਿੱਚ ਨਾ ਆਵੇ।
ਇਹ ਵੀ ਪੜ੍ਹੋ:ਅਧਿਆਪਕਾਂ ਦੀ ਸਿੱਖਿਆ ਮੰਤਰੀ ਨਾਲ ਬੈਠਕ
ਇਸ ਮੌਕੇ ਗੱਲਬਾਤ ਕਰਦਿਆਂ ਪਿੰਡ ਦੇ ਸਰਪੰਚ ਲੱਖਵਿੰਦਰ ਸਿੰਘ ਨੇ ਕਿਹਾ ਕਿ ਪੂਰੇ ਪਿੰਡ ਨੇ ਇਕੱਠੇ ਹੋ ਕੇ ਕਿਸਾਨ ਅੰਦੋਲਨ ਦੇ ਚਲਦਿਆਂ ਇਹ ਫੈਸਲਾ ਲਿਆ ਹੈ ਕਿ ਜਦ ਤੱਕ ਤਿੰਨੇ ਖੇਤੀ ਕਾਨੂੰਨ ਰੱਦ ਨਹੀਂ ਹੋ ਜਾਂਦੇ ਉਦੋਂ ਤੱਕ ਉਹ ਕਿਸੇ ਵੀ ਰਾਜਨੀਤਕ ਲੀਡਰ ਨੂੰ ਪਿੰਡ ਵਿੱਚ ਕੋਈ ਸਭਾ ਨਹੀਂ ਕਰਨ ਦੇਣਗੇ।