ਫਰੀਦਕੋਟ : ਬੇਅਦਬੀ ਮਾਮਲਿਆਂ ਦੇ ਇਨਸਾਫ ਦੀ ਮੰਗ ਨੂੰ ਲੈਕੇ ਅੱਜ ਫਿਰ ਇੱਕ ਵਾਰ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਮੋਰਚਾ ਸ਼ੁਰੂ ਕੀਤਾ ਸੀ। ਪੁਲਿਸ ਪ੍ਰਸ਼ਾਸਨ ਨੇ ਸਿਮਰਨਜੀਤ ਸਿੰਘ ਮਾਨ ਸਣੇ ਕਰੀਬ 100 ਪਾਰਟੀ ਵਰਕਰਾਂ ਅਤੇ ਆਗੂਆਂ ਨੂੰ ਗ੍ਰਿਫਤਾਰ ਕਰ ਮੋਰਚਾ ਹਟਾਇਆ।
ਇਹ ਮੋਰਚਾ ਅਕਤੂਬਰ 2015 ਵਿੱਚ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲਿਆਂ ਨੂੰ ਲੈ ਕੇ ਲਾਇਆ ਗਿਆ ਸੀ। ਇਹ ਮੋਰਚਾ ਸਵੇਰੇ ਸ਼ੁਰੂ ਕੀਤਾ ਗਿਆ ਸੀ। ਇਸ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਨੇ ਦੁਪਹਿਰ ਤੋਂ ਬਾਅਦ ਸਿਮਰਨਜੀਤ ਮਾਨ ਅਤੇ ਉਨ੍ਹਾਂ ਦੇ ਸਾਥਿਆ ਸਣੇ ਹਿਰਾਸਤ ਵਿੱਚ ਲੈ ਲਿਆ।
ਮੀਡੀਆ ਨਾਲ ਗੱਲਬਾਤ ਕਰਦਿਆਂ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਨੇ ਕਿਹਾ ਕਿ ਕਾਂਗਰਸ ਸਰਕਾਰ ਦੋਸ਼ਿਆ ਨਾਲ ਰੱਲ ਗਈ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਅਸੀਂ ਸ਼ਾਤਮਈ ਢੰਗ ਨਾਲ ਇਹ ਧਰਨਾ ਪ੍ਰਦਰਸ਼ਨ ਕਰ ਰਹੇ ਸਨ। ਪੁਲਿਸ ਪ੍ਰਸ਼ਾਸਨ ਸਾਡੇ ਨਾਲ ਧੱਕਾਸ਼ਾਹੀ ਕਰ ਰਿਹਾ ਹੈ।
ਸਿਮਰਨਜੀਤ ਸਿੰਘ ਮਾਨ ਅਤੇ ਆਗੂਆ ਦੀ ਗ੍ਰਿਫ਼ਤਾਰੀ ਤੋਂ ਬਾਅਦ ਉਨ੍ਹਾਂ ਸਮਰਥਕਾਂ ਵੱਲੋਂ ਸਰਕਾਰ ਅਤੇ ਪ੍ਰਸ਼ਾਸਨ ਖ਼ਿਲਾਫ ਨਾਰੇਬਾਜ਼ੀ ਕੀਤੀ ਗਈ। ਮੋਰਚਾ ਚੁਕਾਉਣ ਆਏ ਪੁਲਿਸ ਅਧਿਕਾਰੀਆ ਨਾਲ ਸਮਰਥਕਾ ਦੀ ਹੱਲਕੀ ਧੱਕਾ ਮੁਕੀ ਵੀ ਹੋਈ।
ਇਹ ਵੀ ਦੱਸ ਦਈਏ ਕਿ ਸਿੱਖ ਜਥੇਬੰਦੀਆਂ ਵੱਲੋਂ ਇਹ ਐਲਾਨ ਕੀਤਾ ਗਿਆ ਸੀ ਕਿ ਜੇਕਰ 30 ਜੂਨ ਤੱਕ ਬੇਅਦਬੀ ਮਾਮਲਿਆਂ ਦਾ ਸਰਕਾਰ ਨੇ ਇਨਸਾਫ ਨਾਂ ਕੀਤਾ ਤਾਂ ਬਰਗਾੜੀ ਮੋਰਚਾ ਮੁੜ ਤੋਂ ਲਾਇਆ ਜਾਵੇਗਾ। ਇਸ ਦੇ ਮੱਦੇ ਨਜ਼ਰ ਅੱਜ ਇੱਥੇ ਸਿੱਖ ਜੰਥੇਬੰਦੀਆਂ ਵੱਲੋਂ ਇਹ ਮੋਰਚਾ ਲਾਇਆ ਗਿਆ ਸੀ।
ਇਹ ਵੀ ਪੜ੍ਹੋਂ : ਦਿੱਲੀ ਜਾਣ ਤੋਂ ਪਹਿਲਾਂ ਕੈਪਟਨ ਹਿੰਦੂ ਮੰਤਰੀ,ਵਿਧਾਇਕਾਂ ਤੇ ਆਗੂਆਂ ਨਾਲ ਲੰਚ