ਫਰੀਦਕੋਟ : ਜੈਤੋ 'ਚ ਚੋਰੀ ਦੀਆਂ ਘਟਨਾਵਾਂ ਦਿਨੋ-ਦਿਨ ਵੱਧਦੀਆਂ ਹੀ ਜਾ ਰਹੀਆਂ ਹਨ ਜਿਸ ਨੂੰ ਲੈਕੇ ਜੈਤੋ ਪੁਲਿਸ ਵੱਲੋਂ ਮਾੜੇ ਅਨਸਰਾਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਉਸ ਵੇਲੇ ਸਫਲਤਾ ਮਿਲੀ ਜਦੋਂ ਘਰਾਂ ਵਿੱਚ ਚੋਰੀਆਂ ਕਰਨ ਵਾਲੇ ਚਾਰ ਮੈਂਬਰੀ ਗਿਰੋਹ ਨੂੰ ਕਾਬੂ ਕੀਤਾ ਗਿਆ।
ਇਸ ਮੌਕੇ ਡੀ.ਐਸ.ਪੀ ਪਰਮਿੰਦਰ ਸਿੰਘ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜੈਤੋ ਪੁਲਿਸ ਨੂੰ ਖਾਸ ਮੁਖਬਰ ਵੱਲੋਂ ਇਤਲਾਹ 'ਤੇ ਪੁਲਿਸ ਵੱਲੋਂ ਮੌਕੇ 'ਤੇ ਛਾਪੇਮਾਰੀ ਕੀਤੀ ਗਈ ਤਾਂ ਇਹਨਾਂ ਕੋਲੋਂ ਘਰੇਲੂ ਚੋਰੀ ਕੀਤਾ ਹੋਇਆ ਸਮਾਨ ਬਰਾਮਦ ਹੋਇਆ ਹੈ। ਜਿਸ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਕੇ ਅੱਗੇ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ:ਉੱਤਮ ਨਗਰ ਲੁੱਟ ਮਾਮਲਾ: ਪੁਲਿਸ ਮੁਕਾਬਲੇ ਵਿੱਚ ਇਕ ਬਦਮਾਸ਼ ਨੂੰ ਗੋਲੀ ਲੱਗੀ, 2 ਫੜੇ ਗਏ