ETV Bharat / state

ਕਾਂਗਰਸੀ ਆਗੂ ਭੁੱਲਰ ਕਤਲ ਕੇਸ 'ਚ ਫ਼ਰੀਦਕੋਟ ਪੁਲਿਸ ਨੇ ਹਥਿਆਰਾਂ ਸਮੇਤ 5 ਮੁਲਜ਼ਮ ਕੀਤੇ ਕਾਬੂ - Gurlal Bhullar murder case

ਯੂਥ ਕਾਂਗਰਸ ਦੇ ਜਿਲ੍ਹਾ ਪ੍ਰਧਾਨ ਗੁਰਲਾਲ ਸਿੰਘ ਭੁੱਲਰ ਕਤਲ ਮਾਮਲੇ ‘ਚ ਫਰੀਦਕੋਟ ਪੁਲਿਸ ਨੇ 5 ਲੋਕਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ ਇੱਕ 315 ਬੋਰ ਰਿਵਾਲਵਰ ਅਤੇ ਕਈ ਜਿੰਦਾ ਕਾਰਤੂਸ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਵੱਲੋਂ ਫੜ੍ਹੇ ਗਏ ਕਥਿਤ ਦੋਸ਼ੀਆਂ ਨੂੰ ਅਦਾਲਤ ‘ਚ ਪੇਸ਼ ਕਰ ਪੁਲਿਸ ਰਿਮਾਂਡ ਹਾਸਲ ਕਰਨ ਦੀ ਗੱਲ ਕੀਤੀ ਜਾ ਰਹੀ ਹੈ।ਇਨ੍ਹਾਂ ਫੜ੍ਹੇ ਗਏ ਕਥਿਤ ਦੋਸ਼ੀਆਂ ਤੋਂ ਕਈ ਵੱਡੇ ਸੁਰਾਗ ਹੱਥ ਲੱਗਣ ਦੀ ਉਮੀਦ ਹੈ।

ਤਸਵੀਰ
ਤਸਵੀਰ
author img

By

Published : Feb 25, 2021, 5:46 PM IST

ਫ਼ਰੀਦਕੋਟ: ਯੂਥ ਕਾਂਗਰਸ ਦੇ ਜਿਲ੍ਹਾ ਪ੍ਰਧਾਨ ਗੁਰਲਾਲ ਸਿੰਘ ਭੁੱਲਰ ਕਤਲ ਮਾਮਲੇ ‘ਚ ਫਰੀਦਕੋਟ ਪੁਲਿਸ ਨੇ 5 ਲੋਕਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ ਇੱਕ 315 ਬੋਰ ਰਿਵਾਲਵਰ ਅਤੇ ਕਈ ਜਿੰਦਾ ਕਾਰਤੂਸ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਵਲੋਂ ਫੜ੍ਹੇ ਗਏ ਕਥਿਤ ਦੋਸ਼ੀਆਂ ਨੂੰ ਅਦਾਲਤ ‘ਚ ਪੇਸ਼ ਕਰ ਪੁਲਿਸ ਰਿਮਾਂਡ ਹਾਸਲ ਕਰਨ ਦੀ ਗੱਲ ਕੀਤੀ ਜਾ ਰਹੀ ਹੈ। ਇਨ੍ਹਾਂ ਫੜ੍ਹੇ ਗਏ ਕਥਿਤ ਦੋਸ਼ੀਆਂ ਤੋਂ ਕਈ ਵੱਡੇ ਸੁਰਾਗ ਹੱਥ ਲੱਗਣ ਦੀ ਉਮੀਦ ਹੈ। ਜਦੋਂਕਿ ਦਿੱਲੀ ਪੁਲਿਸ ਵਲੋਂ ਫੜ੍ਹੇ ਗਏ 3 ਦੋਸ਼ੀਆਂ ਨੂੰ ਵੀ ਫਰੀਦਕੋਟ ਲਿਆਉਣ ਲਈ ਪੁਲਿਸ ਵਲੋਂ ਪਰੋਟਕਸ਼ਨ ਵਰੰਟ ਹਾਸਲ ਕਰਨ ਦੀ ਗੱਲ ਕੀਤੀ ਜਾ ਰਹੀ ਹੈ।

ਕਾਂਗਰਸੀ ਆਗੂ ਭੁੱਲਰ ਕਤਲ ਕੇਸ 'ਚ ਫ਼ਰੀਦਕੋਟ ਪੁਲਿਸ ਨੇ ਹਥਿਆਰਾਂ ਸਮੇਤ 5 ਮੁਲਜ਼ਮ ਕੀਤੇ ਕਾਬੂ

ਇਸ ਮਾਮਲੇ ‘ਚ ਜਾਣਕਾਰੀ ਦਿੰਦਿਆ ਡੀ.ਐਸ.ਪੀ ਫਰੀਦਕੋਟ ਸਤਵਿੰਦਰ ਸਿੰਘ ਵਿਰਕ ਨੇ ਕਿਹਾ ਕਿ ਫਰੀਦਕੋਟ ਪੁਲਿਸ ਵੱਲੋਂ ਗੁਰਲਾਲ ਭੁੱਲਰ ਦਾ ਕਤਲ ਕਰਨ ਵਾਲੇ ਵਿਅਕਤੀਆਂ ਨੂੰ ਅਸਲਾ ਮੁਹੱਈਆ ਕਰਵਾਉਣ ਵਾਲੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ, ਜਿਸ ਦੇ ਅਧਾਰ ’ਤੇ ਪੁਲਿਸ ਵਲੋਂ 4 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਹੁਣ ਤੱਕ ਇਸ ਮਾਮਲੇ ‘ਚ 5 ਕਥਿਤ ਦੋਸ਼ੀ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਦਿੱਲੀ ਪੁਲਿਸ ਵਲੋਂ ਗ੍ਰਿਫ਼ਤਾਰ 3 ਕਥਿਤ ਦੋਸ਼ੀਆਂ ਨੂੰ ਵੀ ਫ਼ਰੀਦਕੋਟ ਲਿਆਂਦਾ ਜਾ ਰਿਹਾ। ਕਤਲ ਦੇ ਕਾਰਨਾਂ ਬਾਰੇ ਪੁੱਛੇ ਗਏ ਸਵਾਲ ‘ਤੇ ਉਨ੍ਹਾਂ ਕਿਹਾ ਕਿ ਇਹ ਜਾਂਚ ਦਾ ਹਿੱਸਾ ਹੈ ਇਸ ਬਾਰੇ ਹਾਲੇ ਗੱਲ ਕਰਨਾ ਠੀਕ ਨਹੀਂ।

ਇਹ ਵੀ ਪੜ੍ਹੋ:ਪੰਜਾਬ 'ਬੇਸ਼ਰਮੀ' ਤੋਂ ਗੈਂਗਸਟਰ ਮੁਖਤਾਰ ਅੰਸਾਰੀ ਨੂੰ ਬਚਾ ਰਿਹਾ ਹੈ: ਉੱਤਰ ਪ੍ਰਦੇਸ਼ ਸਰਕਾਰ

ETV Bharat Logo

Copyright © 2025 Ushodaya Enterprises Pvt. Ltd., All Rights Reserved.