ਫਰੀਦਕੋਟ: ਗਣਤੰਤਰ ਦਿਵਸ ਦੇ ਚੱਲਦਿਆਂ ਸੂਬੇ ਵਿੱਚ ਪੰਜਾਬ ਪੁਲਿਸ ਵੱਲੋਂ ਥਾਂ-ਥਾਂ 'ਤੇ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਜੋ ਕੋਈ ਵੀ ਅਣਸੁਖਾਵੀਂ ਘਟਨਾ ਨਾ ਹੋ ਸਕੇ। ਫ਼ਰੀਦਕੋਟ ਪੁਲਿਸ ਵੱਲੋਂ ਵੀ ਰੇਲਵੇ ਸਟੇਸ਼ਨ, ਬੱਸ ਅੱਡੇ ਅਤੇ ਬਜ਼ਾਰਾਂ ਵਿੱਚ ਚੈਕਿੰਗ ਕੀਤੀ ਗਈ।
ਇਸ ਮੌਕੇ ਚੈਕਿੰਗ ਕਰ ਰਹੀ ਟੀਮ ਦੇ ਇੰਚਾਰਜ ਐਸਆਈ ਵਕੀਲ ਸਿੰਘ ਨੇ ਦੱਸਿਆ ਕਿ ਗਣਤੰਤਰ ਦਿਵਸ ਨਜ਼ਦੀਕ ਆ ਰਿਹਾ ਹੈ, ਜਿਸ ਦੇ ਚਲਦਿਆਂ ਪੁਲਿਸ ਵੱਲੋਂ ਚੈਕਿੰਗ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਲਗਾਤਾਰ ਸਮੇਂ-ਸਮੇਂ 'ਤੇ ਚੈਕਿੰਗ ਕੀਤੀ ਜਾਂਦੀ ਹੈ ਪਰ ਗਣਤੰਤਰ ਦਿਵਸ ਦੇ ਚਲਦਿਆਂ ਵਿਸ਼ੇਸ਼ ਤੌਰ 'ਤੇ ਚੈਕਿੰਗ ਸ਼ੁਰੂ ਕੀਤੀ ਗਈ ਹੈ ਤਾਂ ਜੋ ਕੋਈ ਸ਼ਰਾਰਤੀ ਅਨਸਰ ਕਿਸੇ ਅਣਸੁਖਾਵੀਂ ਘਟਨਾ ਨੂੰ ਅੰਜਾਮ ਨਾ ਦੇ ਸਕੇ।