ਫ਼ਰੀਦਕੋਟ : ਪੰਜਾਬ 'ਚ ਲਗਾਤਾਰ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ। ਸ਼ਹਿਰ 'ਚ ਕੋਰੋਨਾ ਪੌਜ਼ੀਟਿਵ ਦਾ ਇੱਕ ਹੋਰ ਨਵਾਂ ਮਾਮਲਾ ਸਾਹਮਣੇ ਆਇਆ ਹੈ। ਇਥੇ ਥਾਣਾ ਸਿਟੀ 'ਚ ਇੱਕ ਹਵਾਲਾਤੀ ਦੇ ਕੋਰੋਨਾ ਪੌਜ਼ੀਟਿਵ ਹੋਣ ਦੀ ਪੁਸ਼ਟੀ ਹੋਈ ਹੈ।
ਜਾਣਕਾਰੀ ਮੁਤਾਬਕ 15 ਜੂਨ ਨੂੰ ਮੁਲਜ਼ਮ ਜ਼ਿਲ੍ਹੇ ਦੀ ਕੇਂਦਰੀ ਜੇਲ੍ਹ 'ਚ ਬਜ਼ਰੀ ਦਾ ਟਰੱਕ ਲੈ ਕੇ ਗਿਆ ਪੁੱਜਾ। ਜੇਲ੍ਹ 'ਚ ਤਲਾਸ਼ੀ ਦੇ ਦੌਰਾਨ ਪੁਲਿਸ ਨੇ ਉਸ ਕੋਲੋਂ 100 ਗ੍ਰਾਮ ਭੰਗ ਬਰਾਮਦ ਕੀਤੀ। ਜੇਲ੍ਹ ਅਧਿਕਾਰੀਆਂ ਨੇ ਉਕਤ ਮੁਲਜ਼ਮ ਨੂੰ ਥਾਣਾ ਸਿਟੀ ਪੁਲਿਸ ਦੇ ਹਵਾਲੇ ਕਰ ਦਿੱਤਾ। ਥਾਣਾ ਸਿਟੀ ਵਿਖੇ ਉਸ ਦੇ ਵਿਰੁੱਧ ਮਾਮਲਾ ਦਰਜ ਕਰ ਉਸ ਨੂੰ ਹਵਾਲਾਤ 'ਚ ਰੱਖਿਆ ਗਿਆ।
ਪੁਲਿਸ ਵੱਲੋਂ ਕੋਰੋਨਾ ਵਾਇਰਸ ਦੇ ਚਲਦੇ ਹਵਾਲਾਤੀ ਦਾ ਕੋਵਿਡ-19 ਟੈਸਟ ਕਰਵਾਇਆ ਗਿਆ। ਮੁਲਜ਼ਮ ਦੀ ਕੋਰੋਨਾ ਰਿਪੋਰਟ ਪੌਜ਼ੀਟਿਵ ਆਈ। ਹਵਾਲਾਤੀ ਦੇ ਕੋਰੋਨਾ ਪੌਜ਼ੀਟਿਵ ਹੋਣ ਦੀ ਪੁਸ਼ਟੀ ਮਗਰੋਂ ਥਾਣਾ ਸਿਟੀ ਦੇ ਮੁੱਖ ਅਫਸਰ ਰਾਜੇਸ਼ ਕੁਮਾਰ ਸਣੇ 15 ਪੁਲਿਸ ਮੁਲਾਜ਼ਮਾਂ ਨੂੰ ਇਕਾਂਤਵਾਸ 'ਚ ਭੇਜਿਆ ਗਿਆ ਹੈ। ਇਹ ਸਾਰੇ ਪੁਲਿਸ ਮੁਲਾਜ਼ਮ ਕੋਰੋਨਾ ਮਰੀਜ਼ ਦੇ ਸੰਪਰਕ 'ਚ ਆਏ ਪੁਲਿਸ ਮੁਲਾਜ਼ਮਾਂ ਦੀ ਕੋਵਿਡ-19 ਜਾਂਚ ਹੋਵੇਗੀ।