ਫਰੀਦਕੋਟ: ਬੇਅਦਬੀ ਕਾਂਡ ਅਤੇ ਗੋਲੀ ਕਾਂਡ ਦਾ ਸੇਕ ਹੁਣ ਤੱਕ ਵੀ ਅਕਾਲੀ ਦਲ ਦਾ ਪਿੱਛਾ ਨਹੀਂ ਛੱਡ ਰਿਹਾ। ਅੱਜ ਅਕਾਲੀ ਭਾਜਪਾ ਉਮੀਦਵਾਰ ਗੁਲਜ਼ਾਰ ਸਿੰਘ ਰਣੀਕੇ ਵਲੋਂ ਕੋਟਕਪੂਰਾ ਵਿਧਾਨ ਸਭਾ ਹਲਕੇ ਦੇ ਪਿੰਡਾਂ ਦਾ ਦੌਰਾ ਕੀਤਾ ਗਿਆ ਅਤੇ ਇਸ ਮੌਕੇ ਉਨ੍ਹਾਂ ਨਾਲ ਹਲਕਾ ਇੰਚਾਰਜ ਮਨਤਾਰ ਸਿੰਘ ਬਰਾੜ ਵੀ ਮੌਜੂਦ ਸਨ। ਜਦ ਗੁਲਜ਼ਾਰ ਸਿੰਘ ਰਾਣੀਕੇ ਪਿੰਡ ਕੋਟ ਸੁਖੀਆ ਪਹੁੰਚੇ ਤਾਂ ਅਕਾਲੀ ਦਲ ਦਾ ਪਿੰਡ ਵਾਸਿਆਂ ਵੱਲੋਂ ਵੱਡੇ ਪੱਥਰ 'ਤੇ ਵਿਰੋਧ ਕੀਤਾ ਗਿਆ।
ਇਸ ਮੌਕੇ ਗੱਲਬਾਤ ਕਰਦਿਆਂ ਪਿੰਡ ਵਾਸੀ ਜਸਵਿੰਦਰ ਸਿੰਘ ਨੇ ਦਸਿਆ ਕਿ ਬਹਿਬਲਕਲਾਂ ਅਤੇ ਕੋਟਕਪੂਰਾ ਗੋਲੀਕਾਂਡ ਵਿੱਚ ਅਕਾਲੀ ਦਲ ਅਤੇ ਮਨਤਾਰ ਸਿੰਘ ਬਰਾੜ ਦਾ ਨਾਮ ਆਉਣ 'ਤੇ ਉਨ੍ਹਾਂ ਵਲੋਂ ਅੱਜ ਕਾਲੀਆਂ ਝੰਡੀਆਂ ਫੜ੍ਹ ਕੇ ਵਿਰੋਧ ਕੀਤਾ ਗਿਆ ਹੈ।