ETV Bharat / state

ਫਰੀਦਕੋਟ ਪਹੁੰਚੇ ਸੀਐੱਮ ਚੰਨੀ ਦਾ ਵੱਖ-ਵੱਖ ਜਥੇਬੰਦੀਆਂ ਨੇ ਕੀਤਾ ਵਿਰੋਧ

ਪੰਜਾਬ ਦੇ ਸੀਐੱਮ ਚਰਨਜੀਤ ਸਿੰਘ ਚੰਨੀ ਕੋਟਕਪੁਰਾ (Punjab CM Charanjit Singh Channi in kotkapura) ਪਹੁੰਚੇ ਜਿੱਥੇ ਉਨ੍ਹਾਂ ਨੂੰ ਵਿਰੋਧ ਦਾ ਸਾਹਮਣਾ ਕਰਨਾ ਪਿਆ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਸ਼ਹਿਰ ਦੇ ਵਿਕਾਸ ਕਾਰਜ ਨਾ ਹੋਣ ਦੇ ਚੱਲਦੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਖਿਲਾਫ ਰੋਸ਼ ਪ੍ਰਦਰਸ਼ਨ ਕੀਤਾ ਗਿਆ।

ਵੱਖ ਵੱਖ ਜਥੇਬੰਦੀਆਂ ਵਲੋਂ ਕੀਤਾ ਗਿਆ ਵਿਰੋਧ
ਵੱਖ ਵੱਖ ਜਥੇਬੰਦੀਆਂ ਵਲੋਂ ਕੀਤਾ ਗਿਆ ਵਿਰੋਧ
author img

By

Published : Dec 1, 2021, 6:06 PM IST

ਫਰੀਦਕੋਟ: ਜ਼ਿਲ੍ਹੇ ਵਿਖੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Punjab CM Charanjit Singh Channi) ਪਾਰਟੀ ਵਰਕਰਾਂ ਵਰਕਰਾਂ ਨੂੰ ਸੰਬੋਧਨ ਕਰਨ ਲਈ ਕੋਟਕਪੂਰਾ (Punjab CM Charanjit Singh Channi in kotkapura) ਦੀ ਅਨਾਜ ਮੰਡੀ ਵਿਚ ਪਹੁੰਚੇ, ਜਿੱਥੇ ਉਨ੍ਹਾਂ ਨੂੰ ਵੱਖ ਵੱਖ ਜਥੇਬੰਦੀਆਂ ਦੇ ਵਿਰੋਧ ਦਾ ਸਾਹਮਣਾ (Protest against Punjab Cm) ਕਰਨਾ ਪਿਆ। ਪ੍ਰਦਰਸ਼ਨਕਾਰੀਆਂ ਵੱਲੋਂ ਮੁੱਖ ਮੰਤਰੀ ਚੰਨੀ ਨੂੰ ਕਾਲੇ ਝੰਡੇ ਦਿਖਾਉਣ ਦੀ ਵੀ ਕੋਸ਼ਿਸ਼ ਕੀਤੀ ਗਈ ਪਰ ਪੁਲਿਸ ਪ੍ਰਸ਼ਾਸਨ ਵੱਲੋਂ ਮੁੱਖ ਮੰਤਰੀ ਦੇ ਪ੍ਰੋਗਰਾਮ ਤੋਂ ਦੂਰ ਰੱਖਣ ਦੀ ਕੋਸ਼ਿਸ਼ ਕੀਤੀ ਗਈ।

ਇਸ ਮੌਕੇ ਗੱਲਬਾਤ ਕਰਦਿਆਂ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਸ਼ਹਿਰ ਦੇ ਵਿਕਾਸ ਕਾਰਜ ਨਾ ਹੋਣ ਦੇ ਚੱਲਦੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਖਿਲਾਫ ਰੋਸ਼ ਪ੍ਰਦਰਸ਼ਨ ਕੀਤਾ ਗਿਆ। ਇਸ ਦੇ ਨਾਲ ਹੀ ਇਸੇ ਚੌਕ ਵਿਚ ਬੀਐੱਡ ਅਤੇ ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਵੀ ਰੋਸ਼ ਪ੍ਰਦਰਸ਼ਨ ਕੀਤਾ ਗਿਆ ਅਤੇ ਪੁਲਿਸ ਤੇ ਅੱਗੇ ਨਾ ਜਾਣ ਦੇਣ ਦੇ ਦੋਸ਼ ਲਗਾਏ।

ਵੱਖ ਵੱਖ ਜਥੇਬੰਦੀਆਂ ਵਲੋਂ ਕੀਤਾ ਗਿਆ ਵਿਰੋਧ
ਵੱਖ ਵੱਖ ਜਥੇਬੰਦੀਆਂ ਵਲੋਂ ਕੀਤਾ ਗਿਆ ਵਿਰੋਧ

ਦੱਸ ਦਈਏ ਕਿ ਭਾਰਤੀ ਕਿਸਾਨ ਯੂਨੀਅਨ ਫਤਿਹ ਦੇ ਮੈਬਰਾਂ ਵੱਲੋਂ ਮੁੱਖ ਮੰਤਰੀ ਦੇ ਸਮਾਗਮ ਗਰਾਂਊਂਡ ਤੱਕ ਜਾਣ ਦੀ ਕੋਸ਼ਿਸ ਕੀਤੀ ਗਈ ਜਿਸ ਦੌਰਾਨ ਪੁਲਿਸ ਨਾਲ ਹੋਈ ਹੱਥਾਪਾਈ ਵਿਚ ਕਈ ਕਿਸਾਨਾਂ ਦੀਆ ਪੱਗਾਂ ਵੀ ਉਤਰ ਗਈਆਂ ਪਰ ਕਿਸਾਨ ਪੁਲਿਸ ਨਾਕੇ ਤੋੜ ਕੇ ਮੁੱਖ ਮੰਤਰੀ ਦੇ ਸਮਾਗਮ ਗਰਾਂਊਂਡ ਦੇ ਸਾਹਮਣੇ ਪਹੁੰਚਣ ਵਿਚ ਕਾਮਯਾਬ ਰਹੇ। ਇਸ ਦੌਰਾਨ ਉਹਨਾਂ ਦੇ ਨਾਲ ਆਸ਼ਾ ਵਰਕਰ, ਆਂਗਣਬਾੜੀ ਵਰਕਰ, ਅਤੇ ਪੰਜਾਬ ਪੁਲਿਸ ਭਰਤੀ ਦਾ ਟੈਸ਼ਟ ਦੇਣ ਵਾਲੇ ਨੌਜਵਾਨ ਮੁੰਡੇ ਕੁੜੀਆਂ ਵੀ ਪਹੁੰਚ ਗਏ। ਜਿੰਨਾਂ ਨੂੰ ਪੁਲਿਸ ਵੱਲੋਂ ਮੁੱਖ ਮੰਤਰੀ ਨਾਲ ਮੁਲਾਕਾਤ ਨਹੀਂ ਕਰਨ ਦਿੱਤੀ ਗਈ ਅਤੇ ਕੁਝ ਲੋਕਾ ਨੂੰ ਪੁਲਿਸ ਵੱਲੋਂ ਗ੍ਰਿਫਤਾਰ ਵੀ ਕੀਤਾ ਗਿਆ।

ਬੇਸ਼ੱਕ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਆਪਣੇ ਕੋਟਕਪੂਰਾ ਦੌਰੇ ਦੌਰਾਨ ਕੋਟਕਪੂਰਾ ਅਤੇ ਜੈਤੋ ਵਿਧਾਨ ਸਭਾ ਹਲਕਿਆਂ ਲਈ ਕਰੋੜਾਂ ਰੁਪਏ ਦੇ ਫੰਡ ਦੇਣ ਦੀ ਗੱਲ ਕਹੀ ਗਈ ਪਰ ਕਿਤੇ ਨਾਂ ਕਿਤੇ ਮੁੱਖ ਮੰਤਰੀ ਦੇ ਇਸ ਦੌਰੇ ਨੇ ਆਮ ਲੋਕਾਂ ਦੀਆਂ ਉਹਨਾਂ ਉਮੀਦਾਂ ਤੇ ਪਾਣੀ ਫੇਰਿਆ ਜੋ ਉਹਨਾਂ ਨੂੰ ਆਮ ਲੋਕਾਂ ਦਾ ਮੁੱਖ ਮੰਤਰੀ ਸਮਝਦੇ ਸਨ।

ਇਹ ਵੀ ਪੜੋ: 'ਬਹੁਪੱਖੀ ਸਖ਼ਸ਼ੀਅਤ ਹਨ ਦਬੰਗ ਨਵਜੋਤ ਸਿੰਘ ਸਿੱਧੂ'

ETV Bharat Logo

Copyright © 2024 Ushodaya Enterprises Pvt. Ltd., All Rights Reserved.