ETV Bharat / state

ਫ਼ਰੀਦਕੋਟ 'ਚ ਸਾੜਿਆ ਗਿਆ ਕੈਪਟਨ ਸਰਕਾਰ ਦਾ ਪੁਤਲਾ - decisions of Punjab goverenment

ਫ਼ਰੀਦਕੋਟ ਵਿੱਚ ਕੋਟਕਪੂਰਾ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਅਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਧਰਮਜੀਤ ਸਿੰਘ ਵੱਲੋਂ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ ਕਿਉਂਕਿ ਪੰਜਾਬ ਸਰਕਾਰ ਵੱਲੋਂ 1 ਜਨਵਰੀ 2020 ਤੋਂ ਬਿਜਲੀ ਮਹਿੰਗੀ ਕਰ ਦਿੱਤੇ ਜਾਣ ਦਾ ਐਲਾਨ ਕੀਤਾ ਗਿਆ ਹੈ।

Protest Against Punjab CM
ਫ਼ੋਟੋ
author img

By

Published : Dec 30, 2019, 7:29 AM IST

ਫ਼ਰੀਦਕੋਟ: ਪੰਜਾਬ ਸਰਕਾਰ ਵੱਲੋਂ ਬਿਜਲੀ ਮਹਿੰਗੀ ਕਰਨ ਦਾ ਵਿਰੋਧ ਸਭ ਪਾਸੇ ਹੋ ਰਿਹਾ ਹੈ। ਇਸ ਵਿਰੋਧ ਨੂੰ ਲੈਕੇ ਕੋਟਕਪੂਰਾ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਅਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਧਰਮਜੀਤ ਸਿੰਘ ਨੇ ਕੈਪਟਨ ਸਰਕਾਰ ਦਾ ਪੁਤਲਾ ਫੂਕਿਆ। ਦਰਅਸਲ ਕੈਪਟਨ ਸਰਕਾਰ ਨੇ ਐਲਾਨ ਕੀਤਾ ਹੈ ਕਿ 1 ਜਨਵਰੀ 2020 ਤੋਂ 31 ਦਸੰਬਰ 2020 ਤੱਕ ਘਰੇਲੂ ਖ਼ਪਤਕਾਰਾਂ ਲਈ ਬਿਜਲੀ 30 ਪੈਸੇ ਪ੍ਰਤੀ ਯੂਨਿਟ ਅਤੇ ਸਨਅਤਕਾਰਾਂ ਲਈ 29 ਪੈਸੇ ਪ੍ਰਤੀ ਯੂਨਿਟ ਮਹਿੰਗੀ ਹੋ ਜਾਵੇਗੀ।

ਵੇਖੋ ਵੀਡੀਓ

ਕੈਪਟਨ ਸਰਕਾਰ ਦੇ ਇਸ ਫ਼ੈਸਲੇ ਦਾ ਵਿਰੋਧ ਕਰਦੇ ਹੋਏ ਹਲਕਾ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਜੇਕਰ ਦਿੱਲੀ ਸਰਕਾਰ ਸਸਤੀ ਬਿਜਲੀ ਦੇ ਸਕਦੀ ਹੈ ਤਾਂ ਪੰਜਾਬ ਸਰਕਾਰ ਕਿਉਂ ਨਹੀਂ ਦੇ ਸਕਦੀ।
ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਬਾਦਲ ਸਰਕਾਰ ਵੇਲੇ ਮਹਿੰਗੀ ਬਿਜਲੀ ਦਾ ਸਮਝੌਤਾ ਹੋਇਆ ਦਾ ਹੈ ਤਾਂ ਉਹ ਸਮਝੌਤਾ ਰੱਦ ਕਿਉਂ ਨਹੀਂ ਹੋ ਸਕਦਾ। ਕੋਟਕਪੂਰਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਮੰਗ ਕੀਤੀ ਹੈ ਕਿ ਸੁਖਬੀਰ ਬਾਦਲ ਖ਼ਿਲਾਫ਼ ਪਰਚਾ ਦਰਜ ਹੋਣਾ ਚਾਹੀਦਾ ਹੈ।

ਮੀਡੀਆ ਨਾਲ ਗੱਲਬਾਤ ਕਰਦਿਆਂ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਧਰਮਜੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਬਿਜਲੀ ਦੇ ਰੇਟਾਂ ਵਿਚ 30 ਪੈਸੇ ਪ੍ਰਤੀ ਯੂਨਿਟ ਦਾ ਜੋ ਵਾਧਾ ਕੀਤਾ ਜਾ ਰਿਹਾ ਹੈ, ਉਸ ਦੇ ਵਿਰੋਧ ਵਿੱਚ ਜੋ 7 ਜਨਵਰੀ ਨੂੰ ਆਮ ਆਦਮੀ ਪਾਰਟੀ ਵਲੋਂ ਜੋ ਮੁੱਖ ਮੰਤਰੀ ਪੰਜਾਬ ਦੀ ਚੰਡੀਗੜ੍ਹ ਸਥਿਤ ਰਿਹਾਇਸ ਦੇ ਬਾਹਰ ਬਿਜਲੀ ਦੇ ਰੇਟ ਵਧਾਏ ਜਾਣ ਦੇ ਵਿਰੋਧ ਵਿੱਚ ਰੋਸ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਉਸ ਵਿਚ ਜ਼ਿਲ੍ਹੇ ਦੇ ਵਰਕਰ ਵੱਡੀ ਗਿਣਤੀ ਵਿਚ ਹਿੱਸਾ ਲੈਣਗੇ।

Intro:ਪੰਜਾਬ ਸਰਕਾਰ ਵਲੋਂ ਬਿਜਲੀ ਦੇ ਰੇਟ ਵਧਾਏ ਜਾਣ ਦੇ ਵਿਰੋਧ ਵਿਚ ਆਂਮ ਆਦਮੀਂ ਪਾਰਟੀ ਨੇ ਕੋਟਕਪੂਰਾ ਵਿਚ ਕੀਤਾ ਰੋਸ ਮਾਰਚ,
ਪੰਜਾਬ ਸਰਕਾਰ ਦਾ ਪੁਤਲਾ ਫੂਕਿਆ,
7 ਜਨਵਰੀ ਨੂੰ ਮੁੱਖ ਮੰਤਰੀ ਪੰਜਾਬ ਦੀ ਚੰਡੀਗੜ੍ਹ ਸਥਿਤ ਰਿਹਾਇਸ ਦੇ ਬਾਹਰ ਆਂਮ ਆਦਮੀਂ ਕਰੇਗੀ ਜਬਰਦਸਤ ਰੋਸ ਪ੍ਰਦਰਸ਼ਨ - ਧਰਮਜੀਤ ਰਾਮੇਆਣਾ ਜਿਲ੍ਹਾ ਪ੍ਰਧਾਨ AAP
ਕੈਪਟਨ ਸਰਕਾਰ ਹਰ ਫਰੰਟ ਤੇ ਫੇਲ੍ਹ - ਕੁਲਤਾਰ ਸਿੰਘ ਸੰਧਵਾਂ MLA ਕੋਟਕਪੂਰਾBody:

ਐਂਕਰ
ਆਮ ਆਦਮੀ ਪਾਰਟੀ ਦੀ ਕੋਟਕਪੂਰਾ ਇਕਾਈ ਵਲੋਂ ਜਿਲ੍ਹਾ ਪ੍ਰਧਾਨ ਧਰਮਜੀਤ ਸਿੰਘ ਰਾਮੇਆਣਾ ਅਤੇ ਹਲਕਾ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਦੀ ਅਗਵਾਈ ਹੇਠ ਪੰਜਾਬ ਸਰਕਾਰ ਖਿਲਾਫ ਜਬਰਦਸਤ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇV ਕੋਟਕਪੂਰਾ ਦੇ ਬੱਤੀਆਂ ਵਾਲਾ ਚੌਂਕ ਵਿਚ ਪੰਜਾਬ ਸਰਕਾਰ ਦਾ ਪੁਤਲਾ ਵੀ ਫੂਕਿਆ ਗਿਆ। ਅਤੇ ਕਿਹਾ ਕਿ ਜੇਕਰ SYL ਨਹਿਰ ਦਾ ਸਮਝੌਤਾ ਰੱਦ ਹੋ ਸਕਦਾ ਹੈ ਤਾਂ ਪੰਜਾਬ ਸਰਕਾਰ ਪ੍ਰਾਈਵੇਟ ਥਰਮਲ ਪਲਾਂਟਾਂ ਨਾਲ ਕੀਤੇ ਮਹਿੰਗੇ ਭਾਅ ਬਿਜਲੀ ਖਰੀਦਣ ਦੇ ਸਮਝੌਤੇ ਰੱਦ ਕਿਉਂ ਨਹੀਂ ਕਰ ਸਕਦੀ।

ਵੀ ਓ 1
ਇਸ ਮੌਕੇ ਗੱਲਬਾਤ ਕਰਦਿਆਂ ਹਲਕਾ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਵਿਚ ਐਜੂਕੇਸ਼ਨ ਤਾਂ ਮਹਿੰਗੀ ਹੈ ਹੀ, ਸਿਹਤ ਸਹੂਲਤਾਂ ਤਾਂ ਮਹਿੰਗੀਆਂ ਹੈ ਹੀ ਪਰ ਜੋ ਬਿਜਲੀ ਪੰਜਾਬ ਅੰਦਰ ਪੈਦਾ ਹੁੰਦੀ ਹੈ ਉਹ ਮਹਿੰਗੀ ਕਿਉਂ। ਉਹਨਾਂ ਕਿਹਾ ਕਿ ਦਿੱਲੀ ਦੀ ਕੇਜਰੀਵਾਲ ਸਰਕਾਰ ਬਿਜਲੀ ਬਾਹਰੋਂ ਖ੍ਰੀਦਕੇ ਵੀ 2 ਰੁਪਏ ਪ੍ਰਤੀ ਯੂਨਿਟ ਦੇ ਰਹੀ ਹੈ ਜਦੋਕਿ ਪੰਜਾਬ ਸਰਕਾਰ ਪੰਜਾਬ ਵਿਚ ਬਿਜਲੀ ਪੈਦਾ ਕਰਕੇ ਵੀ ਲੋਕਾਂ ਨੂੰ 10 ਰੁਪਏ ਪ੍ਰਤੀ ਯੂਨਿਟ ਦੇ ਰਹੇ। ਉਹਨਾਂ ਕੈਪਟਨ ਅਮਰਿੰਦਰ ਸਿੰਘ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਕੈਪਟਨ ਸਾਹਿਬ ਤੁਸੀਂ ਚੋਣਾਂ ਸਮੇਂ ਕਿਹਾ ਸੀ ਕਿ ਜੋ ਸਾਬਕਾ ਅਕਾਲੀ ਭਾਜਪਾ ਸਰਕਾਰ ਸਮੇਂ ਕੁਰੱਪਸ਼ਨ ਕਰ ਕੇ ਬਿਜਲੀ ਕੰਪਨੀਆਂ ਨਾਲ ਸਮਝੌਤੇ ਕੀਤੇ ਗਏ ਹਨ ਉਹ ਰੱਦ ਕੀਤੇ ਜਾਣਗੇ ਪਰ ਤੁਸੀਂ ਸਮਝੌਤੇ ਤਾਂ ਕੀ ਰੱਦ ਕਰਨੇ ਸੀ ਤੁਸੀਂ ਆਏ ਦਿਨ ਬਿਜਲੀ ਦੇ ਰੇਟ ਵਿਚ ਵਾਧਾ ਕਰ ਕੇ ਲੋਕਾਂ ਤੇ ਬੋਝ ਪਾ ਰਹੇ ਹੋ। ਉਹਨਾਂ ਕਿਹਾ ਕਿ ਜੇਕਰ ਦਿਲੀ ਦੀ ਕੇਜਰੀਵਾਲ ਸਰਕਾਰ ਤੁਹਾਡੇ ਤੋਂ ਬਿਜਲੀ ਖਰੀਦ ਕੇ 2 ਰੁਪਏ ਪ੍ਰਤੀ ਯੂਨਿਟ ਦਿਲੀ ਦੇ ਲੋਕਾਂ ਨੂੰ ਦੇ ਸਕਦੀ ਹੈ ਤਾਂ ਤੁਸੀਂ ਬਿਜਲੀ ਪੈਦਾ ਕਰਕੇ ਵੀ ਪੰਜਾਬ ਦੇ ਲੋਕਾਂ ਨੂੰ 10 ਰੁਪਏ ਯੂਨਿਟ ਦੇ ਰਹੇ ਹੋ । ਉਹਨਾਂ ਕਿਹਾ ਕਿ ਤੁਹਾਡੀ ਨੀਯਤ ਵਿਚ ਖੋਟ ਹੈ ਇਸੇ ਲਈ ਤੁਸੀਂ ਲੋਕਾਂ ਨੂੰ ਰਾਹਤ ਨਹੀਂ ਦੇ ਰਹੇ।ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੀ ਇਸੇ ਵਾਅਦਾ ਖਿਲਾਫੀ ਦੇ ਵਿਰੋਧ ਵਿਚ ਅੱਜ ਰੋਸ ਪ੍ਰਦਰਸ਼ਨ ਕਰ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ।
ਬਾਈਟ: ਕੁਲਤਾਰ ਸਿੰਘ ਸੰਧਵਾਂ ਹਲਕਾ ਵਿਧਾਇਕ ਕੋਟਕਪੂਰਾ

ਵੀ ਓ 2
ਇਸ ਮੌਕੇ ਗੱਲਬਾਤ ਕਰਦਿਆਂ ਆਂਮ ਆਦਮੀ ਪਾਰਟੀ ਦੇ ਜਿਲ੍ਹਾ ਪ੍ਰਧਾਨ ਧਰਮਜੀਤ ਸਿੰਘ ਰਾਮੇਆਣਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਬਿਜਲੀ ਦੇ ਰੇਟਾਂ ਵਿਚ 30 ਪੈਸੇ ਪ੍ਰਤੀ ਯੂਨਿਟ ਦਾ ਜੋ ਵਾਧਾ ਕੀਤਾ ਜਾ ਰਿਹਾ ਹੈ ਉਸ ਦੇ ਵਿਰੋਧ ਵਿਚ ਅੱਜ ਆਂਮ ਆਦਮੀਂ ਪਾਰਟੀ ਵਲੋਂ ਕੋਟਕਪੂਰਾ ਵਿਚ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਰੋਸ ਮੁਜਾਹਰਾ ਕੀਤਾ ਗਿਆ ਹੈ ।ਉਹਨਾਂ ਕਿਹਾ ਕਿ 7 ਜਨਵਰੀ ਨੂੰ ਆਂਮ ਆਦਮੀਂ ਪਾਰਟੀ ਵਲੋਂ ਜੋ ਮੁੱਖ ਮੰਤਰੀ ਪੰਜਾਬ ਦੀ ਚੰਡੀਗੜ੍ਹ ਸਥਿਤ ਰਿਹਾਇਸ ਦੇ ਬਾਹਰ ਬਿਜਲੀ ਦੇ ਰੇਟ ਵਧਾਏ ਜਾਣ ਦੇ ਵਿਰੋਧ ਵਿੱਚ ਰੋਸ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਉਸ ਵਿਚ ਜਿਲ੍ਹਾ ਫਰੀਦਕੋਟ ਦੇ ਵਰਕਰ ਵੱਡੀ ਗਿਣਤੀ ਵਿਚ ਹਿੱਸਾ ਲੈਣਗੇ।
ਬਾਈਟ: ਧਰਮਜੀਤ ਸਿੰਘ ਰਾਮੇਆਣਾ ਜਿਲ੍ਹਾ ਪ੍ਰਧਾਨ ਫਰੀਦਕੋਟConclusion:
ETV Bharat Logo

Copyright © 2025 Ushodaya Enterprises Pvt. Ltd., All Rights Reserved.