ਫ਼ਰੀਦਕੋਟ: ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ 'ਚ ਚਲ ਰਹੇ ਸਮਾਰੋਹ 'ਚ ਹਿੱਸਾ ਲੈਣ ਪੁੱਜੇ ਸ਼੍ਰੀ ਸ਼੍ਰੀ ਰਵੀ ਸ਼ੰਕਰ ਦਾ ਜਮ ਕੇ ਵਿਰੋਧ ਪ੍ਰਦਰਸ਼ ਕੀਤਾ ਗਿਆ। ਪ੍ਰਦਰਸ਼ਨਕਾਰੀ ਡਾਕਟਰਾਂ ਦਾ ਭੇਸ ਬਦਲ ਕੇ ਪੰਡਾਲ ਵਿੱਚ ਪਹੁੰਚੇ ਸਨ। ਫ਼ਰੀਦਕੋਟ ਪੁਲਿਸ ਦੀਆਂ ਸਖ਼ਤ ਰੋਕਾਂ ਅਤੇ ਗ੍ਰਿਫਤਾਰੀਆਂ ਦੇ ਬਾਵਜੂਦ ਸ਼੍ਰੀ ਸ਼੍ਰੀ ਰਵੀ ਸ਼ੰਕਰ ਦਾ ਵਿਰੋਧ ਕਰ ਰਹੇ ਪ੍ਰਦਰਸ਼ਨਕਾਰੀ ਆਖਿਰ਼ ਆਪਣੇ ਮਨਸੂਬੇ ਵਿੱਚ ਕਾਮਯਾਬ ਰਹੇ।
ਦੱਸਣਯੋਗ ਹੈ ਕਿ ਸ਼੍ਰੀ ਸ਼੍ਰੀ ਰਵੀ ਸ਼ੰਕਰ ਨੇ ਜਦ ਆਪਣੇ ਪ੍ਰਵਚਨ ਸ਼ੁਰੂ ਕੀਤੇ, ਉਸ ਦੌਰਾਨ ਸਭਾ 'ਚ ਬੈਠੀ ਇੱਕ ਪ੍ਰਦਰਸ਼ਨਕਾਰੀ ਨੇ ਵਾਈਸ ਚਾਂਸਲਰ ਅਤੇ ਸ਼੍ਰੀ ਸ਼੍ਰੀ ਰਵੀ ਸ਼ੰਕਰ ਮੁਰਦਾਬਾਦ ਦੇ ਨਾਅਰੇ ਲਗਾਏ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਸ਼੍ਰੀ ਸ਼੍ਰੀ ਰਵੀ ਸ਼ੰਕਰ ਆਰਐਸਐਸ ਦਾ ਪ੍ਰਚਾਰ ਕਰਦਾ ਹੈ। ਇਸ ਨਾਲ ਉਸ ਨੇ ਕਿਹਾ ਕਿ ਇਹ ਗਰੀਬ ਦਲਿਤ ਅਤੇ ਗੈਰ ਹਿੰਦੂ ਵਿਰੋਧੀ ਹੈ।