ਫਰੀਦਕੋਟ:ਪੰਜਾਬ ਪੈਨਸ਼ਨਰਜ਼ ਐਸੋਸੀਏਸ਼ਨ ਅਤੇ ਸਾਂਝਾ ਮੁਲਾਜ਼ਮ ਮੰਚ ਵੱਲੋਂ ਪੰਜਾਬ ਸਰਕਾਰ (Government of Punjab)ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ।ਉੱਥੇ ਹੀ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦਾ ਪੁਤਲਾ ਵੀ ਫੂਕਿਆ (Blow up Effigy) ਗਿਆ। ਇਸ ਮੌਕੇ ਮੁਲਾਜ਼ਮ ਆਗੂਆਂ ਨੇ ਆਪਣੀਆਂ ਮੰਗਾਂ ਨਾ ਮੰਨੇ ਜਾਣ ਤੇ 22 ਜੂਨ ਤੋਂ ਬਾਅਦ ਸੰਘਰਸ਼ ਤਿੱਖਾ ਕਰਨ ਦਾ ਐਲਾਨ ਵੀ ਕੀਤਾ ।
ਇਸ ਮੌਕੇ ਪ੍ਰਦਰਸ਼ਨਕਾਰੀ ਪ੍ਰੇਮ ਕੁਮਾਰ ਚਾਵਲਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਛੇਵੇ ਪੇ ਕਮਿਸ਼ਨ ਦੀ ਮਿਆਦ 31 ਅਗਸਤ ਤੱਕ ਵਧਾ ਦੇਣ ਦਾ ਅਸੀਂ ਸਖਤ ਵਿਰੋਧ ਕਰਦੇ ਹਾਂ।ਉਨ੍ਹਾਂ ਨੇ ਕਿਹਾ ਹੈ ਕਿ ਜੇਕਰ ਸਰਕਾਰ ਨੇ ਮੰਗਾਂ ਨਾ ਮੰਨੀਆਂ ਤਾਂ ਅਸੀਂ ਸੰਘਰਸ਼ ਹੋਰ ਤਿੱਖਾ ਕਰਾਂਗੇ।
ਪ੍ਰਦਰਸ਼ਨਕਾਰੀ ਕੁਲਦੀਪ ਸਿੰਘ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਦੇ ਕਾਰਜਕਾਲ ਦੇ ਕਰੀਬ ਚਾਰ ਸਾਲ ਬੀਤ ਜਾਣ ਬਾਅਦ ਵੀ ਸਰਕਾਰ ਨੇ ਆਪਣਾ ਇਕ ਵੀ ਵਾਅਦਾ ਨਹੀਂ ਨਿਭਾਇਆ।ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਛੇਵੇਂ ਪੇ ਕਮਿਸ਼ਨ ਦੀ ਰਿਪੋਰਟ ਮਿਲ ਜਾਣ ਤੋਂ ਬਾਅਦ ਵੀ ਉਸ ਨੂੰ ਲਾਗੂ ਕਰਨ ਦੀ ਬਜਾਏ ਸਰਕਾਰ ਨੇ ਉਸ ਦੀ ਮਿਆਦ 31 ਅਗਸਤ ਤੱਕ ਹੋਰ ਵਧਾ ਦਿੱਤੀ।
ਮੁਲਾਜ਼ਮ ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਜਲਦ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਸਾਰੇ ਮੁਲਾਜ਼ਮ ਜਿੱਥੇ ਸਮੂਹਿਕ ਛੁੱਟੀ ਲੈ ਕੇ ਹੜਤਾਲ ਤੇ ਚਲੇ ਜਾਣਗੇ ਅਤੇ 22 ਜੂਨ ਨੂੰ ਜਲੰਧਰ ਵਿੱਚ ਹੋਣ ਜਾ ਰਹੀ ਸਮੂਹ ਮੁਲਾਜ਼ਮਾਂ ਦੀ ਕਨਵੈਨਸ਼ਨ ਵਿੱਚ ਤਿੱਖੇ ਸੰਘਰਸ਼ ਦੇ ਪ੍ਰੋਗਰਾਮ ਉਲੀਕੇ ਜਾਣਗੇ।
ਇਹ ਵੀ ਪੜੋ:Protest:ਰਾਏਕੋਟ ਦਾਣਾ ਮੰਡੀ 'ਚ ਪੁਰਾਤਨ ਪਿੱਪਲ ਵੱਢਣ ਕਾਰ ਲੋਕਾਂ ਚ ਭਾਰੀ ਰੋਸ