ਫ਼ਰੀਦਕੋਟ: ਬੀਤੇ ਦਿਨੀਂ ਅੰਮ੍ਰਿਤਸਰ ਦੇ ਇੱਕ ਹਸਪਤਾਲ ਦੇ ਅੰਦਰ ਹੋਈ ਦੋ ਧੜਿਆਂ ਵਿੱਚ ਗੋਲੀ ਤੱਕ ਚਲ ਗਈ, ਜਿਸ ਦੌਰਾਨ ਇੱਕ ਗੋਲੀ ਡਾਕਟਰ ਦੇ ਲੱਗਣ ਨਾਲ ਉਹ ਬੁਰੀ ਤਰ੍ਹਾਂ ਨਾਲ ਜ਼ਖ਼ਮੀ ਹੋ ਗਿਆ। ਗੋਲੀ ਲੱਗਣ ਦੇ ਰੋਸ ਵਿੱਚ ਅੱਜ ਐਸੋਸੀਏਸ਼ਨ ਦੇ ਸੱਦੇ 'ਤੇ ਪੰਜਾਬ ਦੇ ਸਾਰੇ ਸਰਕਾਰੀ ਡਾਕਟਰ ਦੋ ਘੰਟੇ ਲਈ ਹੜਤਾਲ 'ਤੇ ਚਲੇ ਗਏ। ਫ਼ਰੀਦਕੋਟ ਦੇ ਸਿਵਲ ਹਸਪਤਾਲ ਵਿੱਚ ਵੀ ਸਾਰੇ ਡਾਕਟਰ ਹੜਤਾਲ 'ਤੇ ਰਹੇ। ਉਨ੍ਹਾਂ ਹਸਪਤਾਲਾਂ ਵਿੱਚ ਡਿਊਟੀ ਕਰ ਰਹੇ ਸਾਰੇ ਮੈਡੀਕਲ ਸਟਾਫ਼ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਰੱਖੀ।
ਇਸ ਮੌਕੇ ਸਿਵਲ ਹਸਪਤਾਲ ਦੇ ਸੀਨੀਅਰ ਮੈਡੀਕਲ ਅਫਸਰ ਡਾ. ਚੰਦਰ ਸ਼ੇਖਰ ਨੇ ਕਿਹਾ ਕਿ ਜੋ ਅੰਮ੍ਰਿਤਸਰ ਦੇ ਹਸਪਤਾਲ ਵਿੱਚ ਘਟਨਾਕ੍ਰਮ ਵਾਪਰਿਆ ਉਸ ਵਿੱਚ ਇੱਕ ਡਾਕਟਰ ਨੂੰ ਗੋਲੀ ਲੱਗ ਗਈ।
ਉਨ੍ਹਾਂ ਕਿਹਾ ਕਿ ਪਹਿਲਾਂ ਵੀ ਅਜਿਹੀਆ ਘਟਨਾਵਾਂ ਕਈ ਵਾਰ ਹੋ ਚੁੱਕੀਆਂ ਹਨ, ਜਦੋਂ ਡਾਕਟਰਾਂ ਉੱਤੇ ਡਿਊਟੀ ਸਮੇਂ ਹਮਲੇ ਹੋਏ ਹਨ ਅਤੇ ਉਹ ਮੰਗ ਕਰਦੇ ਹਨ ਕਿ ਸਰਕਾਰ ਮੈਡੀਕਲ ਸਟਾਫ਼ ਦੀ ਸੁਰੱਖਿਆ ਯਕੀਨੀ ਬਣਾਵੇ ਅਤੇ ਹਸਪਤਾਲਾਂ ਵਿੱਚ ਸੁਰੱਖਿਆ ਕਰਮੀਆਂ ਦੀ ਨਿਯੁਕਤੀ ਕੀਤੀ ਜਾਵੇ।
ਉਨ੍ਹਾਂ ਕਿਹਾ ਕਿ ਅੱਜ ਸਾਡੇ ਵੱਲੋਂ ਦੋ ਘੰਟੇ ਦੀ ਹੜਤਾਲ ਕੀਤੀ ਗਈ ਹੈ ਜਿਸ ਵਿੱਚ ਸਾਡੇ ਮਰੀਜ਼ਾਂ ਨੂੰ ਵੀ ਪਰੇਸ਼ਾਨੀ ਆ ਰਹੀ ਹੈ ਜਿਸਦੇ ਲਈ ਉਨ੍ਹਾਂ ਨੂੰ ਅਫਸੋਸ ਹੈ । ਉਨ੍ਹਾਂ ਕਿਹਾ ਕਿ ਅੱਜ ਸਿਹਤ ਮੰਤਰੀ ਨਾਲ ਵੀ ਸਾਡੀ ਮੁਲਾਕਾਤ ਹੋ ਰਹੀ ਹੈ ਜਿਨ੍ਹਾਂ ਦੇ ਸਾਹਮਣੇ ਇਹ ਮੁੱਦਾ ਚੁੱਕਿਆ ਜਾਵੇਗਾ।