ਫਰੀਦਕੋਟ: ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਿਜ (Baba Farid University of Health Sciences) ਅਧੀਨ ਚੱਲ ਰਹੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ (Guru Gobind Singh Medical Hospital) ਵਿੱਚ ਪ੍ਰਬੰਧਾਂ ਦੀ ਘਾਟ ਨੂੰ ਲੈ ਕੇ ਹੱਥਾਂ ਵਿੱਚ ਪੱਖੀਆਂ ਫੜ੍ਹ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਇਹ ਰੋਸ ਪ੍ਰਦਰਸ਼ਨ ਭਾਈ ਘਨੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ (Bhai Ghania Cancer Prevention Service Society) ਦੇ ਸੱਦੇ ‘ਤੇ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਅਤੇ ਵੱਖ-ਵੱਖ ਕਿਸਾਨ ਮਜ਼ੂਦਰ ਯੂਨੀਅਨਾਂ ਵੱਲੋਂ ਕੀਤਾ ਗਿਆ ਹੈ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਦੇ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ ਹੈ।
ਮੀਡੀਆ ਨਾਲ ਗੱਲਬਾਤ ਦੌਰਾਨ ਭਾਈ ਘਨੱਈਆ ਜੀ ਕੈਂਸਰ ਰੋਕੋ ਸੁਸਾਈਟੀ ਦੀ ਪ੍ਰਧਾਨ (President of Bhai Ghania Ji Cancer Prevention Society) ਗੁਰਪ੍ਰੀਤ ਸਿੰਘ ਚੰਦਬਾਜਾ ਨੇ ਕਿਹਾ ਕਿ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਵਿੱਚ ਪ੍ਰਬੰਧਾਂ ਦੀ ਵੱਡੀ ਘਾਟ ਹੈ। ਉਨ੍ਹਾਂ ਦੱਸਿਆ ਕਿ ਵਾਰਡਾਂ ਵਿੱਚ ਨਾ ਤਾਂ ਪੱਖੇ ਚਲਦੇ ਹਨ ਅਤੇ ਨਾ ਹੀ AC, ਉਨ੍ਹਾਂ ਦੱਸਿਆ ਕਿ ਹਸਪਤਾਲ ਵਿੱਚ ਸਾਫ਼-ਸਫ਼ਾਈ ਦੇ ਪ੍ਰਬੰਧਾਂ ਦਾ ਵੀ ਬਹੁਤ ਮਾੜਾ ਹਾਲ ਹੈ। ਜਿਸ ਕਰਕੇ ਇੱਥੇ ਆਉਣ ਵਾਲੇ ਮਰੀਜਾਂ ਨੂੰ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਹ ਵੀ ਪੜ੍ਹੋ:ਜਾਇਦਾਦ ਲਈ ਦੋ ਸਕੀਆਂ ਭੈਣਾਂ ਨੂੰ ਕੀਤਾ ਮ੍ਰਿਤਕ ਕਰਾਰ
ਉਨ੍ਹਾਂ ਕਿਹਾ ਕਿ ਹਸਪਤਾਲ ਵਿੱਚ ਗਰਮੀ ਤੋਂ ਮਰੀਜਾ ਨੂੰ ਰਾਹਤ ਦੇਣ ਵਿੱਚ ਫੇਲ੍ਹ ਹੋਏ ਯੂਨੀਵਰਸਿਟੀ ਦੇ ਵਾਈਸ ਚਾਂਸਲਰ (Vice Chancellor of the University) ਨੂੰ ਅੱਜ ਉਹ ਪੱਖੀਆ ਭੇਂਟ ਕਰਨ ਆਏ ਸਨ। ਉਨ੍ਹਾਂ ਕਿਹਾ ਕਿ ਅਸੀਂ ਹਸਪਤਾਲ ਦੇ ਇਨ੍ਹਾਂ ਮਾੜੇ ਪ੍ਰਬੰਧਾਂ ਬਾਰੇ ਪਿਛਲੇ ਲੰਬੇ ਸਮੇਂ ਤੋਂ ਪੰਜਾਬ ਸਰਕਾਰ, ਪੰਜਾਬ ਦੇ ਸਿਹਤ ਮੰਤਰੀ ਅਤੇ ਸਥਾਨਕ ਪ੍ਰਸ਼ਾਸਨ ਨੂੰ ਜਾਣੂ ਕਰਵਾ ਰਹੇ ਹਾਂ, ਪਰ ਅਫਸੋਸ ਇਸ ਵੱਲ ਨਾ ਤਾਂ ਪੰਜਾਬ ਸਰਕਾਰ ਨਾ ਹੀ ਪੰਜਾਬ ਦੇ ਸਿਹਤ ਮੰਤਰੀ (Health Minister of Punjab) ਅਤੇ ਨਾਲ ਹੀ ਸਥਾਨਕ ਪ੍ਰਸ਼ਾਸਨ ਵੱਲੋਂ ਕਈ ਧਿਆਨ ਦਿੱਤਾ ਗਿਆ ਹੈ। ਜਿਸ ਦੇ ਰੋਸ ਵਜੋਂ ਅੱਜ ਉਹ ਇਹ ਰੋਸ ਪ੍ਰਦਰਸ਼ਨ ਕਰਨ ਲਈ ਮਜ਼ੂਬਰ ਹੋਏ ਹਨ।
ਇਹ ਵੀ ਪੜ੍ਹੋ:ਸੀਐੱਮ ਮਾਨ ਦਾ ਨਸ਼ਿਆਂ ਨੂੰ ਰੋਕਣ ਲਈ ਐਕਸ਼ਨ ਪਲਾਨ, ਅਧਿਕਾਰੀਆਂ ਨੂੰ ਦਿੱਤੇ ਇਹ ਹੁਕਮ